Home /gurdaspur /

Skin Diseases: ਪਸ਼ੂ ਪਾਲਣ ਵਿਭਾਗ ਗੁਰਦਾਸਪੁਰ ਵੱਲੋਂ ਡੇਅਰੀ ਪਸ਼ੂਆਂ ਦੀ ਚਮੜੀ ਰੋਗ ਸਬੰਧੀ ਚਲਾਈ ਗਈ ਜਾਗਰੂਕਤਾ ਮੁਹਿੰਮ

Skin Diseases: ਪਸ਼ੂ ਪਾਲਣ ਵਿਭਾਗ ਗੁਰਦਾਸਪੁਰ ਵੱਲੋਂ ਡੇਅਰੀ ਪਸ਼ੂਆਂ ਦੀ ਚਮੜੀ ਰੋਗ ਸਬੰਧੀ ਚਲਾਈ ਗਈ ਜਾਗਰੂਕਤਾ ਮੁਹਿੰਮ

Gurdaspur: ਪਸ਼ੂ ਪਾਲਕਾਂ ਨੂੰ ਜਾਗਰੂਕ ਕਰਦੇ ਹੋਏ ਡਾ. ਸ਼ਾਮ ਸਿੰਘ

Gurdaspur: ਪਸ਼ੂ ਪਾਲਕਾਂ ਨੂੰ ਜਾਗਰੂਕ ਕਰਦੇ ਹੋਏ ਡਾ. ਸ਼ਾਮ ਸਿੰਘ

ਗੁਰਦਾਸਪੁਰ: ਪਸ਼ੂ ਪਾਲਣ (Animal husbandry)ਵਿਭਾਗ ਗੁਰਦਾਸਪੁਰ ਦੇ ਡਿਪਟੀ ਡਾਇਰੈਕਟਰ ਡਾ: ਸ਼ਾਮ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ (Gurdaspur) ਵਿੱਚ ਦੁਧਾਰੂ ਪਸ਼ੂਆਂ ਵਿੱਚ ਚਮੜੀ ਦੀ ਬਿਮਾਰੀ (Skin Diseases) ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਵਿਭਾਗ ਵੱਲੋਂ ਪਸ਼ੂ ਪਾਲਕਾਂ ਨੂੰ ਇਸ ਬਿਮਾਰੀ ਸਬੰਧੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਦੀਆਂ ਵੱਖ-ਵੱਖ ਟੀਮਾਂ ਸਾਹੋਵਾਲ, ਗਾਜੀਕੋਟ ਅਤੇ ਕਲਾਨੌਰ ਆਦਿ ਪਿੰਡਾਂ ਦਾ ਦੌਰਾ ਕਰਕੇ ਪਸ਼ੂ ਪਾਲਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਜਾਗਰੂਕ ਕਰ ਰਹੀਆਂ ਹਨ।

ਹੋਰ ਪੜ੍ਹੋ ...
 • Share this:
  ਜਤਿਨ ਸ਼ਰਮਾ

  ਗੁਰਦਾਸਪੁਰ: ਪਸ਼ੂ ਪਾਲਣ (Animal husbandry) ਵਿਭਾਗ ਗੁਰਦਾਸਪੁਰ ਦੇ ਡਿਪਟੀ ਡਾਇਰੈਕਟਰ ਡਾ: ਸ਼ਾਮ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ (Gurdaspur) ਵਿੱਚ ਦੁਧਾਰੂ ਪਸ਼ੂਆਂ ਵਿੱਚ ਚਮੜੀ ਦੀ ਬਿਮਾਰੀ (Skin Diseases) ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਵਿਭਾਗ ਵੱਲੋਂ ਪਸ਼ੂ ਪਾਲਕਾਂ ਨੂੰ ਇਸ ਬਿਮਾਰੀ ਸਬੰਧੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਦੀਆਂ ਵੱਖ-ਵੱਖ ਟੀਮਾਂ ਸਾਹੋਵਾਲ, ਗਾਜੀਕੋਟ ਅਤੇ ਕਲਾਨੌਰ ਆਦਿ ਪਿੰਡਾਂ ਦਾ ਦੌਰਾ ਕਰਕੇ ਪਸ਼ੂ ਪਾਲਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਜਾਗਰੂਕ ਕਰ ਰਹੀਆਂ ਹਨ।

  ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਪੰਜਾਬ ਸਰਕਾਰ (Punjab Government) ਵੱਲੋਂ ਜ਼ਿਲ੍ਹੇ ਵਿੱਚ ਦਵਾਈਆਂ ਆਦਿ ਦੀ ਖਰੀਦ ਲਈ 5 ਲੱਖ ਰੁਪਏ ਭੇਜੇ ਗਏ ਹਨ ਅਤੇ ਟੀਮਾਂ ਵੱਲੋਂ ਕਿਸਾਨਾਂ ਨੂੰ ਇਸ ਬਿਮਾਰੀ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 350 ਦੇ ਕਰੀਬ ਪਸ਼ੂ ਇਸ ਬਿਮਾਰੀ ਦੀ ਲਪੇਟ ਵਿੱਚ ਆ ਚੁੱਕੇ ਹਨ ਅਤੇ ਇਨ੍ਹਾਂ ਵਿੱਚੋਂ 122 ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਬਾਕੀ ਪਸ਼ੂਆਂ ਦੀ ਸਿਹਤ ਵਿੱਚ ਵੀ ਸੁਧਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਸ਼ੂਆਂ ਦੀ ਰਿਕਵਰੀ ਰੇਟ ਬਹੁਤ ਵਧੀਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਪਸ਼ੂ ਪਾਲਕਾਂ ਕੋਲ ਜਾ ਕੇ ਫੋਗਿੰਗ ਵੀ ਕਰਵਾਈ ਜਾ ਰਹੀ ਹੈ।

  ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਘਬਰਾਉਣ ਨਾ ਅਤੇ ਜੇਕਰ ਕਿਸੇ ਪਸ਼ੂ ਨੂੰ ਇਹ ਬਿਮਾਰੀ ਲੱਗਦੀ ਹੈ ਤਾਂ ਉਹ ਤੁਰੰਤ ਨੇੜਲੇ ਸਰਕਾਰੀ ਪਸ਼ੂ ਹਸਪਤਾਲ ਨਾਲ ਸੰਪਰਕ ਕਰਨ। ਇਸ ਬਿਮਾਰੀ ਦੇ ਲੱਛਣਾਂ ਬਾਰੇ ਦੱਸਦਿਆਂ ਡਿਪਟੀ ਡਾਇਰੈਕਟਰ ਨੇ ਕਿਹਾ ਕਿ ਇਸ ਬਿਮਾਰੀ ਕਾਰਨ ਤੇਜ਼ ਬੁਖਾਰ, ਮੂੰਹ ਅਤੇ ਚਮੜੀ 'ਤੇ ਛਾਲੇ ਪੈ ਜਾਂਦੇ ਹਨ | ਉਨ੍ਹਾਂ ਕਿਹਾ ਕਿ ਜੇਕਰ ਪਸ਼ੂਆਂ ਵਿੱਚ ਇਸ ਬਿਮਾਰੀ ਦੇ ਲੱਛਣ ਦਿਖਾਈ ਦੇਣ ਜਿਸ ਵਿੱਚ ਪਸ਼ੂ ਦੇ ਸਰੀਰ ’ਤੇ ਧੱਫੜ ਨਜ਼ਰ ਆਉਂਦੇ ਹਨ ਤਾਂ ਅਜਿਹੇ ਪਸ਼ੂਆਂ ਨੂੰ ਸਿਹਤਮੰਦ ਪਸ਼ੂਆਂ ਤੋਂ ਵੱਖ ਕਰਕੇ ਉਨ੍ਹਾਂ ਨੂੰ ਚੰਗੀ ਖੁਰਾਕ ਦਿਓ।

  ਉਨ੍ਹਾਂ ਅੱਗੇ ਕਿਹਾ ਕਿ ਪਸ਼ੂ ਪਾਲਕਾਂ ਨੂੰ ਵੀ ਆਪਣੇ ਪਸ਼ੂਆਂ ਵਿੱਚ ਚਿੱਚੜਾਂ ਅਤੇ ਮੱਛਰਾਂ ਦੀ ਰੋਕਥਾਮ ਕਰਨੀ ਚਾਹੀਦੀ ਹੈ ਕਿਉਂਕਿ ਇਹ ਬਿਮਾਰੀ ਚਿੱਚੜਾਂ ਅਤੇ ਮੱਛਰਾਂ ਰਾਹੀਂ ਇੱਕ ਪਸ਼ੂ ਤੋਂ ਦੂਜੇ ਪਸ਼ੂ ਵਿੱਚ ਫੈਲਦੀ ਹੈ। ਉਨ੍ਹਾਂ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਪਸ਼ੂਆਂ ਦੇ ਆਲੇ-ਦੁਆਲੇ ਦੀ ਸਫ਼ਾਈ ਨੂੰ ਯਕੀਨੀ ਬਣਾਉਣ।
  Published by:rupinderkaursab
  First published:

  Tags: Gurdaspur, Punjab, Skin

  ਅਗਲੀ ਖਬਰ