ਬਿਸ਼ੰਬਰ ਬਿੱਟੂ
ਗੁਰਦਾਸਪੁਰ ਦੇ ਧਾਰੀਵਾਲ ਦੇ ਪਿੰਡ ਸੋਹਲ ਵਿੱਚ ਅੰਮ੍ਰਿਤਪਾਲ ਦੇ ਸਮਰਥਕਾਂ ਵੱਲੋਂ ਧਰਨਾ ਦੇਣ ਦੀ ਕੋਸ਼ਿਸ਼ ਨੂੰ ਪੁਲਿਸ ਨੇ ਨਾਕਾਮ ਕਰ ਦਿੱਤਾ।
ਡੀਐਸਪੀ ਰਾਜਬੀਰ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਅੰਮ੍ਰਿਤਪਾਲ ਦੇ ਕੁੱਝ ਸਮਰਥਕ ਪਿੰਡ ਸੋਹਲ ਨੇੜੇ ਧਰਨਾ ਦੇਣ ਦੀ ਕੋਸ਼ਿਸ਼ ਕਰ ਰਹੇ ਹਨ। ਨਾਮੀ ਦਿਲਬਾਗ ਸਿੰਘ ਨੂੰ ਪੁੱਛਗਿੱਛ ਲਈ ਹਿਰਾਸਤ 'ਚ ਲੈ ਲਿਆ ਗਿਆ ਹੈ। ਇਸ ਮੌਕੇ 'ਤੇ ਰੋਡ ਜਾਮ ਕਰਨ ਦਾ ਸੱਦਾ ਦੇਣ ਵਾਲੇ ਇੰਦਰਪਾਲ ਸਿੰਘ ਨੂੰ ਪੁਲਿਸ ਨੇ ਪਹਿਲਾਂ ਹੀ ਘਰ 'ਚ ਨਜ਼ਰਬੰਦ ਕਰ ਦਿੱਤਾ ਹੈ।
ਇਸ ਮੌਕੇ ਉਨ੍ਹਾਂ ਕਿਹਾ ਕਿ ਅਸੀਂ ਕਿਤੇ ਵੀ ਧਰਨਾ ਨਹੀਂ ਲੱਗਣ ਦੇਵਾਂਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਝੂਠੀਆਂ ਅਫਵਾਹਾਂ 'ਤੇ ਧਿਆਨ ਨਾ ਦੇਣ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritpal, Gurdaspur news, Supporter