ਜਤਿਨ ਸ਼ਰਮਾ
ਗੁਰਦਾਸਪੁਰ: ਭਾਰਤੀ ਹਵਾਈ ਸੈਨਾ ਵੱਲੋਂ ਅਗਨੀਪੱਥ ਸਕੀਮ (Agnipath scheme) ਦੇ ਤਹਿਤ ਅਗਨੀਵੀਰ ਵਾਯੂ ਦੀ ਚਾਰ ਸਾਲਾਂ ਲਈ ਭਰਤੀ ਲਈ ਕੀਤੀ ਜਾ ਰਹੀ ਹੈ। ਅਗਨੀਵੀਰ ਵਾਯੂ ਵਿੱਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰ 23 ਨਵੰਬਰ 2022 ਤੱਕ ਆਨ ਲਾਇਨ ਮਾਧਿਅਮ ਰਾਹੀਂ ਅਪਲਾਈ ਕਰ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ (Gurdaspur) ਮੁਹੰਮਦ ਇਸ਼ਫ਼ਾਕ ਨੇ ਦੱਸਿਆ ਹੈ ਕਿ ਅਗਨੀਪੱਥ ਸਕੀਮ ਦੇ ਤਹਿਤ ਅਗਨੀਵੀਰ ਵਾਯੂ ਦੀ ਚਾਰ ਸਾਲਾਂ ਲਈ ਭਰਤੀ ਦੀ ਰਜਿਸ਼ਟਰੇਸ਼ਨ ਲਈ ਬਿਨੈਕਾਰ https://agnipathvayu.cdac.in/AV/ ਵੈਬਾਈਟ 'ਤੇ ਲਾਗਿਨ ਕਰ ਸਕਦੇ ਹਨ।
ਉਨ੍ਹਾਂ ਨੇ ਦੱਸਿਆ ਕਿ ਭਾਰਤੀ ਹਵਾਈ ਸੈਨਾ ਵਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਇਹ ਭਰਤੀ ਟੈਸਟ ਕਮਿਸ਼ਨਡ ਅਫਸਰ/ਪਾਈਲਟ ਅਤੇ ਨੈਵੀਗੇਟਰ ਵਾਸਤੇ ਨਹੀਂ ਹੈ। ਬਿਨੈਕਾਰ ਅਗਨਵੀਰ ਵਾਯੂ ਦੀ ਭਰਤੀ ਹੋਣ ਲਈ ਆਪਣਾ ਬਿਨੈਕਾਰ ਕੇਵਲ ਆਨ ਲਾਈਨ ਮਾਧਿਅਮ ਰਾਹੀਂ ਹੀ ਭੇਜਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਦਾਇਤਾਂ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਰਜਿਸਟਰੇਸ਼ਨ ਦੀ ਮਿਤੀ ਵਿੱਚ ਵਾਧਾ ਨਹੀਂ ਕੀਤਾ ਜਾਵੇਗਾ, ਜਿਨ੍ਹਾਂ ਉਮੀਦਵਾਰਾਂ ਦੀ ਜਨਮ ਮਿਤੀ 27 ਜੂਨ 2002 ਜਾਂ 27 ਨਵੰਬਰ 2005 ਵਿਚਕਾਰ (ਦੋਵੇ ਤਰੀਕਾਂ ਮਿਲਾ ਕੇ) ਹੋਵੇ, ਉਹ ਅਪਲਾਈ ਕਰ ਸਕਦਾ ਹੈ। ਇਸ ਬਿਨੈਕਾਰ ਨੂੰ ਭਰਤੀ ਸਮੇਂ ਅਣਵਿਆਹੇ ਦਾ ਸਰਟੀਫਿਕੇਟ ਵੀ ਦੇਣਾ ਹੋਵੇਗਾ। ਵਧੇਰੇ ਜਾਣਕਾਰੀ ਲਈ ਬਿਨੈਕਾਰ ਭਾਰਤੀ ਵਾਯੂ ਸੈਨਾ ਦੀ ਵੈਬ ਸਾਈਟhttps://agnipathvayu.cdac.in/AV/'ਤੇ ਹਾਸਲ ਕਰ ਸਕਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।