ਜਤਿਨ ਸ਼ਰਮਾ,
ਗੁਰਦਾਸਪੁਰ: ਪੰਜਾਬ ਸਰਕਾਰ (Punjab Government) ਵੱਲੋਂ ਸਿੰਗਲ ਯੂਜ਼ ਪਲਾਸਟਿਕ (single-use plastic) 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਉਣ ਤੋਂ ਬਾਅਦ ਹੁਣ ਨਗਰ ਕੌਂਸਲ ਗੁਰਦਾਸਪੁਰ (Gurdaspur) ਵੀ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਨ ਵਾਲਿਆਂ ਵਿਰੁੱਧ ਸਖ਼ਤੀ ਦਿਖਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਈ.ਓ.ਗੁਰਦਾਸਪੁਰ ਹਰਬੰਸ ਸਿੰਘ ਨੇ ਦੱਸਿਆ ਕਿ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬੰਦ ਹੋਣ ਤੋਂ ਬਾਅਦ ਨਗਰ ਕੌਂਸਲ ਵਲੋਂ ਲੋਕਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਸਨ ਕਿ ਉਹ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬੰਦ ਕਰਨ, ਜਿਸ ਤੋਂ ਬਾਅਦ ਹੁਣ ਨਗਰ ਕੌਂਸਲ ਵਲੋਂ ਵੱਖ-ਵੱਖ ਥਾਵਾਂ 'ਤੇ ਚੈਕਿੰਗ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਇਸ ਵਿੱਚ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਦਾ ਪਾਇਆ ਗਿਆ ਤਾਂ ਉਸ ਦਾ ਚਲਾਨ ਕੀਤਾ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਪਲਾਸਟਿਕ ਦੀ ਵਰਤੋਂ ਨਾਲ ਸਾਡੇ ਵਾਤਾਵਰਨ (Environment) ਨੂੰ ਭਾਰੀ ਨੁਕਸਾਨ ਹੁੰਦਾ ਹੈ ਕਿਉਂਕਿ ਇਹ ਪਲਾਸਟਿਕਮਿੱਟੀ ਵਿੱਚ ਗਲਦੀ ਨਹੀਂ ਹੈ, ਜਿਸ ਕਾਰਨ ਹਰ ਰੋਜ਼ ਸੀਵਰੇਜ ਬੰਦ ਹੋ ਜਾਂਦਾ ਹੈ ਅਤੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਨੇ ਕਿਹਾ ਕਿ ਪਲਾਸਟਿਕ ਖਾਣ ਨਾਲ ਕਈ ਪਸ਼ੂ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਵੀ ਹੋ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਨਹੀਂ ਤਾਂ ਨਗਰ ਕੌਂਸਲ ਗੁਰਦਾਸਪੁਰ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।