Home /gurdaspur /

Gurdaspur: ਰਾਵੀ ਦਰਿਆ 'ਤੇ ਬਣਿਆ ਆਰਜ਼ੀ ਪੁਲ ਹਟਾਉਣ ਨਾਲ 7 ਪਿੰਡਾਂ ਦਾ ਭਾਰਤ ਨਾਲੋਂ ਟੁੱਟਾ ਸੰਪਰਕ

Gurdaspur: ਰਾਵੀ ਦਰਿਆ 'ਤੇ ਬਣਿਆ ਆਰਜ਼ੀ ਪੁਲ ਹਟਾਉਣ ਨਾਲ 7 ਪਿੰਡਾਂ ਦਾ ਭਾਰਤ ਨਾਲੋਂ ਟੁੱਟਾ ਸੰਪਰਕ

ਦਰਿਆ

ਦਰਿਆ ਭਰ ਪੈਂਦੇ ਹੋਏ ਪਿੰਡ ਵਾਸੀ ਦੀ ਤਸਵੀਰ  

ਗੁਰਦਾਸਪੁਰ: ਜ਼ਿਲ੍ਹਾ ਗੁਰਦਾਸਪੁਰ (Gurdaspur) ਦੇ ਸਰਹੱਦੀ ਕਸਬਾ ਦੀਨਾਨਗਰ (Dinanagar) ਅਧੀਨ ਪੈਂਦੇ ਮਕੌੜਾ ਪੱਤਣ ਵਿਖੇ ਰਾਵੀ ਦਰਿਆ 'ਤੇ ਬਣੇ ਆਰਜ਼ੀ ਪੁਲ (Temporary Bridge) ਨੂੰ ਹਟਾਏ ਜਾਣ ਕਾਰਨ ਰਾਵੀ ਦਰਿਆ ਦੇ ਪਾਰ ਵੱਸਦੇ 7 ਪਿੰਡਾਂ ਦਾ ਭਾਰਤ ਦੇਸ਼ ਨਾਲੋਂ ਸੰਪਰਕ ਟੁੱਟ ਗਿਆ ਹੈ ਅਤੇ ਇਹ ਇਕੋ-ਇਕ ਰਸਤਾ ਇਨ੍ਹਾਂ ਪਿੰਡਾਂ ਵਿੱਚ ਜਾਣਾ ਕਿਸ਼ਤੀ ਰਾਹੀਂ ਹੈ। ਇਨ੍ਹਾਂ ਪਿੰਡਾਂ ਵਿੱਚ ਜਾਣ ਦਾ ਇੱਕੋ ਇੱਕ ਸਹਾਰਾ ਕਿਸ਼ਤੀ ਹੈ।

ਹੋਰ ਪੜ੍ਹੋ ...
  • Share this:
    ਜਤਿਨ ਸ਼ਰਮਾ

    ਗੁਰਦਾਸਪੁਰ: ਜ਼ਿਲ੍ਹਾ ਗੁਰਦਾਸਪੁਰ (Gurdaspur) ਦੇ ਸਰਹੱਦੀ ਕਸਬਾ ਦੀਨਾਨਗਰ (Dinanagar) ਅਧੀਨ ਪੈਂਦੇ ਮਕੌੜਾ ਪੱਤਣ ਵਿਖੇ ਰਾਵੀ ਦਰਿਆ 'ਤੇ ਬਣੇ ਆਰਜ਼ੀ ਪੁਲ (Temporary Bridge) ਨੂੰ ਹਟਾਏ ਜਾਣ ਕਾਰਨ ਰਾਵੀ ਦਰਿਆ ਦੇ ਪਾਰ ਵੱਸਦੇ 7 ਪਿੰਡਾਂ ਦਾ ਭਾਰਤ ਦੇਸ਼ ਨਾਲੋਂ ਸੰਪਰਕ ਟੁੱਟ ਗਿਆ ਹੈ ਅਤੇ ਇਹ ਇਕੋ-ਇਕ ਰਸਤਾ ਇਨ੍ਹਾਂ ਪਿੰਡਾਂ ਵਿੱਚ ਜਾਣਾ ਕਿਸ਼ਤੀ ਰਾਹੀਂ ਹੈ। ਇਨ੍ਹਾਂ ਪਿੰਡਾਂ ਵਿੱਚ ਜਾਣ ਦਾ ਇੱਕੋ ਇੱਕ ਸਹਾਰਾ ਕਿਸ਼ਤੀ ਹੈ।

