ਜਤਿਨ ਸ਼ਰਮਾ
ਗੁਰਦਾਸਪੁਰ: ਪੂਰੇ ਦੇਸ਼ ਵਿੱਚ ਰੱਖੜੀ ਦਾ ਤਿਉਹਾਰ ਬਹੁਤ ਧੂਮ-ਧਾਮ ਨਾਲ ਮਨਾਇਆ (Celebrate) ਗਿਆ। ਰੱਖੜੀ ਦੇ ਤਿਉਹਾਰ 'ਤੇ ਭੈਣਾਂ ਆਪਣੇ ਭਰਾਵਾਂ ਦੇ ਗੁੱਟ 'ਤੇ ਰੱਖੜੀ ਬਣ ਕੇ ਲੰਬੀ ਉਮਰ ਦੀ ਅਰਦਾਸ ਕਰਦੀਆਂ ਹਨ, ਉਥੇ ਹੀ ਭਰਾ ਵੀ ਭੈਣਾਂ ਦੀ ਰੱਖਿਆ ਕਰਨ ਦਾ ਵਾਅਦਾ ਕਰਦੇ ਹਨ। ਰੱਖੜੀ ਦੇ ਇਸ ਤਿਉਹਾਰ 'ਤੇ ਗੁਰਦਾਸਪੁਰ ਪੁਲਿਸ ਦਾ ਵੱਖਰਾ ਰਵੱਈਆ ਦੇਖਣ ਨੂੰ ਮਿਲਿਆ।
ਤੁਹਾਨੂੰ ਦੱਸ ਦੇਈਏ ਕਿਪੰਜਾਬ ਪੁਲਿਸ (Punjab Police) ਹਮੇਸ਼ਾ ਆਪਣੇ ਕਾਰਨਾਮੇ ਕਰਕੇ ਸੁਰਖੀਆਂ ਵਿੱਚ ਰਹਿੰਦੀ ਹੈ ਪਰ ਪੰਜਾਬ ਪੁਲਿਸ ਵੱਲੋਂ ਗੁਰਦਾਸਪੁਰ (Gurdaspur) ਵਿੱਚ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ। ਲੋਕਾਂ ਨੂੰ ਦਬਕੇ ਮਾਰਨਵਾਲੇ ਪੰਜਾਬ ਪੁਲਿਸ ਦੇ ਮੁਲਾਜ਼ਮ ਅੱਜ ਬਾਜ਼ਾਰਾਂ ਵਿੱਚ ਜਾ ਕੇ ਕੁੜੀਆਂ ਤੋਂ ਰੱਖੜੀਆਂ (Rakhi's) ਬਣਵਾ ਰਹੇ ਹਨ। ਇਸ ਬਾਰੇ ਜਾਣਕਾਰੀ ਦੇਂਦੇ ਐਸਐਚਓ ਗੁਰਦਾਸਪੁਰ ਗੁਰਮੀਤ ਸਿੰਘ ਨੇ ਕਿਹਾ ਕਿ ਇਸ ਉਪਰਾਲੇ ਨਾਲ ਆਪਸੀ ਸਾਂਝ ਵਧੇਗੀ ਅਤੇ ਔਰਤਾਂ ਆਪਣੇ ਆਪ ਨੂੰ ਸੁਰੱਖਿਅਤ (Secure) ਮਹਿਸੂਸ ਕਰਨਗੀਆਂ।
ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਵਿੱਚ ਤਾਇਨਾਤ ਮੁਲਾਜ਼ਮ ਆਪਣੇ ਘਰਾਂ ਨੂੰ ਨਹੀਂ ਜਾ ਸਕਦੇ, ਇਸ ਲਈ ਅੱਜ ਉਨ੍ਹਾਂ ਨੇ ਬਾਜ਼ਾਰਾਂ ਵਿੱਚ ਜਾ ਕੇ ਰੱਖੜੀ ਦਾ ਤਿਉਹਾਰ ਮਨਾਇਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Gurdaspur, Punjab, Raksha bandhan, Raksha Bandhan 2022