ਜਤਿਨ ਸ਼ਰਮਾ
ਗੁਰਦਾਸਪੁਰ: ਨਗਰ ਨਿਗਮ ਬਟਾਲਾ ਦੇ ਅਧੀਨਕੰਮ ਕਰਨ ਵਾਲੇ ਕੱਚੇ ਅਤੇ ਪੱਕੇ ਤੌਰ 'ਤੇ ਤਾਇਨਾਤ ਸਫਾਈ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਅਤੇ ਨਗਰ ਨਿਗਮ ਪ੍ਰਸ਼ਾਸ਼ਨ ਖਿਲਾਫ ਰੋਸ ਵਜੋਂ ਪਿਛਲੇ ਦੋ ਦਿਨਾਂ ਤੋਂ ਸ਼ਹਿਰ ਵਿੱਚ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਹੋਈ ਸੀ। ਉਨ੍ਹਾਂ ਕਿਹਾ ਕਿ ਉਹ ਠੇਕੇ ਅਧੀਨ ਚੱਲ ਰਹੇ ਸਫ਼ਾਈ ਦੇ ਕੰਮ ਦਾ ਵਿਰੋਧ ਕਰਦੇ ਹਨ।
ਇਨ੍ਹਾਂ ਕੱਚੇਕਾਮਿਆਂ ਦਾ ਕਹਿਣਾ ਹੈ ਕਿਜੋ ਸਫ਼ਾਈਦਾ ਕੰਮ ਠੇਕੇ ਅਧੀਨ ਹੈ, ਉਸਦਾ ਉਹ ਵਿਰੋਧ ਕਰਦੇ ਹਨ ਅਤੇ ਊਨਾ ਦੀਮੁੱਖ ਮੰਗਹੈ ਕਿ ਸਰਕਾਰ ਉਨ੍ਹਾਂ ਨੂੰ ਸਿੱਧੇ ਤੌਰ 'ਤੇ ਕੰਟ੍ਰੈਕਟ ਪ੍ਰਣਾਲੀ ਤਹਿਤ ਭਰਤੀ ਕਰੇ ਅਤੇ ਇਨ੍ਹਾਂ ਕਰਮਚਾਰੀਆਂ ਨੇ ਕਿਹਾ ਕਿ ਅੱਜ ਬਟਾਲਾ ਐਮ.ਐਲ.ਏ ਅਮਨਸ਼ੇਰ ਸਿੰਘ ਕਲਸੀ ਨੇ ਉਹਨਾਂ ਨੂੰ ਗੱਲਬਾਤ ਲਈ ਬੁਲਾਇਆ ਪਰ ਉਹ ਖੁਦ ਨਹੀਂ ਆਏ।
ਉਨ੍ਹਾਂ ਕਿਹਾ ਕਿ ਸਾਨੂੰ ਨਗਰ ਨਿਗਮ ਅਧਿਕਾਰੀਆਂ ਨੇ ਅਸ਼ਵਾਸ਼ਨ ਦਿਤਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਵਿਧਾਇਕ ਬਟਾਲਾ ਸ਼ਹਿਰ ਪ੍ਰਤੀ ਗੰਭੀਰ ਨਹੀਂ ਹਨ ਪਰ ਉਹ ਬਟਾਲਾ ਵਾਸੀਆਂ ਦੀ ਦੁਰਦਸ਼ਾ ਨੂੰ ਦੇਖਦਿਆਂ ਹੜਤਾਲ ਵਾਪਸ ਲੈ ਰਹੇ ਹਨ ਅਤੇ ਜੇਕਰ ਉਨ੍ਹਾਂ ਦੀ ਮੰਗ ਪੂਰੀ ਨਾ ਹੋਈ ਤਾਂ ਉਹ ਭਵਿੱਖ ਵਿੱਚ ਵੀ ਆਪਣਾ ਸੰਘਰਸ਼ ਜਾਰੀ ਰੱਖਣਗੇ।
ਨਗਰ ਨਿਗਮ ਬਟਾਲਾ ਦੀ ਕਮਿਸ਼ਨਰ ਸ਼ਾਇਰੀ ਭੰਡਾਰੀ ਵਲੋਂ ਧਰਨੇ 'ਤੇ ਬੈਠੇ ਸਫਾਈ ਕਰਮਚਾਰੀਆਂ ਨਾਲ ਗੱਲਬਾਤ ਕਰ ਉਨ੍ਹਾਂ ਦੀ ਹੜਤਾਲ ਖਤਮ ਕੀਤੀ ਉਥੇ ਹੀ ਕਮਿਸ਼ਨਰ ਸ਼ਾਇਰੀ ਭੰਡਾਰੀ ਨੇ ਕਿਹਾ ਕਿ ਜੋ ਇਨ੍ਹਾਂ ਦੀਆਂ ਮੰਗਾ ਹਨ ਉਸਨੂੰ ਜਲਦ ਪੂਰਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਉਨ੍ਹਾਂ ਕੋਲ ਫੰਡ ਮੌਜੂਦ ਹਨ ਅਤੇ ਜਲਦੀ ਹੀ ਸ਼ਹਿਰ ਦੀ ਸਫਾਈ ਲਈ ਵਿਸ਼ੇਸ਼ ਕਦਮ ਚੁੱਕੇ ਜਾਣਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP, AAP Punjab, Gurdaspur, Punjab