Home /gurdaspur /

Agriculture: ਇਨ੍ਹਾਂ 10 ਕੀਟਨਾਸ਼ਕਾਂ ਦੀ ਵਰਤੋਂ 'ਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਜਾਰੀ, ਦੇਖੋ ਪੂਰੀ ਰਿਪੋਰਟ

Agriculture: ਇਨ੍ਹਾਂ 10 ਕੀਟਨਾਸ਼ਕਾਂ ਦੀ ਵਰਤੋਂ 'ਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਜਾਰੀ, ਦੇਖੋ ਪੂਰੀ ਰਿਪੋਰਟ

ਬਾਸਮਤੀ ਫ਼ਸਲ ਦੀ ਤਸਵੀਰ  

ਬਾਸਮਤੀ ਫ਼ਸਲ ਦੀ ਤਸਵੀਰ  

ਗੁਰਦਾਸਪੁਰ: ਡਾ: ਕੰਵਲਪ੍ਰੀਤ ਸਿੰਘਮੁੱਖ ਖੇਤੀਬਾੜੀ ਅਫ਼ਸਰਗੁਰਦਾਸਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਬਾਸਮਤੀ ਚੌਲਾਂ ਦੀ ਬਰਾਮਦ ਵਿਚ ਰੁਕਾਵਟ ਪਾਉਣ ਵਾਲੇ ਕੁਝ ਕੀਟਨਾਸ਼ਕਾਂ ਦੀ ਵਿਕਰੀ, ਭੰਡਾਰਨ, ਵੰਡ ਅਤੇ ਵਰਤੋਂ 'ਤੇ ਪਾਬੰਦੀ ਲਗਾਉਣ ਦੇ ਨਿਰਦੇਸ਼ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਜਿਨ੍ਹਾਂ ਨੇ ਪਹਿਲਾਂ ਹੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਕਲੀ ਅਤੇ ਘਟੀਆ ਕੀਟਨਾਸ਼ਕਾਂ ਦੀ ਵਿਕਰੀ 'ਤੇ ਨਜ਼ਰ ਰੱਖਣ ਅਤੇ ਅਜਿਹੀਆਂ ਗਤੀਵਿਧੀਆਂ ਵਿਰੁੱਧ ਲੋੜੀਂਦੀ ਕਾਰਵਾਈ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਸਨ।

ਹੋਰ ਪੜ੍ਹੋ ...
  • Share this:
    ਜਤਿਨ ਸ਼ਰਮਾ

    ਗੁਰਦਾਸਪੁਰ: ਡਾ: ਕੰਵਲਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਬਾਸਮਤੀ ਚੌਲਾਂ ਦੀ ਬਰਾਮਦ ਵਿਚ ਰੁਕਾਵਟ ਪਾਉਣ ਵਾਲੇ ਕੁਝ ਕੀਟਨਾਸ਼ਕਾਂ ਦੀ ਵਿਕਰੀ, ਭੰਡਾਰਨ, ਵੰਡ ਅਤੇ ਵਰਤੋਂ 'ਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਜਿਨ੍ਹਾਂ ਨੇ ਪਹਿਲਾਂ ਹੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਕਲੀ ਅਤੇ ਘਟੀਆ ਕੀਟਨਾਸ਼ਕਾਂ ਦੀ ਵਿਕਰੀ 'ਤੇ ਨਜ਼ਰ ਰੱਖਣ ਅਤੇ ਅਜਿਹੀਆਂ ਗਤੀਵਿਧੀਆਂ ਵਿਰੁੱਧ ਲੋੜੀਂਦੀ ਕਾਰਵਾਈ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਸਨ।

    ਜਿਸਨੂੰ ਮੁੱਖ ਰੱਖਦਿਆਂ , ਇਹ ਨਿਰਦੇਸ਼ ਬਾਸਮਤੀ ਚੌਲਾਂ ਦੀ ਗੁਣਵੱਤਾ ਵਿੱਚ ਸੁਧਾਰ ਲਈ ਕਿਸਾਨਾਂ ਦੇ ਪੱਖ ਵਿੱਚ ਜਾਰੀ ਕੀਤੇ ਗਏ ਹਨ। ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਇਹ ਫੈਸਲਾ ਇਸ ਲਈ ਲਿਆ ਗਿਆ ਹੈ ਕਿਉਂਕਿ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਬਾਸਮਤੀ ਚੌਲ ਉਤਪਾਦਕਾਂ ਦੇ ਹਿੱਤ ਵਿੱਚ ਨਹੀਂ ਹੈ।

