Home /gurdaspur /

Gurdaspur: ਪਾਬੰਦੀ ਦੇ ਬਾਵਜੂਦ ਬਟਾਲਾ 'ਚ ਸ਼ਰੇਆਮ ਵਿਕ ਰਹੇ ਪਲਾਸਟਿਕ ਦੇ ਲਿਫਾਫੇ, ਨਹੀਂ ਕੀਤੀ ਜਾ ਰਹੀ ਕੋਈ ਕਾਰਵਾਈ

Gurdaspur: ਪਾਬੰਦੀ ਦੇ ਬਾਵਜੂਦ ਬਟਾਲਾ 'ਚ ਸ਼ਰੇਆਮ ਵਿਕ ਰਹੇ ਪਲਾਸਟਿਕ ਦੇ ਲਿਫਾਫੇ, ਨਹੀਂ ਕੀਤੀ ਜਾ ਰਹੀ ਕੋਈ ਕਾਰਵਾਈ

X
ਪਲਾਸਟਿਕ

ਪਲਾਸਟਿਕ ਦੇ ਥੈਲੇ ਵਿੱਚ ਸਮਾਂ ਲੈ ਕੇ ਜਾਂਦਾ ਹੋਇਆ ਗ੍ਰਾਹਕ

ਗੁਰਦਾਸਪੁਰ: ਪੂਰੇ ਦੇਸ਼ ਵਿਚ ਪਲਾਸਟਿਕ ਦੇ ਲਿਫਾਫਿਆਂ (Plastic Envelopes) 'ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ ਪਰ ਇਸ ਦੇ ਬਾਵਜੂਦ ਸ਼ਹਿਰ ਵਿੱਚ ਅੱਜ ਵੀ ਪਲਾਸਟਿਕ ਦੇ ਲਿਫਾਫਿਆਂ ਦੀ ਜੋਰਾਂ ਨਾਲ ਵਿਕਰੀ ਹੋ ਰਹੀ ਹੈ। ਇਸ ਤੋਂ ਸਾਬਤ ਹੁੰਦਾ ਹੈ ਕਿ ਪ੍ਰਸ਼ਾਸਨ ਨੇ ਲਿਫਾਫਿਆਂ 'ਤੇ ਸਿਰਫ ਫਾਈਲਾਂ ਵਿੱਚ ਪਾਬੰਦੀ ਲਗਾ ਦਿੱਤੀ ਹੈ। ਬਟਾਲਾ ਨਗਰ ਨਿਗਮ ਦੀ ਗੱਲ ਕਰੀਏ ਤਾਂ ਬਟਾਲਾ ਨਗਰ ਨਿਗਮ ਦੀ ਹੱਦ ਅੰਦਰ ਹਰ ਜਗ੍ਹਾ ਦੁਕਾਨ ਰੇਹੜੀਆ 'ਤੇ ਲਿਫਾਫੇ ਇਸਤੇਮਾਲ ਹੋ ਰਹੇ ਹਨ ਅਤੇ ਲਿਫਾਫਿਆਂ ਦੀਆਂ ਦੁਕਾਨਾਂ 'ਤੇ ਪਲਾਸਟਿਕ ਦੇ ਲਿਫਾਫੇ ਵੇਚੇ ਵੀ ਜਾ ਰਹੇ ਹਨ, ਇਸ ਸਬੰਧੀ ਪ੍ਰਸ਼ਾਸਨ ਵੱਲੋਂ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫ਼ਾਫ਼ੇ ਵੇਚਣ ਅਤੇ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਜ਼ਮੀਨੀ ਪੱਧਰ 'ਤੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।

ਹੋਰ ਪੜ੍ਹੋ ...
  • Share this:

