Home /gurdaspur /

ਅੰਮ੍ਰਿਤ ਮਹਾਂਉਤਸ਼ਵ ਤਹਿਤ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਵਿਖੇ ਕਰਵਾਇਆ ਗਿਆ ਸਮਾਗਮ

ਅੰਮ੍ਰਿਤ ਮਹਾਂਉਤਸ਼ਵ ਤਹਿਤ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਵਿਖੇ ਕਰਵਾਇਆ ਗਿਆ ਸਮਾਗਮ

ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ, ਕਾਹਨੂੰਵਾਨ ਛੰਬ ਵਿਖੇ ਕਰਵਾਏ ਸਮਾਗਮ ਦੇ ਦ੍ਰਿਸ਼

ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ, ਕਾਹਨੂੰਵਾਨ ਛੰਬ ਵਿਖੇ ਕਰਵਾਏ ਸਮਾਗਮ ਦੇ ਦ੍ਰਿਸ਼

Gurdaspur: ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ 13 ਤੋਂ 15 ਅਗਸਤ ਤੱਕ ‘ਹਰ ਘਰ ਤਿਰੰਗਾ’ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਘਰਾਂ ਵਿੱਚ ਕੌਮੀ ਤਿਰੰਗਾ ਲਹਿਰਾਉਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਰਾਸ਼ਟਰੀ ਤਿਰੰਗਾ ਲਹਿਰਾਉਣ ਸਮੇਂ ਰਾਸ਼ਟਰੀ ਤਿਰੰਗੇ ਦਾ ਪੂਰਾ ਸਤਿਕਾਰ ਰੱਖਣ ਦੀ ਅਪੀਲ ਵੀ ਕੀਤ?

ਹੋਰ ਪੜ੍ਹੋ ...
  • Share this:
    ਜਤਿਨ ਸ਼ਰਮਾ,

    ਗੁਰਦਾਸਪੁਰ: ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਵਿੱਚ ਅੱਜ ਜ਼ਿਲੇ 'ਚ 75ਵੇਂ ਸੁਤੰਤਰਤਾ ਦਿਵਸ (Independence Day) ਸਮਾਰੋਹ ਦੇ ਤਹਿਤ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਕਾਹਨੂੰਵਾਨ ਛੰਭ ਵਿਖੇ ਇਕ ਸਮਾਗਮ ਕਰਵਾਇਆ ਗਿਆ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਅਮਨਦੀਪ ਕੋਰ ਘੁਮਾਣ ਐਸ.ਡੀ.ਐਮ ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਕਰਵਾਏ ਸਮਾਗਮ ਦੌਰਾਨ ਯਾਦਗਾਰ ਵਿਖੇ ਕੌਮੀ ਤਿਰੰਗਾ ਲਹਿਰਾਇਆ ਗਿਆ ਅਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਲੰਟੀਅਰਾਂ ਨੂੰ ਰਾਸ਼ਟਰੀ ਤਿਰੰਗਾ (National flag) ਲਹਿਰਾਇਆ ਗਿਆ ਅਤੇ ਉਨ੍ਹਾਂ ਨੂੰ ਛੋਟੇ ਘੱਲੂਘਾਰੇ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ।

    ਇਸ ਮੌਕੇ ਐਸ.ਡੀ.ਐਮ ਘੁਮਾਣ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ 13 ਤੋਂ 15 ਅਗਸਤ ਤੱਕ ‘ਹਰ ਘਰ ਤਿਰੰਗਾ’ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਘਰਾਂ ਵਿੱਚ ਕੌਮੀ ਤਿਰੰਗਾ ਲਹਿਰਾਉਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਰਾਸ਼ਟਰੀ ਤਿਰੰਗਾ ਲਹਿਰਾਉਣ ਸਮੇਂ ਰਾਸ਼ਟਰੀ ਤਿਰੰਗੇ ਦਾ ਪੂਰਾ ਸਤਿਕਾਰ ਰੱਖਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ‘ਹਰ ਘਰ ਤਿਰੰਗਾ’ ਮੁਹਿੰਮ ਨੂੰ ਪੂਰੇ ਜ਼ਿਲ੍ਹੇ ਵਿੱਚ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਲੋਕ ਆਪਣੇ ਘਰਾਂ ਵਿੱਚ ਕੌਮੀ ਤਿਰੰਗਾ ਮਾਣ ਨਾਲ ਲਹਿਰਾ ਰਹੇ ਹਨ।
    Published by:Drishti Gupta
    First published:

    Tags: Gurdaspur, Punjab

    ਅਗਲੀ ਖਬਰ