Home /gurdaspur /

Agriculture: ਗੁਰਦਾਸਪੁਰ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਕਿਸਾਨ ਮੇਲੇ ਦਾ ਕਿਸਾਨਾਂ ਨੇ ਉਠਾਇਆ ਲਾਭ

Agriculture: ਗੁਰਦਾਸਪੁਰ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਕਿਸਾਨ ਮੇਲੇ ਦਾ ਕਿਸਾਨਾਂ ਨੇ ਉਠਾਇਆ ਲਾਭ

ਕਿਸਾਨ

ਕਿਸਾਨ ਮੇਲੇ 'ਚ ਬਾਰੇ ਜਾਣਕਾਰੀ ਦੇਂਦੇ ਹੋਏ।

Agriculture: ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਕੋਰੋਨਾ (Corona) ਮਹਾਂਮਾਰੀ ਤੋਂ ਦੋ ਸਾਲ ਬਾਅਦ ਖੇਤੀਬਾੜੀ ਯੂਨੀਵਰਸਿਟੀ (Agricultural University) ਗੁਰਦਾਸਪੁਰ ਵਿੱਚ ਕਿਸਾਨ ਮੇਲਾ ਲਗਾਇਆ ਗਿਆ ਹੈ ਜਿਸ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਨਵ-ਨਿਯੁਕਤ ਵਾਈਸ ਚਾਂਸਲਰ ਡਾ: ਗੋਸਲ ਉਚੇਚੇ ਤੌਰ 'ਤੇ ਪਹੁੰਚੇ ਹਨ। 

ਹੋਰ ਪੜ੍ਹੋ ...
 • Share this:

  ਜਤਿਨ ਸ਼ਰਮਾ

  ਗੁਰਦਾਸਪੁਰ: ਕੋਰੋਨਾ (Corona) ਮਹਾਂਮਾਰੀ ਦੇ 2 ਸਾਲਾਂ ਬਾਅਦ ਗੁਰਦਾਸਪੁਰ (Gurdaspur) ਦੀ ਖੇਤੀਬਾੜੀ ਯੂਨੀਵਰਸਿਟੀ (Agricultural University) ਵਿੱਚ ਕਿਸਾਨ ਮੇਲਾ (Farmer Fair) ਲਗਾਇਆ ਗਿਆ। ਜਿਸ ਵਿਚ ਚੇਅਰਮੈਨ ਰਮਨ ਬਹਿਲ (Chairman Raman Bahl), ਹਲਕਾ ਇੰਚਾਰਜ ਦੀਨਾਨਗਰ ਸ਼ਮਸ਼ੇਰ ਸਿੰਘ ਅਤੇ ਡੇਰਾ ਬਾਬਾ ਨਾਨਕ ਹਲਕਾ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੇਲੇ ਵਿੱਚ ਕਿਸਾਨਾਂ ਨੇ ਭਾਗ ਲਿਆ ਅਤੇ ਖੇਤੀ ਨਾਲ ਸਬੰਧਤ ਵਸਤੂਆਂ ਦੀ ਪ੍ਰਦਰਸ਼ਨੀ ਲਗਾਈ। ਇਸ ਮੇਲੇ ਵਿੱਚ ਕਿਸਾਨਾਂ ਨੂੰ ਫ਼ਸਲਾਂ ਸਬੰਧੀ ਹਰ ਤਰ੍ਹਾਂ ਦੀ ਜਾਣਕਾਰੀ ਦਿੱਤੀ ਗਈ।

  ਇਸ ਮੌਕੇ ਜਾਣਕਾਰੀ ਦਿੰਦਿਆਂ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਤੋਂ ਦੋ ਸਾਲ ਬਾਅਦ ਖੇਤੀਬਾੜੀ ਯੂਨੀਵਰਸਿਟੀ ਗੁਰਦਾਸਪੁਰ ਵਿੱਚ ਕਿਸਾਨ ਮੇਲਾ ਲਗਾਇਆ ਗਿਆ ਹੈ ਜਿਸ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਨਵ-ਨਿਯੁਕਤ ਵਾਈਸ ਚਾਂਸਲਰ ਡਾ: ਗੋਸਲ ਉਚੇਚੇ ਤੌਰ 'ਤੇ ਪਹੁੰਚੇ ਹਨ।

  ਉਨ੍ਹਾਂ ਕਿਹਾ ਕਿ ਇਹ ਮੇਲਾ ਕਿਸਾਨਾਂ ਦੇ ਹੱਕਾਂ ਲਈ ਇੱਕ ਮੰਚ ਹੈ ਜਿੱਥੇ ਖੇਤੀਬਾੜੀ ਯੂਨੀਵਰਸਿਟੀ ਵਿੱਚ ਕੰਮ ਕਰਦੇ ਵਿਗਿਆਨੀ ਅਤੇ ਮਾਹਿਰ ਆ ਕੇ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਅਤੇ ਨਵੇਂ ਬੀਜਾਂ ਬਾਰੇ ਜਾਣਕਾਰੀ ਦਿੰਦੇ ਹਨ ਅਤੇ ਇਹ ਵੀ ਦੱਸਦੇ ਹਨ ਕਿ ਕਿਹੜੀਆਂ ਦਵਾਈਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਚੇਅਰਮੈਨ ਬਹਿਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਹਰ ਪੱਖੋਂ ਖੁਸ਼ ਕਰਨ ਲਈ ਹਰ ਸੰਭਵ ਯਤਨ ਕਰੇਗੀ।

  First published:

  Tags: Farmers, Gurdaspur, Mela, Punjab