Home /gurdaspur /

ਗੁਰਦਾਸਪੁਰ 'ਚ ਪਿਛਲੇ 7000 ਤੋਂ ਵੱਧ ਗਰਭਵਤੀ ਔਰਤਾਂ ਨੂੰ ਮਿਲੀ 70.52 ਲੱਖ ਰੁਪਏ ਦੀ ਵਿੱਤੀ ਸਹਾਇਤਾ

ਗੁਰਦਾਸਪੁਰ 'ਚ ਪਿਛਲੇ 7000 ਤੋਂ ਵੱਧ ਗਰਭਵਤੀ ਔਰਤਾਂ ਨੂੰ ਮਿਲੀ 70.52 ਲੱਖ ਰੁਪਏ ਦੀ ਵਿੱਤੀ ਸਹਾਇਤਾ

ਗਰਭਵਤੀ ਔਰਤ ਦੀ ਤਸਵੀਰ

ਗਰਭਵਤੀ ਔਰਤ ਦੀ ਤਸਵੀਰ

Gurdaspur News: ਡਿਪਟੀ ਕਮਿਸਨਰ ਗੁਰਦਾਸਪੁਰ ਮੁਹੰਮਦ ਇਸ਼ਫਾਕ ਨੇ ਦੱਸਿਆ ਕਿਇਸ ਸਾਲ ਅਪ੍ਰੈਲ ਤੋਂ ਸਤੰਬਰ ਮਹੀਨੇ ਤੱਕ 7536 ਗਰਭਵਤੀ ਔਰਤਾਂ ਨੇ ਇਸ ਯੋਜਨਾ ਦਾ ਲਾਭ ਲਿਆ ਹੈ ਅਤੇ ਭਾਰਤ ਸਰਕਾਰ ਵੱਲੋਂ ਉਨ੍ਹਾਂ ਨੂੰ 70,52,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ।  

  • Share this:

ਜਤਿਨ ਸ਼ਰਮਾ

ਗੁਰਦਾਸਪੁਰ: ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਗਰਭਵਤੀ ਮਹਿਲਾਵਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਸ ਯੋਜਨਾ ਤਹਿਤ ਲਾਭਪਾਤਰੀ ਗਰਭਵਤੀ ਔਰਤ (Pregnant lady) ਨੂੰ 5000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਯੋਜਨਾ ਨੂੰ ਸ਼ੁਰੂ ਕਰਨ ਦਾ ਮੰਤਵ ਤਨਖਾਹ/ਮਜ਼ਦੂਰੀ ਦੇ ਘਾਟੇ ਨੂੰ ਨਗਦ ਰਕਮ ਦੇ ਰੂਪ ਵਿੱਚ ਦੇ ਅੰਕਿਸ਼ਕ ਮੁਆਵਜ਼ਾ ਪ੍ਰਦਾਨ ਕਰਨਾ ਹੈ ਤਾਂ ਜੋ ਗਰਭਵਤੀ ਅਤੇ ਦੁੱਧ ਪਿਲਾਉ ਮਾਵਾਂ ਨੂੰ ਆਰਥਿਕ ਤੰਗੀ ਕਰਕੇ ਅਮੀਨੀਆ ਅਤੇ ਕੁਪੋਸ਼ਿਣ ਆਦਿ ਤੋਂ ਬਚਾ ਕੇ ਉਨ੍ਹਾਂ ਦੀ ਸਿਹਤ ਸੰਭਾਲ ਕੀਤੀ ਜਾ ਸਕੇ।

ਇਸ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸਨਰ ਗੁਰਦਾਸਪੁਰ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਇਸਤਰੀ ਤੇ ਬਾਲ ਵਿਕਾਸ ਮੰਤਰਾਲਾ ਭਾਰਤ ਸਰਕਾਰ ਵਲੋਂ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਨੂੰ ਹਰ ਜ਼ਿਲ੍ਹੇ ਵਿੱਚ ਲਾਗੂ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੀ ਇਹ ਯੋਜਨਾ ਬੜੀ ਕਾਮਯਾਬੀ ਨਾਲ ਚੱਲ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਸਾਲ ਅਪ੍ਰੈਲ ਤੋਂ ਸਤੰਬਰ ਮਹੀਨੇ ਤੱਕ 7536 ਗਰਭਵਤੀ ਔਰਤਾਂ ਨੇ ਇਸ ਯੋਜਨਾ ਦਾ ਲਾਭ ਲਿਆ ਹੈ ਅਤੇ ਭਾਰਤ ਸਰਕਾਰ ਵੱਲੋਂ ਉਨ੍ਹਾਂ ਨੂੰ 70,52,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਹੈ ਕਿ ਇਸ ਸਕੀਮ ਤਹਿਤ ਲਾਭਪਾਤਰੀ ਔਰਤਾਂ ਨੂੰ ਤਿੰਨ ਕਿਸ਼ਤਾਂ ਵਿੱਚ ਕੁੱਲ 5000 ਰੁਪਏ ਦਾ ਲਾਭ ਦਿੱਤਾ ਜਾਂਦਾ ਹੈ। ਇਹ ਰਾਸ਼ੀ ਗਰਭਵਤੀ ਔਰਤਾਂ ਦੇ ਖਾਤੇ ਵਿੱਚ ਸਿੱਧੇ ਰੂਪ ਵਿੱਚ ਜਮ੍ਹਾਂ ਹੁੰਦੀ ਹੈ। ਇਸ ਸਕੀਮ ਦਾ ਲਾਭ ਕੇਂਦਰ/ਰਾਜ ਸਰਕਾਰ ਦੀਆਂ ਰੈਗੂਲਰ ਕਰਮਚਾਰਨਾਂ ਅਤੇ ਪਹਿਲਾਂ ਹੀ ਇਸ ਪ੍ਰਕਾਰ ਦਾ ਲਾਭ ਪ੍ਰਾਪਤ ਕਰ ਰਹੀਆਂ ਹੋਣ ਨੂੰ ਛੱਡ ਕੇ ਬਾਕੀ ਸਾਰੀਆਂ ਗਰਭਵਤੀ ਔਰਤਾਂ ਨੂੰ ਦਿੱਤਾ ਜਾਂਦਾ ਹੈ।

