ਜਤਿਨ ਸ਼ਰਮਾ
ਗੁਰਦਾਸਪੁਰ---ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਲੌਗੋਵਾਲ ਦਾ ਅਗਾਂਹਵਧੂ ਕਿਸਾਨ ਅੰਮ੍ਰਿਤਪਾਲ ਸਿੰਘ ਬਿਨਾਂ ਕੱਦੂ ਕੀਤੇ ਹੀ ਝੋਨੇ ਦੀ ਸਿੱਧੀ ਬਿਜਾਈ ਕਰਕੇ ਇਲਾਕੇ ਵਿੱਚ ਖਿੱਚ ਦਾ ਕੇਦਰ (Center Of Attraction) ਬਣਿਆ ਹੈ। ਅੰਮ੍ਰਿਤਪਾਲ ਸਿੰਘ ਦਾ ਕਹਿਣਾ ਹੈ ਕਿ ਪਹਿਲਾਂ ਉਸ ਨੇ 1.5 ਏਕੜ ਵਿਚ ਝੋਨੇ (Paddy) ਦੀ ਸਿੱਧੀ ਬਿਜਾਈ ਕੀਤੀ ਸੀ ਅਤੇ ਚੰਗਾ ਝਾੜ ਮਿਲਣ ਕਾਰਨ ਉਸ ਨੇ 3 ਏਕੜ ਵਿਚ ਸਿੱਧੀ ਬਿਜਾਈ ਸ਼ੁਰੂ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ 1 ਮਈ ਤੋਂ 20 ਮਈ ਦਰਮਿਆਨ ਬਿਜਾਈ ਕੀਤੀ ਅਤੇ ਇੱਕ ਏਕੜ ਵਿੱਚ 8 ਕਿਲੋ ਬੀਜ ਬੀਜਿਆ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਝੋਨੇ ਦਾ ਝਾੜ 28 ਕੁਇੰਟਲ ਪ੍ਰਤੀ ਏਕੜ ਹੈ ਅਤੇ ਲਾਗਤ ਮਹਿਜ਼ 6,000 ਤੋਂ 8,000 ਰੁਪਏ ਤੱਕ ਹੁੰਦਾ ਹੈ। ਉਨ੍ਹਾਂ ਕਿਹਾ ਕਿ ਉਹ ਸਮੇਂ-ਸਮੇਂ 'ਤੇ ਖੇਤੀਬਾੜੀ ਵਿਭਾਗ (Agriculture Department) ਨਾਲ ਸਲਾਹ-ਮਸ਼ਵਰਾ ਕਰਦੇ ਹਨ ਅਤੇ ਖੇਤੀ ਵਿਗਿਆਨੀਆਂ ਦੀਆਂ ਹਦਾਇਤਾਂ ਅਨੁਸਾਰ ਖੇਤੀ ਕਰਦੇ ਹਨ। ਆਪਣੇ ਇਸਕੰਮ ਕਰਕੇ ਅੰਮ੍ਰਿਤਪਾਲ ਸਿੰਘ ਆਪਣੇ ਇਲਾਕੇ ਲਈ ਰੋਲ ਮਾਡਲ ਬਣ ਗਿਆ ਹੈ।
ਉਨ੍ਹਾਂ ਕਿਸਾਨਾਂ ਨੂੰ ਵਾਤਾਵਰਨ (Environment) ਨੂੰ ਸ਼ੁੱਧ ਰੱਖਣ ਲਈ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਖੇਤੀ ਨੂੰ ਆਧੁਨਿਕ ਤਰੀਕੇ (Modern ways) ਨਾਲ ਕਰਨਾ ਚਾਹੀਦਾ ਹੈ ਅਤੇ ਵਾਤਾਵਰਨ ਨੂੰ ਦਿਨੋਂ-ਦਿਨ ਪ੍ਰਦੂਸ਼ਿਤ (Polluted) ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾਵੇ।
ਇਸ ਮੌਕੇ ਚਰਨਧੀਰ ਠਾਕੁਰ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਤਮਾ ਗੁਰਦਾਸਪੁਰ ਦੀ ਸਮੁੱਚੀ ਟੀਮ ਅਤੇ ਆਤਮਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਦਾਸਪੁਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Agriculture, Farmer