ਜਤਿਨ ਸ਼ਰਮਾ
ਗੁਰਦਾਸਪੁਰ: ਗੁਰਦਾਸਪੁਰ (Gurdaspur) ਦਾ ਕਿਸਾਨ ਸੁਖਦੇਵ ਸਿੰਘ ਕਰੀਬ 8 ਸਾਲ ਵਿਦੇਸ਼ 'ਚ ਕੰਮ ਕਰਨ ਤੋਂ ਬਾਅਦ ਨਿਰਾਸ਼ ਹੋ ਕੇ ਜਦੋਂ ਵਾਪਸ ਆਪਣੇ ਪਿੰਡ ਆਇਆ ਤਾਂ ਉਸ ਨੇ ਆਪਣੇ ਪਿਤਾ ਨਾਲ ਮਿਲ ਕੇ ਗੁੜ ਬਣਾਉਣਾ (Making Jaggery) ਸ਼ੁਰੂ ਕਰ ਦਿੱਤਾ। ਜਿਸਦਾ ਅੱਜ ਸਵਾ ਲੱਖ ਰੁਪਏ ਪ੍ਰਤੀ ਮਹੀਨਾਕਮਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਦੇਵ ਸਿੰਘ ਨੇ ਦੱਸਿਆ ਕਿ ਅੱਜ ਦੀ ਨੌਜਵਾਨ ਪੀੜ੍ਹੀ ਵਿਦੇਸ਼ ਜਾਣ ਲਈ ਬਹੁਤ ਉਤਸੁਕ ਹੈ।
ਉਨ੍ਹਾਂ ਨੇ ਕਿਹਾ ਕਿ ਵਿਦੇਸ਼ ਜਾ ਕੇ ਮਿਹਨਤ ਕਰਨੀ ਪੈਂਦੀ ਹੈ ਪਰ ਜੇਕਰ ਕੋਈ ਵਿਅਕਤੀ ਮਿਹਨਤੀ ਹੈ ਤਾਂ ਉਹ ਇੱਥੇ ਰਹਿ ਕੇ ਚੰਗੀ ਕਮਾਈ ਕਰ ਸਕਦਾ ਹੈ। ਮੈਂ ਖੁਦ ਗੁੜ ਵੇਚ ਕੇ ਸਵਾ ਲੱਖ ਰੁਪਏ ਪ੍ਰਤੀ ਮਹੀਨਾ ਕਮਾ ਰਿਹਾ ਹਾਂ ਅਤੇ ਮੈਂ ਆਪਣੇ ਆਪ ਪਰਿਵਾਰ ਵਿੱਚ ਖੁਸ਼ ਹਾਂ।
ਸੁਖਦੇਵ ਸਿੰਘ ਨੇ ਦੱਸਿਆ ਕਿ ਮੈਂ ਅਤੇ ਮੇਰੇ ਪਿਤਾ ਨੇ ਇਹ ਕੰਮ ਸ਼ੁਰੂ ਕੀਤਾ ਸੀ ਅਤੇ ਇੱਕ ਹੋਰ ਆਦਮੀ ਨੂੰ ਰੱਖਿਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਕੰਮ ਵਿੱਚ ਮਿਹਨਤ ਤਾਂ ਬਹੁਤ ਹੈ ਪਰ ਦਿਲ ਨੂੰ ਸ਼ਾਂਤੀ ਹੈ ਕਿ ਅਸੀਂ ਆਪਣੇ ਪਰਿਵਾਰ ਵਿੱਚ ਰਹਿ ਕੇ ਚੰਗੀ ਕਮਾਈ ਕਰ ਰਹੇ ਹਾਂ।
ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਵੀ ਸਲਾਹ ਦਿੱਤੀ ਕਿ ਉਹ ਆਪਣੇ ਵਿਰਸੇ ਨੂੰ ਨਾ ਭੁੱਲਣ ਅਤੇ ਪੰਜਾਬ ਵਿੱਚ ਰਹਿ ਕੇ ਕੰਮ ਕਰਨ ਅਤੇ ਪੰਜਾਬ ਨੂੰ ਖੁਸ਼ਹਾਲ ਬਣਾਉਣ। ਉਨ੍ਹਾਂ ਨੇ ਕਿਹਾ ਕਿ ਪੁਰਾਣੇ ਲੋਕ ਗੁੜ ਖਾਣਾ ਪਸੰਦ ਕਰਦੇ ਸਨ ਅਤੇ ਇਸ ਨਾਲ ਅਸੀਂ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚ ਸਕਦੇ ਹਾਂ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Business, Business idea, Gurdaspur, Punjab