ਜਤਿਨ ਸ਼ਰਮਾ
ਗੁਰਦਾਸਪੁਰ: ਬੀਤੇ ਦਿਨ ਗੁਰਦਾਸਪੁਰ (Gurdaspur) ਦੇ ਇੱਕ ਨਿੱਜੀ ਹਸਪਤਾਲ (Private Hospital) ਵਿੱਚ ਇੱਕ ਮਰੀਜ਼ ਦੀ ਮੌਤ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਤਿੰਨ ਡਾਕਟਰਾਂ (Doctor) ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਸੀ, ਜਿਸ ਤੋਂ ਬਾਅਦ ਅੱਜ ਸਾਰੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਵੱਲੋਂ ਪ੍ਰੈਸ ਕਾਨਫਰੰਸ (Press Conference) ਕੀਤੀ ਗਈਅਤੇ ਕਿਹਾ ਗਿਆ ਸੀ ਕਿ ਪਿਛਲੇ ਦਿਨੀਂ ਗੁਰਦਾਸਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਇੱਕ ਔਰਤ ਦੀ ਮੌਤ ਹੋ ਗਈ ਸੀ ਜੋ ਕਿ ਇੱਕ ਹਾਦਸਾ ਸੀ ਪਰ ਪੁਲਿਸ ਪ੍ਰਸ਼ਾਸਨ ਨੇ ਗਲਤ ਤਰੀਕੇ ਨਾਲ ਡਾਕਟਰ ਖਿਲਾਫ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫਤਾਰ (Arrest) ਕਰ ਲਿਆ ਹੈ।
ਉਨ੍ਹਾਂ ਕਿਹਾ ਕਿ ਕੋਈ ਵੀ ਡਾਕਟਰ ਨਹੀਂ ਚਾਹੁੰਦਾ ਸੀ ਕਿ ਉਸ ਦਾ ਮਰੀਜ਼ ਦੀ ਮੌਤ ਹੋ ਜਾਵੇ। ਇਹ ਸਿਰਫ਼ ਇੱਕ ਹਾਦਸਾ ਸੀ। ਉਨ੍ਹਾਂ ਕਿਹਾ ਕਿ ਕੱਲ ਗੁਰਦਾਸਪੁਰ ਦੇ ਸਾਰੇ ਪ੍ਰਾਈਵੇਟ ਹਸਪਤਾਲ ਇਸ ਦੇ ਵਿਰੋਧ ਵਿੱਚ ਹੜਤਾਲ 'ਤੇ ਰਹਿਣਗੇ ਅਤੇ ਕਿਸੇ ਵੀ ਮਰੀਜ਼ ਦਾ ਇਲਾਜ ਨਹੀਂ ਕੀਤਾ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।