ਜਤਿਨ ਸ਼ਰਮਾ
ਗੁਰਦਾਸਪੁਰ: ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਬਜ਼ਾਰਾਂ ਵਿੱਚ ਸੜਕ ਕਿਨਾਰੇ ਕੀਤੇ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਦਿੱਤੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਬਟਾਲਾ ਨਗਰ ਨਿਗਮ ਅਤੇ ਪੁਲਿਸ ਵਿਭਾਗ ਦੀ ਸਾਂਝੀ ਟੀਮ ਨੇ ਸ਼ਹਿਰ ਦੇ ਰੋਡ ਬਾਜ਼ਾਰ ਵਿੱਚ ਕੀਤੇ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਮੁਹਿੰਮ ਚਲਾਈ।
ਜਦੋਂ ਨਿਗਮ ਵੱਲੋਂ ਇਹ ਕਾਰਵਾਈ ਕੀਤੀ ਜਾ ਰਹੀ ਸੀ ਤਾਂ ਅਚਾਨਕ ਦੁਕਾਨਦਾਰ ਅਤੇ ਨਗਰ ਨਿਗਮ ਦੇ ਕਰਮਚਾਰੀਆਂ ਵਿਚਾਲੇ ਤਿੱਖੀ ਬਹਿਸ ਸ਼ੁਰੂ ਹੋ ਗਈ। ਦੁਕਾਨਦਾਰਾਂ ਨੇ ਦੋਸ਼ ਲਾਇਆ ਕਿ ਨਿਗਮਦੇ ਅਧਿਕਾਰੀ ਛੋਟੇ ਦੁਕਾਨਦਾਰਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਹਨ।
ਨਗਰ ਨਿਗਮ ਬਟਾਲਾ ਦੇ ਸੁਪਰਡੈਂਟ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਤਹਿਤ ਦੁਕਾਨਦਾਰਾਂ ਨੂੰ ਲੋਕਾਂ ਦੀ ਆਵਾਜਾਈ ਨੂੰ ਸੁਚਾਰੂ ਰੱਖਣ ਅਤੇ ਸੜਕੀ ਹਾਦਸਿਆਂ ਨੂੰ ਰੋਕਣ ਲਈ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਅਪੀਲ ਕੀਤੀ ਗਈ ਸੀ ਅਤੇ ਜਿਹੜੇ ਦੁਕਾਨਦਾਰ ਨਾਜਾਇਜ਼ ਕਬਜ਼ਿਆਂ ਨੂੰ ਨਹੀਂ ਹਟਾਉਂਦੇ, ਉਨ੍ਹਾਂ 'ਤੇ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਨਗਰ ਨਿਗਮ ਅਤੇ ਪੁਲਿਸ ਵਿਭਾਗ ਵੱਲੋਂ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।