ਜਤਿਨ ਸ਼ਰਮਾ
ਗੁਰਦਾਸਪੁਰ: ਪੰਜਾਬ ਸਰਕਾਰ (Punjab Government)ਸੂਬੇ ਵਿਚ ਪੁਰਾਣੀ ਪੈਨਸ਼ਨ ਸਕੀਮ (Pension Scheme) ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ (Raman Behal) ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਵੀਂ ਪੈਨਸ਼ਨ ਸਕੀਮ (ਐਨ.ਪੀ.ਐਸ.) ਅਧੀਨ ਸੇਵਾਵਾਂ ਨਿਭਾਅ ਰਹੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ (Old Pension Scheme) ਨੂੰ ਮਨਜ਼ੂਰ ਕੀਤਾ ਗਿਆ ਹੈ, ਜਿਸ ਨਾਲ ਸੂਬੇ ਦੇ ਮੁਲਾਜ਼ਮਾਂ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਇਸ ਫੈਸਲੇ ਨਾਲ ਐਨ.ਪੀ.ਐਸ. ਅਧੀਨ 1.75 ਲੱਖ ਤੋਂ ਵੱਧ ਮੁਲਾਜ਼ਮਾਂ ਨੂੰ ਫਾਇਦਾ ਹੋਵੇਗਾ।
ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇੱਕ ਹੋਰ ਅਹਿਮ ਫੈਸਲਾ ਕਰਦਿਆਂ ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਉੱਚ ਸਿੱਖਿਆ ਦੇਣ ਲਈ ਸਰਕਾਰੀ ਕਾਲਜਾਂ ਵਿੱਚ ਸਹਾਇਕ ਪ੍ਰੋਫੈਸਰਾਂ ਦੀਆਂ 645 ਆਸਾਮੀਆਂ ਭਰਨ ਦੀ ਸਹਿਮਤੀ ਵੀ ਦੇ ਦਿੱਤੀ ਹੈ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ 20 ਸਰਕਾਰੀ ਗਊਸ਼ਾਲਾਵਾਂ ਸਮੇਤ ਰਜਿਸਟਰਡ (ਤਸਦੀਕਸ਼ੁਦਾ) ਗਊਸ਼ਾਲਾਵਾਂ ਦੇ 31 ਅਕਤੂਬਰ ਤੱਕ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦਾ ਇਹ ਕਦਮ ਗਊਸ਼ਾਲਾਵਾਂ ਨੂੰ ਬੇਸਹਾਰਾ ਪਸ਼ੂਆਂ ਦੀ ਸਾਂਭ-ਸੰਭਾਲ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਖੁੱਲ੍ਹਦਿਲੀ ਨਾਲ ਯੋਗਦਾਨ ਪਾਉਣ ਦੇ ਯੋਗ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਲਏ ਜਾ ਰਹੇ ਅਜਿਹੇ ਫੈਸਲਿਆਂ ਤੋਂ ਸੂਬਾ ਵਾਸੀ ਬੇਹੱਦ ਖੁਸ਼ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP, Bhagwant Mann, Old pension scheme, Punjab