ਜਤਿਨ ਸ਼ਰਮਾ
ਗੁਰਦਾਸਪੁਰ: ਬਟਾਲਾ ਸ਼ਹਿਰ ਦੇ ਨੌਜਵਾਨ ਅੰਮ੍ਰਿਤਪ੍ਰੀਤ ਸਿੰਘ ਨੇ ਲਗਾਤਾਰ 120 ਘੰਟੇ ਤਬਲਾ ਵਜਾ ਕੇ ਅੰਤਰਰਾਸ਼ਟਰੀ ਪੱਧਰ 'ਤੇ ਪ੍ਰਸਿੱਧੀ ਖੱਟੀ ਹੈ, ਅੰਮ੍ਰਿਤਪ੍ਰੀਤ ਸਿੰਘ ਨੇ "ਇੰਡੀਆ ਬੁੱਕ ਆਫ ਰਿਕਾਰਡਜ਼" ਵਿੱਚ ਆਪਣਾ ਨਾਂ ਦਰਜ ਕਰਵਾ ਕੇ ਆਪਣੇ ਮਾਤਾ-ਪਿਤਾ ਅਤੇ ਬਟਾਲਾ ਸ਼ਹਿਰ ਦਾ ਨਾਂ ਰੋਸ਼ਨ ਕੀਤਾ ਹੈ। ਪਹਿਲਾਂ "ਇੰਡੀਆ ਬੁੱਕ ਆਫ਼ ਰਿਕਾਰਡਜ਼" ਵਿੱਚ ਤਬਲਾ ਵਜਾਉਣ ਦਾ ਰਿਕਾਰਡ 110 ਘੰਟੇ ਸੀ।
ਆਪਣਾ ਜ਼ਿਲ੍ਹਾ ਚੁਣੋ (ਗੁਰਦਾਸਪੁਰ)
ਅੰਮ੍ਰਿਤਪ੍ਰੀਤ ਸਿੰਘ ਨੇ ਦੱਸਿਆ ਕਿ ਉਸਨੇ 31 ਦਸੰਬਰ 2022 ਨੂੰ ਸਵੇਰੇ 11 ਵਜੇ ਗੁਰੂ ਸਾਹਿਬ ਜੀ ਅੱਗੇ ਅਰਦਾਸ ਕਰਕੇ ਤਬਲਾ ਵਜਾਉਣਾ ਸ਼ੁਰੂ ਕੀਤਾ ਅਤੇ 5 ਜਨਵਰੀ 2023 ਨੂੰ ਸਵੇਰੇ 11 ਵਜੇ ਲਗਾਤਾਰ 5 ਦਿਨ ਅਤੇ 5 ਰਾਤਾਂ ਤੱਕ ਤਬਲਾ ਵਜਾ ਕੇ ਰਿਕਾਰਡ ਬਣਾਇਆ ਅਤੇ ਹੁਣ ਉਹ "ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ" ਵਿੱਚ ਆਪਣਾ ਨਾਮ ਦਰਜ ਕਰਵਾਉਣ ਦੀ ਤਿਆਰੀ ਕਰ ਰਹੇ ਹਨ।
ਅੰਮ੍ਰਿਤਪ੍ਰੀਤ ਸਿੰਘ ਨੇ ਦੱਸਿਆ ਕਿ ਉਸਨੇ 9 ਸਾਲ ਦੀ ਉਮਰ ਵਿੱਚ ਤਬਲਾ ਵਜਾਉਣਾ ਸਿੱਖਣਾ ਸ਼ੁਰੂ ਕੀਤਾ ਸੀ। 17 ਸਾਲ ਦੀ ਉਮਰ ਵਿੱਚ ਉਹ ਹਜ਼ੂਰੀ ਰਾਗੀ ਗੁਰਦੇਵ ਸਿੰਘ ਜੀ, ਭਾਈ ਗੁਰਪ੍ਰੀਤ ਸਿੰਘ ਜੀ, ਭਾਈ ਅਨੂਪ ਸਿੰਘ ਜੀ ਅਤੇ ਭਾਈ ਪਲਵਿੰਦਰ ਸਿੰਘ ਜੀ ਨਾਲ ਅੰਮ੍ਰਿਤਸਰ ਵਿਖੇ ਗੁਰਦੁਆਰਾ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਸੇਵਾ ਹਾਜ਼ਰ ਹੋਏ।
ਅੰਮ੍ਰਿਤਪ੍ਰੀਤ ਸਿੰਘ ਦੇ ਪਿਤਾ ਗੁਰਦਰਸ਼ਨ ਸਿੰਘ ਦਾ ਕਹਿਣਾ ਹੈ ਕਿ ਉਹ ਮਾਣ ਮਹਿਸੂਸ ਕਰਦੇ ਹਨ ਕਿ ਉਨ੍ਹਾਂ ਦੇ ਦੋਵੇਂ ਬੱਚੇ ਬਚਪਨ ਤੋਂ ਹੀ ਗੁਰੂ ਘਰ ਨਾਲ ਜੁੜੇ ਹੋਏ ਹਨ। ਉਨ੍ਹਾਂ ਦੀ ਬੇਟੀ ਜੋ ਹੁਣ ਵਿਦੇਸ਼ 'ਚ ਹੈ, ਉਹ ਵੀ ਕੀਰਤਨ ਗੁਰਬਾਣੀ ਨਾਲ ਜੁੜੀ ਹੋਈ ਹੈ ਅਤੇ ਦੇਖਦਿਆਂ ਹੀ ਦੇਖਦਿਆਂ ਪੁੱਤਰ ਦਾ ਵੀ ਇਸ ਵੱਲ ਝੁਕਾਅ ਹੋ ਗਿਆ ਅਤੇ ਹੁਣ ਇਸ ਨੇ ਇਕ ਵੱਖਰਾ ਰੁਤਬਾ ਹਾਸਲ ਕਰ ਲਿਆ ਹੈ।
Published by:Drishti Gupta
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।