ਜਤਿਨ ਸ਼ਰਮਾ
ਗੁਰਦਾਸਪੁਰ: Business News: ਗੁਰਦਾਸਪੁਰ ਦੇ ਪਿੰਡ ਅਲੀਸ਼ੇਰ ਦੇ ਕਿਸਾਨ ਪਿਉ-ਪੁੱਤ ਪਿਛਲੇ 12 ਸਾਲਾਂ ਤੋਂ ਬਿਨਾਂ ਕਿਸੇ ਕੈਮੀਕਲ ਦੀ ਵਰਤੋਂ ਕੀਤੇ ਵੱਖ-ਵੱਖ ਤਰ੍ਹਾਂ ਦੇ ਦੇਸੀ ਗੁੜ ਬਣਾ ਕੇ ਕਮਾਈ ਕਰ ਰਹੇ ਹਨ। ਕਿਸਾਨ ਰਾਜਵੰਤ ਸਿੰਘ ਨੇ ਦੱਸਿਆ ਕਿ ਉਹ ਅਤੇ ਉਸ ਦਾ ਪੁੱਤਰ ਸੁਖਦੀਪ ਸਿੰਘ ਪਿਛਲੇ ਕੁਝ ਸਾਲਾਂ ਤੋਂ ਖੇਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਕੱਲੇ ਖੇਤੀ ਕਰਨਾ ਹੀ ਕਾਫ਼ੀ ਨਹੀਂ ਹੈ , ਉਹ ਪਿਛਲੇ 12 ਸਾਲਾਂ ਤੋਂ ਖੇਤੀਬਾੜੀ ਦੇ ਸਹਾਇਕ ਧੰਦੇ ਵਜੋਂ ਸਥਾਨਕ ਗੁੜ ਤਿਆਰ ਕਰਕੇ ਵੇਚ ਰਹੇ ਹਨ। ਖਾਸ ਗੱਲ ਇਹ ਹੈ ਕਿ ਕਿਸਾਨ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਬਿਨਾਂ ਕਿਸੇ ਕੈਮੀਕਲ ਦੀ ਵਰਤੋਂ ਕੀਤੇ ਗੁੜ ਤਿਆਰ ਕੀਤਾ ਹੈ।
ਉਸ ਕੋਲ ਆਪਣੀ ਕਰੀਬ 6 ਏਕੜ ਜ਼ਮੀਨ ਹੈ ਜਿਸ ਵਿੱਚ ਉਹ ਗੰਨੇ ਦੀ ਫ਼ਸਲ ਬੀਜਦਾ ਹੈ ਅਤੇ ਫ਼ਸਲ ਖੰਡ ਮਿੱਲ ਨੂੰ ਨਹੀਂ ਦਿੰਦਾ ਅਤੇ ਸਾਰੀ ਫ਼ਸਲ ਵਿੱਚੋਂ ਗੁੜ ਤਿਆਰ ਕੀਤਾ ਜਾਂਦਾ ਹੈ ਅਤੇ ਇਸ ਤੋਂ ਇਲਾਵਾ ਉਹ ਬਾਹਰਲੇ ਕਿਸਾਨਾਂ ਤੋਂ ਗੁੜ ਬਣਾਉਣ ਲਈ ਗੰਨੇ ਦੀ ਫ਼ਸਲ ਵੀ ਖ਼ਰੀਦਦਾ ਹੈ,ਕਿਉਂਕਿ ਉਨ੍ਹਾਂ ਦੇ ਗੁੜ ਦੀ ਮੰਗ ਜ਼ਿਆਦਾ ਹੈ।ਕਿਸਾਨ ਪਿਉ-ਪੁੱਤਰ ਨੇ ਦੱਸਿਆ ਕਿ ਉਹ ਵੱਖ-ਵੱਖ ਤਰ੍ਹਾਂ ਦੇ ਗੁੜ ਤਿਆਰ ਕਰਦੇ ਹਨ ਅਤੇ ਦੂਰ-ਦੂਰ ਤੋਂ ਲੋਕ ਉਨ੍ਹਾਂ ਤੋਂ ਗੁੜ ਖਰੀਦਣ ਦੇ ਲਈ ਆਉਂਦੇ ਹਨ ਅਤੇ ਜਿਸ ਤੋਂ ਉਨ੍ਹਾਂ ਨੂੰ ਚੰਗਾ ਮੁਨਾਫਾ ਹੁੰਦਾ ਹੈ।
ਇਸ ਦੇ ਨਾਲ ਹੀ ਇਨ੍ਹਾਂ ਕਿਸਾਨਾਂ ਨੇ ਅਪੀਲ ਕੀਤੀ ਕਿ ਸਰਕਾਰ ਸਹਾਇਕ ਧੰਦੇ ਅਪਣਾਉਣ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਬਸਿਡੀ ਵੀ ਦੇਵੇ ਤਾਂ ਜੋ ਵਿਦੇਸ਼ਾਂ ਨੂੰ ਜਾਣ ਵਾਲੇ ਨੌਜਵਾਨ ਇੱਥੇ ਸਹਾਇਕ ਧੰਦੇ ਕਰਕੇ ਚੰਗਾ ਮੁਨਾਫਾ ਕਮਾ ਸਕਣ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Business, Business idea, Kisan