ਜਤਿਨ ਸ਼ਰਮਾ
ਗੁਰਦਾਸਪੁਰ---ਕਿਹਾ ਜਾਂਦਾ ਹੈ ਕਿ ਜੇਕਰ ਮਨ ਵਿੱਚ ਕੁਝ ਕਰਨ ਦੀ ਇੱਛਾ ਹੋਵੇ ਤਾਂ ਪਰਮਾਤਮਾ ਖ਼ੁਦ ਰਾਹ ਬਣਾ ਦਿੰਦਾ ਹੈ। ਅਜਿਹਾ ਹੋਇਆ ਗੁਰਦਾਸਪੁਰ ਦੇ ਹਲਕਾ ਦੀਨਾਨਗਰ ਦੀ ਰਹਿਣ ਵਾਲੀ ਰਜਨੀ ਬਾਲਾ ਦੇ ਨਾਲ। ਜਿਸ ਨੇ ਆਪਣੀ ਮਿਹਨਤ ਸਦਕਾ ਇਕ ਛੋਟੇ ਜਿਹੇ ਕੰਮ ਤੋਂ ਇਕ ਚੰਗਾ ਮੁਕਾਮ ਹਾਸਿਲ ਕੀਤਾ। ਦੱਸਣਯੋਗ ਹੈ ਕਿ ਕੁਝ ਸਾਲ ਪਹਿਲਾਂ ਰਜਨੀ ਨੇ ਗੁਰਦਾਸਪੁਰ ਵਿਖੇ ਇਕ ਫਾਸਟ ਫੂਡ ਦੀ ਰੇਹੜੀ ਲਗਾ ਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ ਦਾ ਜ਼ਿੰਮਾ ਚੁੱਕਿਆ ਸੀ। ਜਿਸ ਤੋਂ ਬਾਅਦ ਉਸ ਨੇ ਕਦੇ ਪਿੱਛੇ ਮੁੜਕੇ ਨਹੀਂ ਦੇਖਿਆ ਅਤੇ ਆਪਣੇ ਕਈ ਸਾਲਾਂ ਦੀ ਮਿਹਨਤ ਤੋਂ ਬਾਅਦ ਰਜਨੀ ਇਕ ਰੇਹੜੀ ਤੋਂ ਇੱਕ ਦੁਕਾਨ ਦੀ ਮਾਲਕਿਨ ਹੋ ਗਈ। ਰਜਨੀ ਨੇ ਕਿਹਾ ਕਿ ਕੁਝ ਸਾਲ ਪਹਿਲਾਂ ਆਪਣੇ ਭਰਾ ਦੇ ਦੋਸਤ ਤੋਂ ਉਨ੍ਹਾਂ ਨੇ ਇਹ ਫਾਸਟ ਫੂਡ ਦਾ ਕੰਮ ਸਿੱਖਿਆ ਸੀ। ਜਿਸ ਤੋਂ ਬਾਅਦ ਲਗਾਤਾਰ ਮਿਹਨਤ ਕਰਦੇ ਹੋਏ ਉਨ੍ਹਾਂ ਨੇ ਗੁਰਦਾਸਪੁਰ ਵਿਖੇ ਇਕ ਦੁਕਾਨ ਵੀ ਖਰੀਦ ਲਈ। ਉਨ੍ਹਾਂ ਕਿਹਾ ਕਿ ਸ਼ੁਰੂਆਤ ਵਿੱਚ ਉਨ੍ਹਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਸੀ ਪਰ ਹੁਣ ਉਨ੍ਹਾਂ ਦੇ ਹਾਲਾਤ ਚੰਗੇ ਹੋ ਗਏ ਹਨ।
ਉਨ੍ਹਾਂ ਕਿਹਾ ਕਿ ਕੰਮ ਕੋਈ ਵੀ ਛੋਟਾ ਵੱਡਾ ਨਹੀਂ ਹੁੰਦਾ ਬਸ ਮਨੁੱਖ ਦੀ ਸੋਚ ਵੱਡੀ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਹੋਰਨਾਂ ਮਹਿਲਾਵਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਅੰਦਰ ਵੀ ਕੋਈ ਹੁਨਰ ਹੈ ਤਾਂ ਉਸ ਨੂੰ ਆਪਣੇ ਅੰਦਰ ਦਬਾ ਕੇ ਨਾ ਰੱਖਣ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Gurdaspur, Inspiration