ਉਨ੍ਹਾਂ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਕੇਵਲ ਪਹਿਲੇ ਜੀਵਤ ਬੱਚੇ ਲਈ ਹੀ ਮਾਂ ਨੂੰ ਦਿੱਤਾ ਜਾਵੇਗਾ, ਗਰਭਵਤੀ ਔਰਤਾਂ ਵਲੋਂ ਆਪਣਾ ਪੰਜੀਕਰਨ 150 ਦਿਨਾਂ ਦੇ ਅੰਦਰ ਨੇੜੇ ਦੇ ਆਂਗਨਵਾੜੀ ਸੈਂਟਰ ਵਿੱਚ ਕਰਵਾਉਣਾ ਲਾਜ਼ਮੀ ਹੈ। ਲਾਭਪਾਤਰੀ ਜੱਚਾ-ਬੱਚਾ ਕਾਰਡ ,ਆਧਾਰ ਕਾਰਡ ਅਤੇ ਔਰਤ ਦੇ ਪਤੀ ਦਾ ਆਧਾਰ ਕਾਰਡ ਹੋਣਾ ਲਾਜ਼ਮੀ ਹੈ। ਗਰਭਵਤੀ ਅਤੇ ਦੁੱਧ ਪਿਲਾਉ ਮਾਵਾਂ ਦਾ ਆਪਣਾ ਬੈਂਕ ਬਚਤ ਖਾਤਾ/ਆਧਾਰ ਸੀਡਡ ਹੋਣਾ ਲਾਜ਼ਮੀ ਹੈ।

ਸਕੀਮ ਦੀ ਪਹਿਲੀ ਕਿਸ਼ਤ ਆਖਰੀ ਮਹਾਂਵਾਰੀ ਦੀ ਮਿਤੀ ਦੇ 150 ਦਿਨਾਂ ਵਿੱਚ ਪੰਜੀਕਰਨ ਉਪਰੰਤ 1000 ਰੁਪਏ ਹੋਵੇਗੀ, ਦੂਸਰੀ ਲਈ ਗਰਭਕਾਲ ਦੇ 6 ਮਹੀਨੇ ਦੌਰਾਨ ਇੱਕ ਪੂਰਵ ਜਨੇਪਾ ਚੈੱਕਅੱਪ ਹੋਇਆ ਹੋਣਾ ਲਾਜ਼ਮੀ ਹੈ ਅਤੇ ਸਕੀਮ ਦੀਆਂ ਬਾਕੀ ਸ਼ਰਤਾਂ ਪੂਰੀਆਂ ਕਰਨ 'ਤੇ 2000 ਰੁਪਏ ਦੀ ਰਾਸ਼ੀ ਸਿੱਧੇ ਤੌਰ 'ਤੇ ਜਾਰੀ ਕੀਤੀ ਜਾਵੇਗੀ। ਸਕੀਮ ਦੀ ਤੀਸਰੀ ਕਿਸ਼ਤ 2000 ਰੁਪਏ ਦਾ ਭੁਗਤਾਨ ਬੱਚੇ ਦੇ ਜਨਮ ਦੀ ਰਜਿਸਟਰੇਸ਼ਨ ਅਤੇ ਬੱਚੇ ਦੇ ਟੀਕਾਕਰਨ ਦਾ ਪਹਿਲਾ ਪੜਾਅ ਪੂਰਾ ਕਰਨ ਉਪਰੰਤ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਦਾ ਲਾਭ ਲੈਣ ਲਈ ਅਤੇ ਵਧੇਰੇ ਜਾਣਕਾਰੀ ਲਈ ਆਪਣੇ ਨੇੜੇ ਦੇ ਆਂਗਨਵਾੜੀ ਸੈਂਟਰ, ਆਸ਼ਾ ਵਰਕਰ ਅਤੇ ਸਬੰਧਤ ਬਲਾਕਾਂ ਦੇ ਬਾਲ ਵਿਕਾਸ ਪ੍ਰਾਜੈਕਟ ਅਫ਼ਸਰਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Published by:Drishti Gupta
First published:

Tags: Gurdaspur, Pregnant, Punjab