ਜਤਿਨ ਸ਼ਰਮਾ
ਗੁਰਦਾਸਪੁਰ:ਗੁਰਦਾਸਪੁਰ (Gurdaspur) ਦੇ ਧਾਰੀਵਾਲ (Dhariwal) ਕਸਬੇ ਦੇ ਵਸਨੀਕ ਸਾਬਕਾ ਬੀਐਸਐਫ ਜਵਾਨ ਚੰਚਲ ਸਿੰਘ ਨੇ 3 ਕਿਲੇ ਜ਼ਮੀਨ ਵਿੱਚ ਹਲਦੀ ਲਗਾ ਕੇ ਆਪਣਾ ਕੰਮ ਸ਼ੁਰੂ ਕੀਤਾ ਸੀ ਅਤੇ ਅੱਜ ਕੱਲ੍ਹ 60 ਕਿੱਲਿਆਂ ਵਿੱਚ ਹਲਦੀ (Turmeric) ਦੀ ਖੇਤੀ ਕਰਕੇ ਲੱਖਾਂ ਰੁਪਏ ਕਮਾ ਰਿਹਾ ਹੈ ਅਤੇ ਉਹ ਹੋਰ ਕਿਸਾਨਾਂ ਨੂੰ ਵੀ ਰਵਾਇਤੀ ਫਸਲਾਂ ਤੋਂ ਇਲਾਵਾ ਹੋਰ ਫਸਲਾਂ ਦੀ ਕਾਸ਼ਤ ਕਰਨ ਦੀ ਸਲਾਹ ਦੇ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੰਚਲ ਸਿੰਘ ਨੇ ਦੱਸਿਆ ਕਿ ਉਸ ਨੇ ਕੁਝ ਸਾਲਾਂ ਤੋਂ ਹਲਦੀ ਦੀ ਖੇਤੀ ਸ਼ੁਰੂ ਕੀਤੀ ਸੀ। ਉਨ੍ਹਾਂ ਦੱਸਿਆ ਕਿ ਸ਼ੁਰੂ ਵਿੱਚ ਮੈਂ ਤਿਆਰ ਹਲਦੀ ਨਹੀਂ ਵੇਚਦਾ ਸੀ ਪਰ ਹੌਲੀ-ਹੌਲੀ ਮੰਡੀ ਦੀ ਮੰਗ ਨੂੰ ਦੇਖਦਿਆਂ ਮੈਂ ਤਿਆਰ ਹਲਦੀ ਵੇਚਣੀ ਸ਼ੁਰੂ ਕਰ ਦਿੱਤੀ।ਉਨ੍ਹਾਂ ਦੱਸਿਆ ਕਿ ਮੇਰੀ ਹਲਦੀ ਦਾ 1 ਡੱਬਾ ਅਮਰੀਕਾ (America) ਵੀਗਿਆ ਹੈ। ਉਨ੍ਹਾਂ ਦੱਸਿਆ ਕਿ ਹਲਦੀ ਨੂੰ ਤਿਆਰ ਹੋਣ ਵਿੱਚ 10 ਮਹੀਨੇ ਦਾ ਸਮਾਂ ਲੱਗਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਰਵਾਇਤੀ ਫ਼ਸਲਾਂ ਛੱਡ ਕੇ ਹੋਰ ਫ਼ਸਲਾਂ ਦੀ ਬਿਜਾਈ ਸ਼ੁਰੂ ਕਰਨੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਨੂੰ ਮੁਨਾਫ਼ਾ ਮਿਲ ਸਕੇ |
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਚੰਚਲ ਸਿੰਘ ਨੇ ਦੱਸਿਆ ਕਿ ਮੈਂ ਪਹਿਲਾਂ ਬੀ.ਐਸ.ਐਫ ਵਿੱਚ ਨੌਕਰੀ ਕਰਦਾ ਸੀ, ਕੰਮ ਕਰਨ ਤੋਂ ਬਾਅਦ ਜਦੋਂ ਮੈਂ ਪਿੰਡ ਆਇਆ ਤਾਂ ਸ਼ੁਰੂ ਵਿੱਚ ਤਿੰਨ ਕਿੱਲੇ ਦੇ ਖੇਤ ਵਿੱਚ ਹਲਦੀ ਦੀ ਬਿਜਾਈ ਸ਼ੁਰੂ ਕੀਤੀ। ਉਸ ਨੇ ਦੱਸਿਆ ਕਿ ਮੈਨੂੰ ਇਸ ਵਿੱਚ ਮੁਨਾਫਾ ਹੋਇਆ, ਇਸ ਲਈ ਮੈਂ ਇਹ ਕੰਮ ਵਧੀਆ ਤਰੀਕੇ ਨਾਲ ਕਰਨਾ ਸ਼ੁਰੂ ਕਰ ਦਿੱਤਾ ਅਤੇ 60 ਕਿੱਲੇ ਜ਼ਮੀਨ ਵਿੱਚ ਹਲਦੀ ਦੀ ਬਿਜਾਈ ਸ਼ੁਰੂ ਕੀਤੀ। ਉਨ੍ਹਾਂ ਦੱਸਿਆ ਕਿ ਹਲਦੀ ਬੀਜਣ ਤੋਂ ਬਾਅਦ ਇਸ ਨੂੰ ਤਿਆਰ ਹੋਣ ਵਿੱਚ 10 ਮਹੀਨੇ ਦਾ ਸਮਾਂ ਲੱਗਦਾ ਹੈ ਜਿਸ ਤੋਂ ਬਾਅਦ ਇਸ ਨੂੰ ਤਿਆਰ ਕਰਕੇ ਪੈਕ ਕਰਕੇ ਲੋਕਾਂ ਤੱਕ ਪਹੁੰਚਾਇਆ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਰਵਾਇਤੀ ਫ਼ਸਲਾਂ ਤੋਂ ਇਲਾਵਾ ਹੋਰ ਫ਼ਸਲਾਂ ਬੀਜਣ ਤਾਂ ਉਨ੍ਹਾਂ ਨੂੰ ਵੀ ਮੁਨਾਫ਼ਾ ਮਿਲ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼ੁਰੂ 'ਚ ਕੁਝ ਮੁਸ਼ਕਿਲਾਂ ਆਉਂਦੀਆਂ ਹਨ ਪਰ ਬਾਅਦ 'ਚ ਕਾਫੀ ਫਾਇਦਾ ਹੁੰਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।