Home /gurdaspur /

Gurdaspur News: ਗੁਰਦਾਸਪੁਰ ਸਥਿਤ ਜ਼ਿਲ੍ਹਾ ਲਾਇਬ੍ਰੇਰੀ ਦੀ ਕਾਇਆਕਲਪ ਕਰਨ ਦਾ ਕੰਮ ਹੋਇਆ ਸ਼ੁਰੂ

Gurdaspur News: ਗੁਰਦਾਸਪੁਰ ਸਥਿਤ ਜ਼ਿਲ੍ਹਾ ਲਾਇਬ੍ਰੇਰੀ ਦੀ ਕਾਇਆਕਲਪ ਕਰਨ ਦਾ ਕੰਮ ਹੋਇਆ ਸ਼ੁਰੂ

ਬਹਿਲ ਨੇ ਦੱਸਿਆ ਕਿ ਜਦੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਫਿਸ਼ ਪਾਰਕ ਦੇ ਵਿਸ਼ੇ 'ਤੇ ਸ਼ਹੀਦ ਬਲਵਿੰਦਰ ਸਿੰਘ ਦੀ ਯਾਦ 'ਚ ਬਣਾਏ ਗਏ ਗੇਟ ਦਾ ਉਦਘਾਟਨ ਕਰਨ ਲਈ ਲਾਇਬ੍ਰੇਰੀ ਨਾਲ ਆਏ ਤਾਂ ਉਨ੍ਹਾਂ ਮੰਤਰੀ ਨੂੰ ਇਸ ਲਾਇਬ੍ਰੇਰੀ ਦਾ ਦੌਰਾ ਕਰਵਾਇਆ ਅਤੇ ਸਹੂਲਤਾਂ ਦੀ ਘਾਟ ਤੋਂ ਜਾਣੂ ਕਰਵਾਇਆ ਸੀ|

ਹੋਰ ਪੜ੍ਹੋ ...
  • Share this:

ਜਤਿਨ ਸ਼ਰਮਾ

ਗੁਰਦਾਸਪੁਰ: ਗੁਰਦਾਸਪੁਰ (Gurdaspur) ਸਥਿਤ ਜ਼ਿਲ੍ਹਾ ਲਾਇਬ੍ਰੇਰੀ (Library) ਦੀ ਕਾਇਆਕਲਪ ਕਰਨ ਲਈ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਕੀਤੇ ਗਏ ਯਤਨਾਂ ਦੇ ਬਾਅਦ ਆਖਰਕਾਰ ਇਸ ਲਾਇਬ੍ਰੇਰੀ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ। ਜਿਸ ਦਾ ਜਾਇਜ਼ਾ ਲੈਣ ਲਈ ਅੱਜ ਚੇਅਰਮੈਨ ਰਮਨ ਬਹਿਲ (Raman Behal) ਨੇ ਇਸ ਲਾਇਬ੍ਰੇਰੀ ਦਾ ਦੌਰਾ ਕੀਤਾ। ਇਸ ਮੌਕੇ ਰਮਨ ਬਹਿਲ ਨੇ ਸਾਰੇ ਕੰਮ ਦਾ ਬਰੀਕੀ ਨਾਲ ਜਾਇਜ਼ਾ ਲਿਆ ਅਤੇ ਮੌਕੇ 'ਤੇ ਹੀ ਹਜਾਇਤਾਂ ਜਾਰੀ ਕੀਤੀਆਂ ਕਿ ਕਿਸੇ ਵੀ ਕੰਮ ਵਿੱਚ ਕੋਈ ਲਾਪਰਵਾਹੀ ਜਾਂ ਦੇਰੀ ਨਾ ਕੀਤੀ ਜਾਵੇ ਅਤੇ ਸਮਾਨ ਵੀ ਗੁਣਵੱਤਾ ਦਾ ਪੂਰਾ ਧਿਆਨ ਰੱਖਿਆ ਜਾਵੇ।

ਉਨ੍ਹਾਂ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਦੀ ਮੰਗ ਕਾਰਨ ਸਵ. ਖੁਸ਼ਹਾਲ ਬਹਿਲ ਨੇ ਸਾਲ 2006 ਵਿੱਚ ਇਸ ਲਾਇਬ੍ਰੇਰੀ ਦੀ ਨਵੀਂ ਇਮਾਰਤ ਦੀ ਉਸਾਰੀ ਕਰਵਾ ਕੇ ਇਥੇ ਲੋੜੀਂਦਾ ਸਾਜੋ ਸਮਾਨ ਉਪਲਬਧ ਕਰਵਾਇਆ ਸੀ ਪਰ ਦੁੱਖ ਦੀ ਗੱਲ ਹੈ ਕਿ ਬਾਅਦ ਵਿਚ ਕਿਸੇ ਵੀ ਸਰਕਾਰ ਨੇ ਨੌਜਵਾਨਾਂ ਤੇ ਬੱਚਿਆਂ ਨੂੰ ਸਾਹਿਤ ਨਾਲ ਜੋੜਨ ਅਤੇ ਇਸ ਲਾਇਬ੍ਰੇਰੀ ਵਿੱਚ ਕਿਤਾਬਾਂ ਦੇ ਰੂਪ ਵਿੱਚ ਪਏ ਅਨਮੋਲ ਖਜਾਨੇ ਨੂੰ ਸੰਭਾਲਣ ਲਈ ਕੋਈ ਸੰਜੀਦਗੀ ਨਹੀਂ ਦਿਖਾਈ। ਇਸ ਕਾਰਨ ਅੱਜ ਹਾਲਾਤ ਇਹ ਬਣ ਚੁੱਕੇ ਹਨ ਕਿ ਇਥੇ ਕੁਝ ਗਿਣਤੀ ਦੇ ਲੋਕ ਹੀ ਕਿਤਾਬਾਂ ਪੜਨ ਆਉਂਦੇ ਸਨ। ਇਥੋਂ ਤੱਕ ਇਥੇ ਸਟਾਫ ਵੀ ਪੂਰਾ ਨਹੀਂ ਸੀ ਅਤੇ ਹੋਰ ਸਹੂਲਤਾਂ ਦੀ ਵੱਡੀ ਘਾਟ ਪੈਦਾ ਹੋ ਚੁੱਕੀ ਹੈ।

