ਜਤਿਨ ਸ਼ਰਮਾ
ਗੁਰਦਾਸਪੁਰ: ਭਾਰਤ ਅਤੇ ਪੰਜਾਬ ਸਰਕਾਰ (Punjab Government) ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ 26 ਨਵੰਬਰ 2022 ਨੂੰ ਸੰਵਿਧਾਨ ਦਿਵਸ (Constitution Day) ਮਨਾਇਆ ਜਾਵੇਗਾ। ਇਸ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 26 ਨਵੰਬਰ ਨੂੰ ਸਵੇਰੇ 11 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਡਾ. ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਕੋਲ ਸੰਵਿਧਾਨ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿੱਚ ਸਮੂਹ ਜ਼ਿਲ੍ਹਾ ਅਧਿਕਾਰੀ ਅਤੇ ਕਰਮਚਾਰੀ ਭਾਗ ਲੈਣਗੇ। ਉਨ੍ਹਾਂ ਕਿਹਾ ਕਿ ਇਸ ਮੌਕੇ ਹਾਜ਼ਰੀਨ ਨੂੰ ਸੰਵਿਧਾਨ ਦੀ ਸਹੁੰ ਚੁਕਾਈ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 26 ਨਵੰਬਰ ਨੂੰ ਸਵੇਰੇ 11 ਵਜੇ ਹੀ ਜ਼ਿਲ੍ਹੇ ਦੀਆਂ ਸਮੂਹ ਸਬ-ਡਵੀਜ਼ਨਾਂ ਵਿੱਚ ਐੱਸ.ਡੀ.ਐੱਮ. ਦਫ਼ਤਰਾਂ ਅਤੇ ਬਲਾਕਾਂ ਵਿੱਚ ਬੀ.ਡੀ.ਪੀ.ਓਜ਼ ਦਫ਼ਤਰਾਂ ਵਿੱਚ ਪੰਚਾਇਤੀ ਨੁਮਾਇੰਦਿਆਂ ਦੀ ਸ਼ਮੂਲੀਅਤ ਨਾਲ ਸੰਵਿਧਾਨ ਦਿਵਸ ਮਨਾਇਆ ਜਾਵੇਗਾ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਵੀ ਸੰਵਿਧਾਨ ਦਿਵਸ ਮਨਾਇਆ ਜਾਵੇਗਾ ਅਤੇ ਸਕੂਲੀ ਵਿਦਿਆਰਥੀਆਂ ਨੂੰ ਵੀ ਸੰਵਿਧਾਨ ਦੀ ਸਹੁੰ ਚੁਕਾਈ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਸੰਵਿਧਾਨ ਦਿਵਸ ਸਬੰਧੀ ਕਰਵਾਏ ਜਾਣ ਵਾਲੇ ਸਮਾਗਮਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਦੀਆਂ ਹਦਾਇਤਾਂ ਦਿੱਤੀਆਂ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: BR Ambedkar, Gurdaspur, Punjab