ਜਤਿਨ ਸ਼ਰਮਾ
ਗੁਰਦਾਸਪੁਰ: ਸੂਬੇ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਵੱਲੋਂ ਅੱਜ ਬਟਾਲਾ (Batala) ਸਥਿਤ ਪਨਗਰੇਨ (Pangren's)ਅਤੇ ਵੇਅਰ ਹਾਊਸ ਦੇ ਗੁਦਾਮਾਂ 'ਤੇ ਅਚਨਚੇਤ ਛਾਪੇਮਾਰੀ ਕਰਕੇ ਓਥੇ ਕਣਕ ਦੇ ਸਟਾਕ ਦਾ ਜਾਇਜਾ ਲਿਆ ਗਿਆ। ਇਸ ਮੌਕੇ ਪਨਗਰੇਨ ਦੇ ਗੁਦਾਮ ਅੰਦਰ ਕਣਕ ਦੀ ਸੰਭਾਲ ਤੇ ਸਟਾਕ ਨੂੰ ਲੈ ਕੇ ਕਾਫੀ ਬੇਨਿਯਮੀਆਂ ਦੇਖਣ ਨੂੰ ਮਿਲੀਆਂ ਅਤੇ ਗੁਦਾਮਾਂ ਅੰਦਰ ਕਣਕ ਦੀਆਂ ਬੋਰੀਆਂ ਫਟੀਆਂ ਹੋਈਆਂ ਸਨ ਅਤੇ ਖੁੱਲੀ ਕਣਕ ਦੇ ਕਈ ਵੱਡੇ ਢੇਰ ਲੱਗੇ ਹੋਏ ਸਨ।
ਗੁਦਾਮਾਂ ਅੰਦਰ ਇਨ੍ਹਾਂ ਬੇਨਿਯਮੀਆਂ ਅਤੇ ਬਦ-ਇੰਤਜ਼ਾਮੀ ਦਾ ਗੰਭੀਰ ਨੋਟਿਸ ਲੈਂਦਿਆਂ ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਅਜਿਹੀਆਂ ਬੇਨਿਯਮੀਆਂ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਵਿਭਾਗੀ ਜਾਂਚ ਦੇ ਹੁਕਮ ਦਿੰਦਿਆਂ ਮੌਕੇ 'ਤੇ ਹਾਜ਼ਰ ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਗੁਰਦਾਸਪੁਰ ਮੈਡਮ ਨਵਨੀਤ ਕੌਰ ਨੂੰ ਨਿਰਦੇਸ਼ ਦਿੱਤੇ ਕਿ ਇੱਕ ਹਫ਼ਤੇ ਦੇ ਅੰਦਰ-ਅੰਦਰ ਇਸਦੀ ਪੜਤਾਲ ਕਰਕੇ ਰਿਪੋਰਟ ਉਨ੍ਹਾਂ ਨੂੰ ਸੌਂਪੀ ਜਾਵੇ ਤਾਂ ਜੋ ਇਸ ਬਦ-ਇੰਤਜ਼ਾਮੀ ਲਈ ਜਿੰਮੇਵਾਰ ਅਧਿਕਾਰੀਆਂ ਤੇ ਕਰਮਚਾਰੀਆਂ ਖਿਲਾਫ ਕਾਰਵਾਈ ਕੀਤੀ ਜਾ ਸਕੇ।
ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਵੱਲੋਂ ਖੂਨ-ਪਸੀਨਾ ਵਹਾ ਕੇ ਪੈਦਾ ਕੀਤੀ ਫਸਲ ਦੀ ਸੰਭਾਲ ਅਤੇ ਇਸਨੂੰ ਗਰੀਬ ਤੇ ਲੋੜਵੰਦ ਪਰਿਵਾਰਾਂ ਤੱਕ ਪਹੁੰਚਾਉਣਾ ਲਈ ਸਰਕਾਰ ਦੀ ਜਿੰਮੇਵਾਰੀ ਹੈ। ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਇਸ ਵਿੱਚ ਕੋਈ ਹੇਰਾ-ਫੇਰੀ ਜਾਂ ਲੁੱਟ-ਖਸੁੱਟ ਕਰੇਗਾ ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Gurdaspur, Lal Chand Kataruchak, Punjab