    ਆਜ਼ਾਦੀ ਤੋਂ ਬਾਅਦ ਰਾਵੀ ਦਰਿਆ ਦੇ ਪਾਰ 14 ਪਿੰਡ ਵਸਦੇ ਸਨ ਪਰ ਆਜ਼ਾਦੀ ਦੇ 75 ਸਾਲ ਬੀਤਣ ਦੇ ਬਾਵਜੂਦ ਕਿਸੇ ਵੀ ਸਰਕਾਰ ਨੇ ਇਨ੍ਹਾਂ ਪਿੰਡਾਂ ਦੀ ਸੰਭਾਲ ਨਹੀਂ ਕੀਤੀ, ਜਿਸ ਕਾਰਨ ਬਹੁਤ ਸਾਰੇ ਲੋਕ ਇਨ੍ਹਾਂ ਪਿੰਡਾਂ ਨੂੰ ਛੱਡ ਕੇ ਚਲੇ ਗਏ ਹਨ। ਇਸ ਸਮੇ ਇਨ੍ਹਾਂ 14 ਪਿੰਡਾਂ ਵਿੱਚੋਂ ਸਿਰਫ਼ 7 ਪਿੰਡ ਰਹਿ ਗਏ ਹਨ, ਇਨ੍ਹਾਂ ਲੋਕਾਂ ਨੂੰ ਰਾਵੀ ਦਰਿਆ 'ਤੇ ਪੱਕਾ ਪੁਲ ਨਾ ਹੋਣ ਕਾਰਨ ਕੋਈ ਵੀ ਸੁੱਖ ਸਹੂਲਤਾਂ ਨਹੀਂ ਹਨ, ਜਿਸ ਕਾਰਨ ਅੱਜ ਦੇਸ਼ ਦੀ ਆਜ਼ਾਦੀ ਦੀ ਇਨ੍ਹਾਂ ਨੂੰ ਕੋਈ ਮਹੱਤਤਾ ਨਹੀਂ।

    ਰਾਵੀ ਦਰਿਆ ਦੇ ਪਾਰ ਵਸਦੇ ਪਿੰਡ ਦੇ ਲੋਕਾਂ ਨੇ ਦੱਸਿਆ ਕਿ ਭਾਰਤ-ਪਾਕਿ ਸਰਹੱਦ (Indo-Pak Border) ਨਾਲ ਲੱਗਦੇ ਇੱਕ ਦਰਜਨ ਦੇ ਕਰੀਬ ਪਿੰਡਾਂ ਦੇ ਲੋਕ ਭਾਰਤ (India) ਦਾ ਹਿੱਸਾ ਹਨ ਪਰ ਇਨ੍ਹਾਂ ਪਿੰਡਾਂ ਦੇ ਲੋਕ ਬਰਸਾਤ ਦੇ ਮੌਸਮ (Rainy Season) ਵਿੱਚ ਖ਼ੁਦ ਨੂੰ ਬੇਵੱਸ ਮਹਿਸੂਸ ਕਰਦੇ ਹਨ। ਆਜ਼ਾਦੀ ਦੇ 75 ਸਾਲਾਂ ਬਾਅਦ ਵੀ ਇਸ ਪੁਲ ਦੇ ਪਾਰ ਵਸਦੇ 7 ਪਿੰਡਾਂ ਦੇ ਲੋਕ ਆਪਣੇ ਆਪ ਨੂੰ ਗੁਲਾਮ ਸਮਝਦੇ ਹਨ ਕਿਉਂਕਿ ਜਦੋਂ ਵੀ ਇਸ ਆਰਜ਼ੀ ਪੁਲ ਚੁੱਕ ਲਿਆ ਜਾਂਦਾ ਹੈ ਤਾਂ ਇਹ ਲੋਕ ਦੇਸ਼ ਨਾਲੋਂ ਕੱਟੇ ਜਾਂਦੇ ਹਨ।

    ਬਰਸਾਤ ਦੇ ਮੌਸਮ ਵਿਚ ਨਹਿਰੀ ਵਿਭਾਗ ਵੱਲੋਂ ਬਣਾਇਆ ਗਿਆ ਆਰਜ਼ੀ ਪੁਲ ਚੁੱਕ ਲਿਆ ਜਾਂਦਾ ਹੈ ਅਤੇ ਲੋਕਾਂ ਨੂੰ ਆਉਣ-ਜਾਣ ਲਈ ਇਕ ਮਾਤਰ ਬੇੜੀ ਦਾ ਸਹਾਰਾ ਲੈਣਾ ਪੈਂਦਾ ਹੈ ਅਤੇ ਇਹ ਬੇੜੀ ਵੀ ਦਰਿਆ ਵਿੱਚ ਪਾਣੀ ਦਾ ਪੱਧਰ ਜਿਆਦਾ ਹੋਣ ਕਰਕੇ ਕਈ ਵਾਰ ਨਹੀ ਚੱਲ ਸਕਦੀ ਜਿਸ ਕਾਰਨ ਪਾਰ ਵਸਦੇ 7 ਪਿੰਡ ਇਕ ਟਾਪੂ ਬਣ ਕੇ ਰਹਿ ਜਾਂਦੇ ਹਨ।
    Published by:rupinderkaursab
    First published:

    Tags: Gurdaspur, Punjab

    ਅਗਲੀ ਖਬਰ