Home /gurdaspur /

Gurdaspur Encroachment: ਗੁਰਦਾਸਪੁਰ 'ਚ ਦੁਕਾਨਦਾਰ 'ਤੇ ਨਗਰ ਨਿਗਮ ਦੇ ਕਰਮਚਾਰੀਆਂ ਵਿਚਾਲੇ ਹੋਈ ਤਿੱਖੀ ਬਹਿਸ

Gurdaspur Encroachment: ਗੁਰਦਾਸਪੁਰ 'ਚ ਦੁਕਾਨਦਾਰ 'ਤੇ ਨਗਰ ਨਿਗਮ ਦੇ ਕਰਮਚਾਰੀਆਂ ਵਿਚਾਲੇ ਹੋਈ ਤਿੱਖੀ ਬਹਿਸ

X
Gurdaspur

Gurdaspur Encroachment

Gurdaspur: ਬਟਾਲਾ ਸ਼ਹਿਰ ਦੇ ਰੋਡ ਬਾਜ਼ਾਰ ਵਿੱਚਨਿਗਮ ਵੱਲੋਂ ਇਹ ਕਾਰਵਾਈ ਕੀਤੀ ਜਾ ਰਹੀ ਸੀ ਤਾਂ ਅਚਾਨਕ ਦੁਕਾਨਦਾਰ ਅਤੇ ਨਗਰ ਨਿਗਮ ਦੇ ਕਰਮਚਾਰੀਆਂ ਵਿਚਾਲੇ ਤਿੱਖੀ ਬਹਿਸ ਸ਼ੁਰੂ ਹੋ ਗਈ। ਦੁਕਾਨਦਾਰਾਂ ਨੇ ਦੋਸ਼ ਲਾਇਆ ਕਿ ਨਿਗਮ ਦੇ ਅਧਿਕਾਰੀ ਛੋਟੇ ਦੁਕਾਨਦਾਰਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਹਨ।

ਹੋਰ ਪੜ੍ਹੋ ...
  • Share this:


ਜਤਿਨ ਸ਼ਰਮਾ

ਗੁਰਦਾਸਪੁਰ: ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਬਜ਼ਾਰਾਂ ਵਿੱਚ ਸੜਕ ਕਿਨਾਰੇ ਕੀਤੇ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਦਿੱਤੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਬਟਾਲਾ ਨਗਰ ਨਿਗਮ ਅਤੇ ਪੁਲਿਸ ਵਿਭਾਗ ਦੀ ਸਾਂਝੀ ਟੀਮ ਨੇ ਸ਼ਹਿਰ ਦੇ ਰੋਡ ਬਾਜ਼ਾਰ ਵਿੱਚ ਕੀਤੇ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਮੁਹਿੰਮ ਚਲਾਈ।

ਜਦੋਂ ਨਿਗਮ ਵੱਲੋਂ ਇਹ ਕਾਰਵਾਈ ਕੀਤੀ ਜਾ ਰਹੀ ਸੀ ਤਾਂ ਅਚਾਨਕ ਦੁਕਾਨਦਾਰ ਅਤੇ ਨਗਰ ਨਿਗਮ ਦੇ ਕਰਮਚਾਰੀਆਂ ਵਿਚਾਲੇ ਤਿੱਖੀ ਬਹਿਸ ਸ਼ੁਰੂ ਹੋ ਗਈ। ਦੁਕਾਨਦਾਰਾਂ ਨੇ ਦੋਸ਼ ਲਾਇਆ ਕਿ ਨਿਗਮਦੇ ਅਧਿਕਾਰੀ ਛੋਟੇ ਦੁਕਾਨਦਾਰਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਹਨ।

ਨਗਰ ਨਿਗਮ ਬਟਾਲਾ ਦੇ ਸੁਪਰਡੈਂਟ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਤਹਿਤ ਦੁਕਾਨਦਾਰਾਂ ਨੂੰ ਲੋਕਾਂ ਦੀ ਆਵਾਜਾਈ ਨੂੰ ਸੁਚਾਰੂ ਰੱਖਣ ਅਤੇ ਸੜਕੀ ਹਾਦਸਿਆਂ ਨੂੰ ਰੋਕਣ ਲਈ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਅਪੀਲ ਕੀਤੀ ਗਈ ਸੀ ਅਤੇ ਜਿਹੜੇ ਦੁਕਾਨਦਾਰ ਨਾਜਾਇਜ਼ ਕਬਜ਼ਿਆਂ ਨੂੰ ਨਹੀਂ ਹਟਾਉਂਦੇ, ਉਨ੍ਹਾਂ 'ਤੇ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਨਗਰ ਨਿਗਮ ਅਤੇ ਪੁਲਿਸ ਵਿਭਾਗ ਵੱਲੋਂ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।


 ਉਨ੍ਹਾਂ ਨੇ ਵਪਾਰਕ ਅਦਾਰਿਆਂ ਆਦਿ ਸਮੇਤ ਸਮੂਹ ਦੁਕਾਨਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਰਾਹਗੀਰਾਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਤੁਰੰਤ ਆਪਣਾ ਸਮਾਨ ਸੜਕ ਕਿਨਾਰੇ ਤੋਂ ਉਤਾਰ ਦੇਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਜਾਂ ਦੁਕਾਨਦਾਰ ਆਦਿ ਨੇ ਸੜਕ 'ਤੇ ਨਾਜਾਇਜ਼ ਕਬਜ਼ਾ ਕੀਤਾ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਉਸ ਦਾ ਸਾਮਾਨ ਵੀ ਜ਼ਬਤ ਕਰ ਲਿਆ ਜਾਵੇਗਾ।

Published by:Drishti Gupta
First published:

Tags: Gurdaspur, Punjab