    ਉਨ੍ਹਾਂ ਕਿਹਾ ਕਿ ਐਸੀਫੇਟ, ਬਿਊਪਰੋਫੇਜ਼ਿਨ, ਕਲੋਰਪਾਈਰੀਫੋਸ, ਮੇਥਾਮਿਡੋਫੋਸ, ਪ੍ਰੋਪੀਕੋਨਾਜ਼ੋਲ ਥਿਆਮੇਥੋਕਸਮ, ਪ੍ਰੋਫੇਨੋਫੋਸ, ਆਈਸੋਪ੍ਰੋਟੀਓਲੇਨ, ਕਾਰਬੈਂਡਾਜ਼ਿਮ ਟ੍ਰਾਈਸਾਈਕਲਾਜ਼ੋਲ ਵਰਗੇ ਕੀਟਨਾਸ਼ਕਾਂ ਦੀ ਵਿਕਰੀ, ਭੰਡਾਰਨ, ਵੰਡ ਅਤੇ ਵਰਤੋਂ ਵਿਸ਼ੇਸ਼ ਤੌਰ 'ਤੇ ਮਾਹਿਰਾਂ ਅਨੁਸਾਰ ਇਨ੍ਹਾਂ ਦੀ ਬਰਾਮਦ ਅਤੇ ਖਪਤ ਵਿੱਚ ਸੰਭਾਵੀ ਰੁਕਾਵਟਾਂ ਬਣ ਰਹੀਆਂ ਹਨਅਤੇ ਮਾਹਿਰਾਂ ਅਨੁਸਾਰ ਇਨ੍ਹਾਂ ਖੇਤੀ ਰਸਾਇਣਾਂ ਦੀ ਵਰਤੋਂ ਕਾਰਨ ਬਾਸਮਤੀ ਚੌਲਾਂ ਵਿੱਚ ਸਮਰੱਥ ਅਥਾਰਟੀ ਦੁਆਰਾ ਨਿਰਧਾਰਤ ਮੈਕਸੀਅਮ ਰੈਜੀਡਿਊਲ ਲੈਵਲ (ਐਮਆਰਐਲ) ਤੋਂ ਵੱਧ ਕੀਟਨਾਸਕ ਰਹਿੰਦ-ਖੂੰਹਦ ਹੋਣ ਦਾ ਖਤਰਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਉਪਰੋਕਤ ਕੀਟਨਾਸ਼ਕਾਂ 'ਤੇ 60 ਦਿਨਾਂ ਲਈ ਪਾਬੰਦੀ ਲਗਾਈ ਗਈ ਹੈ ਤਾਂ ਜੋ ਬਿਨਾਂ ਕਿਸੇ ਰਹਿੰਦ-ਖੂੰਹਦ ਦੇ ਵਧੀਆ ਕੁਆਲਿਟੀ ਦੇ ਬਾਸਮਤੀ ਚੌਲ ਪੈਦਾ ਕੀਤੇ ਜਾ ਸਕਣ।

    ਮੁੱਖ ਖੇਤੀਬਾੜ੍ਹੀ ਨੇ ਦੱਸਿਆ ਕਿ ਪੰਜਾਬ ਰਾਈਸ ਮਿੱਲਰਜ਼ ਐਂਡ ਐਕਸਪੋਰਟਰਜ਼ ਐਸੋਸੀਏਸ਼ਨ ਨੇ ਵੀ ਪਾਇਆ ਹੈ ਕਿ ਉਨ੍ਹਾਂ ਵੱਲੋਂ ਲਏ ਗਏ ਕਈ ਨਮੂਨਿਆਂ ਵਿੱਚ ਬਾਸਮਤੀ ਚੌਲਾਂ ਵਿੱਚ ਉਨ੍ਹਾਂ ਦੀ ਰਹਿੰਦ-ਖੂੰਹਦ ਦਾ ਮੁੱਲ ਐਮਆਰਐਲ ਪੱਧਰ ਤੋਂ ਕਿਤੇ ਵੱਧ ਪਾਇਆ ਗਿਆ ਹੈ ਅਤੇ ਐਸੋਸੀਏਸ਼ਨ ਨੇ ਪੰਜਾਬ ਦੀ ਵਿਰਾਸਤ ਘੋਸ਼ਿਤ ਕੀਤਾ ਹੈ। ਬਾਸਮਤੀ ਦੇ ਝਾੜ ਨੂੰ ਬਚਾਉਣ ਅਤੇ ਬਾਸਮਤੀ ਚੌਲਾਂ ਦੀ ਦੂਜੇ ਦੇਸ਼ਾਂ ਨੂੰ ਬਰਾਮਦ ਯਕੀਨੀ ਬਣਾਉਣ ਲਈ ਇਨ੍ਹਾਂ ਖੇਤੀ ਰਸਾਇਣਾਂ 'ਤੇ ਪਾਬੰਦੀ ਲਗਾਉਣ ਦੀ ਬੇਨਤੀ ਕੀਤੀ।
    Published by:rupinderkaursab
    First published:

    Tags: Agriculture, Farmer, Gurdaspur, Punjab

    ਅਗਲੀ ਖਬਰ