ਜਤਿਨ ਸ਼ਰਮਾ

ਸ਼ਹਿਰ ਦੇ ਕਰੀਬ 80 ਫੀਸਦੀ ਦੁਕਾਨਦਾਰ ਪਾਬੰਦੀਸ਼ੁਦਾ ਲਿਫਾਫਿਆਂ ਦੀ ਅੰਨ੍ਹੇਵਾਹ ਵਰਤੋਂ ਕਰ ਰਹੇ ਹਨ, ਜਿਸ ਕਾਰਨ ਸ਼ਹਿਰ ਵਿੱਚ ਰੋਜ਼ਾਨਾ ਢਾਈ ਤੋਂ ਤਿੰਨ ਕੁਇੰਟਲ ਪੋਲੀਥੀਨ ਦੀ ਵਿਕਰੀ ਹੋ ਰਹੀ ਹੈ। ਜਦੋਂ ਵੀ ਸ਼ਹਿਰ ਵਿੱਚ ਸੀਵਰੇਜ ਦੀ ਸਮੱਸਿਆ ਆਉਂਦੀ ਹੈ ਤਾਂ ਸੀਵਰੇਜ ਵਿੱਚੋਂ ਭਾਰੀ ਪਲਾਸਟਿਕ ਦੇ ਲਿਫ਼ਾਫ਼ੇ ਨਿਕਲ ਆਉਂਦੇ ਹਨ।

ਦੁਕਾਨਦਾਰਾਂ ਦਾ ਕਹਿਣਾ ਹੈ ਕੇ ਸਰਕਾਰ ਨੇ ਪਲਾਸਟਿਕ ਦੇ ਲਿਫਾਫਿਆਂ 'ਤੇ ਪਾਬੰਦੀ ਲਗਾ ਦਿੱਤੀ ਹੈ, ਪਰ ਸਰਕਾਰ ਨੇ ਅਜੇ ਤੱਕ ਇਸ ਦਾ ਵਿਕਲਪ ਨਹੀਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਵੀ ਗਾਹਕ ਨੂੰ ਪਲਾਸਟਿਕ ਦੇ ਲਿਫ਼ਾਫ਼ੇ ਵਿੱਚ ਸਬਜ਼ੀ ਨਹੀਂ ਦੇਣਾ ਚਾਹੁੰਦੇ, ਪਰ ਗਾਹਕ ਆਪਣੇ ਘਰੋਂ ਕੱਪੜੇ ਦਾ ਥੈਲਾ ਨਹੀਂ ਲਿਆ ਰਿਹਾ ਜਿਸ ਕਾਰਨ ਉਹ ਪਲਾਸਟਿਕ ਦੀ ਵਰਤੋਂ ਕਰਨ ਲਈ ਮਜਬੂਰ ਹੈ। ਸਮਾਜ ਸੇਵੀ ਸੰਸਥਾ ਸੇਫ ਹਿਊਮਨ ਲਾਈਫ ਵੈਲਫੇਅਰ ਸੋਸਾਇਟੀ ਦੇ ਮੁਖੀ ਰਮਨੀਕ ਸ਼ਰਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਈ ਵੀ ਸਾਮਾਨ ਲੈਣ ਲਈ ਬਾਜ਼ਾਰ ਜਾਣ ਅਤੇ ਘਰੋਂ ਕੱਪੜੇ ਦਾ ਬੈਗ ਲੈ ਕੇ ਜਾਣ, ਤਾਂ ਜੋ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾ ਹੋਵੇ ਅਤੇ ਵਾਤਾਵਰਨ ਵੀ ਸਾਫ਼-ਸੁਥਰਾ ਰਹੇ।

ਨਗਰ ਨਿਗਮ ਦੇ ਸੁਪਰਡੈਂਟ ਨਿਰਮਲ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ 15 ਜੁਲਾਈ ਤੱਕ ਲੋਕਾਂ ਅਤੇ ਦੁਕਾਨਦਾਰਾਂ ਨੂੰ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਬੰਦ ਕਰਨ ਦਾ ਸਮਾਂ ਦਿੱਤਾ ਗਿਆ ਹੈ। ਹੁਣ ਸ਼ਹਿਰ ਦੀ ਹਰ ਦੁਕਾਨ 'ਤੇ ਪਲਾਸਟਿਕ ਦੇ ਲਿਫ਼ਾਫ਼ੇ ਵੇਚਣ ਵਾਲਿਆਂ ਖ਼ਿਲਾਫ਼ ਨਿਗਮ ਵੱਲੋਂ ਕਾਰਵਾਈ ਕੀਤੀ ਜਾਵੇਗੀ

Published by:rupinderkaursab
First published:

Tags: Gurdaspur, Plastic, Punjab