ਬਹਿਲ ਨੇ ਕਿਹਾ ਕਿ ਜਦੋਂ 15 ਅਗਸਤ ਵਾਲੇ ਦਿਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਲਾਇਬ੍ਰੇਰੀ ਦੇ ਨਾਲ ਫਿਸ਼ ਪਾਰਕ ਵਿਸ਼ੇ ਸ਼ਹੀਦ ਬਲਵਿੰਦਰ ਸਿੰਘ ਦੀ ਯਾਦ ਵਿੱਚ ਬਣੇ ਗੇਟ ਦਾ ਉਦਘਾਟਨ ਕਰਨ ਆਏ ਸਨ ਤਾਂ ਉਨ੍ਹਾਂ ਨੇ ਕੈਬਨਿਟ ਮੰਤਰੀ ਨੂੰ ਇਸ ਲਾਇਬ੍ਰੇਰੀ ਦਾ ਦੌਰਾ ਕਰਵਾ ਕੇ ਇਥੇ ਸਹੂਲਤਾਂ ਦੀ ਘਾਟ ਤੋਂ ਜਾਣੂ ਕਰਵਾਇਆ ਸੀ ਅਤੇ ਉਸ ਦਿਨ ਤੋਂ ਹੀ ਲਾਇਬ੍ਰੇਰੀ ਦੀ ਕਾਇਆ ਕਲਪ ਕਰਨ ਦੀ ਸ਼ੁਰੂਆਤ ਕਰ ਦਿੱਤੀ ਸੀ।

ਬਹਿਲ ਨੇ ਕਿਹਾ ਕਿ ਇਨ੍ਹਾਂ ਯਤਨਾਂ ਦੇ ਨਤੀਜੇ ਵਜੋਂ ਸਰਕਾਰ ਨੇ 36 ਲੱਖ 36 ਹਜਾਰ ਰੁਪਏ ਲੋਕ ਨਿਰਮਾਣ ਵਿਭਾਗ ਨੂੰ ਭੇਜ ਦਿੱਤੀ ਸੀ। ਇਸ ਰਾਸ਼ੀ ਨਾਲ ਇੱਥੇ ਕੰਮ ਸ਼ੁਰੂ ਕਰਵਾ ਦਿਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਇਸ ਲਾਇਬ੍ਰੇਰੀ ਨੂੰ ਆਧੁਨਿਕ ਸਹੂਲਤਾਂ ਵਾਲੀ ਡਿਜੀਟਲ ਲਾਇਬ੍ਰੇਰੀ ਬਣਾਇਆ ਜਾਵੇ ਤਾਂ ਜੋ ਜਿਲ੍ਹੇ ਦੇ ਨੌਜਵਾਨਾਂ ਨੂੰ ਇਥੋਂ ਅਸੀਂ ਨਾਲ ਵੱਖ-ਵੱਖ ਕਿਤਾਬਾਂ ਅਤੇ ਅਹਿਮ ਜਾਣਕਾਰੀ ਮੁਹੱਈਆ ਹੋ ਸਕੇ।

ਉਨ੍ਹਾਂ ਨੇ ਦੱਸਿਆ ਕਿ ਇਸ ਲਾਇਬ੍ਰੇਰੀ 'ਚ 57 ਹਜਾਰ 447 ਕਿਤਾਬਾਂ ਮੌਜੂਦ ਹਨ। ਉਨ੍ਹਾਂ ਨੇ ਦੱਸਿਆ ਕਿ ਉਪਰ ਇੱਕ ਹਾਲ ਬਣਾਇਆ ਜਾਵੇਗਾ ਜਿਸ ਵਿੱਚ ਇੱਕ ਰੀਡਿੰਗ ਰੂਮ ਹੋਵੇਗਾ ਅਤੇ ਇੱਕ ਕਾਨਫਰੰਸ ਹਾਲ ਵੀ ਬਣਾਇਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਇਸ ਲਾਇਬ੍ਰੇਰੀ ਦੇ 3200 ਦੇ ਕਰੀਬ ਮੈਂਬਰ ਹਨ ਜਿਸ ਵਿੱਚੋਂ 500 ਨਵੇਂ ਬਣਾਏ ਹੋਏ ਹਨ ਅਤੇ 100 ਦੇ ਕਰੀਬ ਹੀ ਮੈਂਬਰ ਐਕਟਿਵ ਹਨ। ਉਨ੍ਹਾਂ ਦੱਸਿਆ ਕਿ ਇਸਦੇ ਮੈਂਬਰਾਂ ਦੀ ਗਿਣਤੀ ਵੀ ਆਉਣ ਵਾਲੇ ਸਮੇਂ 'ਚ ਵਧਾਈ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਜਲਦ ਹੀ ਇਸ ਦਾ ਕੰਮ ਮੁਕੰਮਲ ਕਰਕੇ ਇਸਨੂੰ ਲੋਕ ਅਰਪਣ ਕੀਤਾ ਜਾਵੇਗਾ।

Published by:Drishti Gupta
First published:

Tags: Gurdaspur, Gurdaspur news, Work