ਜਤਿਨ ਸ਼ਰਮਾ
ਗੁਰਦਾਸਪੁਰ: ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤਡਾਇਰੀਆਰੋਕੂ ਪੰਦਰਵਾੜੇ ਤਹਿਤ ਸਮਾਗਮ ਅਤੇ ਸਿਵਲ ਸਰਜਨ ਡਾ: ਵਿਜੇ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 4 ਤੋਂ 17 ਜੁਲਾਈ 2022 ਤੱਕ ਜ਼ਿਲ੍ਹੇ ਦੇ ਹਰੇਕ ਸਿਹਤ ਅਦਾਰੇ ਵਿੱਚਡਾਇਰੀਆਰੋਕੂ ਪੰਦਰਵਾੜਾ ਮਨਾਇਆ ਜਾ ਰਿਹਾ ਹੈ।
ਇਸ ਤਹਿਤ ਅੱਜ ਇੱਥੇ ਪੀ.ਪੀ.ਯੂਨਿਟ ਗੁਰਦਾਸਪੁਰ ਵਿਖੇ ਇੱਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਅਰਵਿੰਦ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀ.ਪੀ.ਯੂਨਿਟ ਸਿਵਲ ਸਰਜਨ ਦਫ਼ਤਰ ਗੁਰਦਾਸਪੁਰ ਵਿਖੇ ਜ਼ਿੰਕ ਕਾਰਨਰ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਬੱਚਾ ਦਸਤ ਤੋਂ ਪੀੜਤ ਹੋ ਕੇ ਓ.ਪੀ.ਡੀ ਵਿੱਚ ਆਉਂਦਾ ਹੈ ਤਾਂ ਉਸ ਨੂੰ ਓ.ਆਰ.ਐਸ ਜ਼ਿੰਕ ਕਾਰਨਰ ਤੋਂ ਓ.ਆਰ.ਐਸ ਮੁਹੱਈਆ ਕਰਵਾਇਆ ਜਾਵੇਗਾ ਅਤੇ ਉਸ ਦੇ ਮਾਪਿਆਂ ਨੂੰ ਓ.ਆਰ.ਐਸ ਘੋਲ ਬਣਾਉਣ ਬਾਰੇ ਦੱਸਿਆ ਜਾਵੇਗਾ।
ਡਾ: ਅਰਵਿੰਦ ਨੇ ਦੱਸਿਆ ਕਿ ਜੇਕਰ ਕਿਸੇ ਬੱਚੇ ਨੂੰ ਦਸਤ ਲੱਗ ਜਾਂਦੇ ਹਨ ਤਾਂ ਉਸ ਦੇ ਸਰੀਰ ਵਿਚੋਂ ਪਾਣੀ ਬਹੁਤ ਤੇਜ਼ੀ ਨਾਲ ਬਾਹਰ ਨਿਕਲ ਜਾਂਦਾ ਹੈ | ਪਾਣੀ ਦੀ ਕਮੀ ਨੂੰ ਪੂਰਾ ਕਰਨ ਲਈ ਕੁਝ ਸਮੇਂ ਬਾਅਦ ਬੱਚਿਆਂ ਨੂੰ ਓ.ਆਰ.ਐਸ. ਜੇਕਰ ਦਸਤ ਗੰਭੀਰ ਹੋਣ ਤਾਂ ਉਸਨੂੰ ਓ.ਆਰ.ਐਸ ਦੇ ਨਾਲ ਜ਼ਿੰਕ ਦੀਆਂ 14 ਗੋਲੀਆਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ।ਡਾ: ਵਿਜੇ ਕੁਮਾਰ ਸਿਵਲ ਸਰਜਨ ਗੁਰਦਾਸਪੁਰ ਨੇ ਦੱਸਿਆ ਕਿ ਆਸ਼ਾ ਵਰਕਰਾਂ ਘਰ-ਘਰ ਜਾ ਕੇ ਡਾਇਰੀਆ ਤੋਂ ਪੀੜਤ ਬੱਚਿਆਂ ਦੀ ਗਿਣਤੀ ਦਾ ਸਰਵੇਖਣ ਕਰਨਗੀਆਂ।
ਆਸ਼ਾ ਵਰਕਰਾਂ ਵੱਲੋਂ ਇਨ੍ਹਾਂ ਬਾਲ ਪੀੜਤਾਂ ਨੂੰ ਓ.ਆਰ.ਐਸ ਅਤੇ ਜ਼ਿੰਕ ਮੁਹੱਈਆ ਕਰਵਾਇਆ ਜਾਵੇਗਾ।ਆਸ਼ਾ ਵਰਕਰਾਂ ਨੂੰ ਪ੍ਰਤੀ ਬਚੇ ਦੀ ਹਸਾਬ ਨਾਲ ਪੈਸੇ ਦਿਤੇ ਜਾਣਗੇ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ: ਭਾਰਤ ਭੂਸ਼ਨ, ਡਾ: ਸ਼ਰਨਪ੍ਰੀਤ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਗੁਰਿੰਦਰ ਕੌਰ, ਬੀਈਈ ਹਰਦੀਪ ਸਿੰਘ, ਐੱਲ.ਐੱਚ.ਵੀ ਕੰਵਲਜੀਤ ਕੌਰ, ਪਰਮਜੀਤ ਕੌਰ, ਏ.ਐਨ.ਐਮ ਅੰਜਨਾ, ਆਸ਼ਾ ਵਰਕਰ ਅਤੇ ਨਰਸਿੰਗ ਸਕੂਲ ਦੀਆਂ ਵਿਦਿਆਰਥਣਾਂ ਹਾਜ਼ਰ ਸਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।