ਜਤਿਨ ਸ਼ਰਮਾ
ਗੁਰਦਾਸਪੁਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (Kisan Mazdoor Sangarsh Committee) ਦੇ ਦੋ ਜ਼ਿਲ੍ਹਿਆਂ ਗੁਰਦਾਸਪੁਰ (Gurdaspur) ਅਤੇ ਹੁਸ਼ਿਆਰਪੁਰ (Hoshiarpur) ਨੇ ਕਾਹਨੂੰਵਾਨ ਦੀ ਦਾਣਾ ਮੰਡੀ ਵਿੱਚ ਵੱਡਾ ਇਕੱਠ ਕਰਕੇ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਅਤੇ ਜਥੇਬੰਦੀ ਦੇ ਹੋਰ ਆਗੂਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਹਜ਼ਾਰਾਂ ਕਿਸਾਨਾਂ ਅਤੇ ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਆਗੂ ਸਵਿੰਦਰ ਸਿੰਘ ਚੁਤਾਲਾ, ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਫੋਜੀ, ਸਕੱਤਰ ਹਰਵਿੰਦਰ ਸਿੰਘ ਮਸਾਣੀ, ਪਰਮਜੀਤ ਸਿੰਘ ਭੱਲਾ, ਕੁਲਦੀਪ ਸਿੰਘ ਬੇਗੋਵਾਲ ਨੇ ਕਿਹਾ ਕਿ 29 ਮਾਰਚ 2004 ਨੂੰ ਮਾਨਾਵਾਲਾਅੰਮ੍ਰਿਤਸਰ (Amritsar) ਰੇਲਵੇ ਸਟੇਸ਼ਨ (Railway Station) 'ਤੇ ਲੱਗੇ ਧਰਨੇ ਵਿੱਚ ਅੰਗਰੇਜ ਸਿੰਘ ਬਾਕੀਪੁਰਪੁਲਿਸ ਦੀ ਗੋਲੀ ਨਾਲ ਸ਼ਹੀਦ ਹੋ ਗਿਆ।
ਆਪਣਾ ਜ਼ਿਲ੍ਹਾ ਚੁਣੋ (ਗੁਰਦਾਸਪੁਰ)
ਜਥੇਬੰਦੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਹਿਲੇ ਸ਼ਹੀਦ ਅੰਗਰੇਜ਼ ਸਿੰਘ ਅਤੇ ਹੋਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਆਗੂਆਂ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ। ਕਿਸਾਨ ਸੰਘਰਸ ਨੂੰ ਅੱਗੇ ਤੋਰਦਿਆਂ ਕਿਸਾਨ ਮਜ਼ਦੂਰ ਸੰਘਰਸ ਕਮੇਟੀ ਜ਼ਿਲ੍ਹਾ ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਨੈਸ਼ਨਲ ਹਾਈਵੇ ਪ੍ਰੋਜੈਕਟ ਦੌਰਾਨ ਐਕੁਆਇਰ ਕੀਤੀਆਂ ਜ਼ਮੀਨਾਂ ਦੇ ਘੱਟ ਮੁਆਵਜ਼ੇ ਨੂੰ ਲੈ ਕੇ ਸਰਕਾਰ ਨਾਲ ਲਗਾਤਾਰ ਸੰਘਰਸ਼ ਕਰ ਰਹੀ ਹੈ।
ਡੀਸੀ ਗੁਰਦਾਸਪੁਰ ਨੇ ਵੀ ਕਿਸਾਨਾਂ ਨੂੰ ਭਰੋਸਾ ਦਿੱਤਾ ਸੀ ਕਿ ਖਰੀਦੇ ਗਏ ਗੰਨੇ ਦੀ ਅਦਾਇਗੀ ਮਿੱਲਾ ਤੋਂ ਇੱਕ ਮਹੀਨੇ ਦੇ ਅੰਦਰ ਕਰ ਦਿੱਤੀ ਜਾਵੇਗੀ, ਪਰ ਅਜੇ ਤੱਕ ਮਿਲ ਨੇ ਕਿਸਾਨਾਂ ਨੂੰ ਅਦਾਇਗੀ ਜਾਰੀ ਨਹੀਂ ਕੀਤੀ। ਇਸ ਤਰ੍ਹਾਂ ਬਟਾਲਾ ਨੇ ਪਿੰਡ ਪੰਜਗਰਾਈਂ ਸਥਿਤ ਪੋਲਟਰੀ ਫਾਰਮ ਦੀ ਸਮੁੱਚੀ ਯੂਨਿਟ ਬੰਦ ਕਰਨ ਦੀ ਮੰਗ ਵੀ ਮੰਨ ਲਈ ਸੀ ਪਰ ਉਸ ਨੂੰ ਵੀ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ। ਕਿਸਾਨਾਂ ਨੇ ਮੁੜ ਆਪਣੇ ਰੋਸ ਧਰਨੇ ਨੂੰ ਤੇਜ਼ ਕਰਦਿਆਂ ਭਾਰੀ ਇਕੱਠ ਵਿੱਚ ਐਲਾਨ ਕੀਤਾ ਕਿ 2 ਅਪ੍ਰੈਲ ਨੂੰ ਜ਼ਿਲ੍ਹਾ ਗੁਰਦਾਸਪੁਰ ਹੁਸ਼ਿਆਰਪੁਰ ਅਤੇ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਬਟਾਲਾ ਰੇਲਵੇ ਟਰੈਕ ਅਣਮਿੱਥੇ ਸਮੇਂ ਲਈ ਜਾਮ ਕੀਤਾ ਜਾਵੇਗਾ।
Published by:Rupinder Kaur Sabherwal
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।