Home /gurdaspur /

ਅਨੁਸੂਚਿਤ ਜਾਤੀ ਦੇ ਪਸ਼ੂ ਪਾਲਕਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਮੁਫ਼ਤ ਡੇਅਰੀ ਸਿਖਲਾਈ ਦੇਣ ਲਈ ਹੋਵੇਗੀ ਕਾਊਂਸਲਿੰਗ

ਅਨੁਸੂਚਿਤ ਜਾਤੀ ਦੇ ਪਸ਼ੂ ਪਾਲਕਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਮੁਫ਼ਤ ਡੇਅਰੀ ਸਿਖਲਾਈ ਦੇਣ ਲਈ ਹੋਵੇਗੀ ਕਾਊਂਸਲਿੰਗ

ਡੇਅਰੀ ਫਾਰਮ ਦੀ ਤਸਵੀਰ

ਡੇਅਰੀ ਫਾਰਮ ਦੀ ਤਸਵੀਰ

Dairy Farming: ਪਸ਼ੂ ਪਾਲਕਾਂ ਅਤੇ ਬੇਰੋਜ਼ਗਾਰ ਨੌਜਵਾਨਾਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ 3500/- ਰੁਪਏ ਦੇ ਵਜੀਫੇ ਦੇ ਨਾਲ 2 ਹਫ਼ਤਿਆਂ ਦੀ ਮੁਫ਼ਤ ਡੇਅਰੀ ਸਿਖਲਾਈ ਅਤੇ ਸਿਖਲਾਈ ਸਫਲਤਾਪੂਰਵਕ ਮੁਕੰਮਲ ਹੋਣ ਉਪਰੰਤ ਡੇਅਰੀ ਸਬੰਧੀ ਸਾਹਿ?

ਹੋਰ ਪੜ੍ਹੋ ...
  • Share this:

    ਜਤਿਨ ਸ਼ਰਮਾ

    ਗੁਰਦਾਸਪੁਰ: ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ 27 ਸਤੰਬਰ 2022 ਤੋਂ ਜ਼ਿਲ੍ਹਾ ਗੁਰਦਾਸਪੁਰ (Gurdaspur) ਦੇ ਅਨੁਸੂਚਿਤ ਜਾਤੀ (Scheduled Caste) ਨਾਲ ਸਬੰਧਤ ਪਸ਼ੂ ਪਾਲਕਾਂ ਅਤੇ ਬੇਰੋਜ਼ਗਾਰ ਨੌਜਵਾਨਾਂ (unemployed youth) ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ (Dairy Training Course) ਸ਼ੁਰੂ ਕੀਤਾ ਜਾ ਰਿਹਾ ਹੈ।

    ਇਸ ਸਕੀਮ ਤਹਿਤ ਪੰਜਾਬ ਸਰਕਾਰ (Punjab Government) ਵੱਲੋਂ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ 3500/- ਰੁਪਏ ਦੇ ਵਜੀਫੇ ਦੇ ਨਾਲ 2 ਹਫ਼ਤਿਆਂ ਦੀ ਮੁਫ਼ਤ ਡੇਅਰੀ ਸਿਖਲਾਈ ਅਤੇ ਸਿਖਲਾਈ ਸਫਲਤਾਪੂਰਵਕ ਮੁਕੰਮਲ ਹੋਣ ਉਪਰੰਤ ਡੇਅਰੀ ਸਬੰਧੀ ਸਾਹਿਤ ਮੁਹੱਈਆ ਕਰਵਾਇਆ ਜਾਵੇਗਾ।

    ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਸ: ਕਸ਼ਮੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਲਾਭਪਾਤਰੀਆਂ ਦੀ ਕਾਊਂਸਲਿੰਗ 19 ਸਤੰਬਰ 2022 ਨੂੰ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜ਼ਿਲ ਵਿਖੇ ਕੀਤੀ ਜਾਵੇਗੀ। ਕਮਰਾ ਨੰ: 508 (ਟੈਲੀਫੋਨ ਨੰ: 01874-220163)। ਚਾਹਵਾਨ ਉਮੀਦਵਾਰ ਜਿਨ੍ਹਾਂ ਦੀ ਉਮਰ 18 ਤੋਂ 50 ਸਾਲ ਦੇ ਵਿਚਕਾਰ ਹੈ, ਪਿੰਡ ਦੇ ਵਸਨੀਕ ਹਨ, ਉਹ ਆਪਣੇ ਅਨੁਸੂਚਿਤ ਜਾਤੀ ਨਾਲ ਸਬੰਧਤ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ਼ ਫੋਟੋ, ਘੱਟੋ-ਘੱਟ ਪੰਜਵੀਂ ਪਾਸ ਜਾਂ ਤਸਦੀਕਸ਼ੁਦਾ ਯੋਗਤਾ ਸਰਟੀਫਿਕੇਟ, ਆਧਾਰ ਕਾਰਡ ਨਾਲ ਦਫ਼ਤਰ ਵਿਖੇ ਹਾਜ਼ਰ ਹੋ ਸਕਦੇ ਹਨ।

    ਉਨ੍ਹਾਂ ਨੇ ਦੱਸਿਆ ਕਿ ਚੁਣੇ ਗਏ ਲਾਭਪਾਤਰੀਆਂ ਨੂੰ ਡੇਅਰੀ ਸਿਖਲਾਈ ਕੇਂਦਰ, ਵੇਰਕਾ (ਅੰਮ੍ਰਿਤਸਰ) ਵਿਖੇ ਸਿਖਲਾਈ ਦਿੱਤੀ ਜਾਵੇਗੀ ਅਤੇ ਪਸ਼ੂਆਂ ਦਾ ਡੇਅਰੀ ਯੂਨਿਟ ਸਥਾਪਤ ਕਰਨ ਉਪਰੰਤ ਲਾਭਪਾਤਰੀ ਨੂੰ 33 ਫੀਸਦੀ ਸਬਸਿਡੀ ਦਿੱਤੀ ਜਾਵੇਗੀ।

    Published by:Drishti Gupta
    First published:

    Tags: Dairy Farmers, Farming ideas, Gurdaspur, Punjab