ਬਿਸੰਬਰ ਬਿੱਟੂ
ਗੁਰਦਾਸਪੁਰ : ਪਿਛਲੇ ਕਈ ਦਿਨਾਂ ਤੋਂ ਪੰਜਾਬ 'ਚ ਹੋ ਰਹੀ ਤੇਜ਼ ਬਾਰਿਸ਼ ਅਤੇ ਝੱਖੜ ਕਾਰਨ ਗੁਰਦਾਸਪੁਰ ਦੇ ਆਸ ਪਾਸ ਪਿੰਡਾਂ 'ਚ ਪੱਕ ਕੇ ਤਿਆਰ ਖੜ੍ਹੀ ਕਣਕ ਦੀ ਫਸਲ ਦਾ ਭਾਰੀ ਨੁਕਸਾਨ ਹੋਇਆ ਹੈ, ਜਿਸ ਕਾਰਨ ਕਿਸਾਨਾਂ ਦੇ ਚਿਹਰੇ ਵੀ ਉਤਰੇ ਹੋਏ ਨਜ਼ਰ ਆ ਰਹੇ ਹਨ।
ਜਦੋਂ ਮੀਡੀਆ ਵੱਲੋਂ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪਿਛਲੇ ਕਈ ਮਹੀਨਿਆਂ ਤੋਂ ਉਹ ਕਣਕ ਦੀ ਫਸਲ ਨੂੰ ਆਪਣੇ ਪੁੱਤਾਂ ਵਾਂਗ ਪਾਲ ਰਹੇ ਸਨ ਤੇ ਜਦੋਂ ਪੂਰੀ ਤਰ੍ਹਾਂ ਨਾਲ ਪੱਕ ਕੇ ਤਿਆਰ ਖੜ੍ਹੀ ਸੀ ਤਾਂ ਕੁਦਰਤ ਦੀ ਪਈ ਮਾਰ ਨੇ ਉਨ੍ਹਾਂ ਦੀਆਂ ਉਮੀਦਾਂ ਦੇ ਸਾਰਾ ਪਾਣੀ ਫੇਰ ਦਿੱਤਾ।
ਉਨ੍ਹਾਂ ਦੱਸਿਆ ਕਿ ਬੇਮੌਸਮੀ ਬਾਰਿਸ਼ ਕਾਰਨ ਜਿਥੇ ਕਿਸਾਨਾਂ ਦੇ ਚਿਹਰੇ ਮੁਰਝਾ ਗਏ ਹਨ ਉਥੇ ਹੀ ਫਸਲ ਦਾ ਬਹੁਤ ਜਿ਼ਆਦਾ ਨੁਕਸਾਨ ਹੋਇਆ ਹੈ ਤੇ ਕਈ ਥਾਂਵਾਂ 'ਤੇ ਤਾਂ ਫਸਲ ਪੂਰੀ ਤਰ੍ਹਾਂ ਨਾਲ ਬਰਬਾਦ ਹੋ ਗਈ ਹੈ। ਇਸ ਮੌਕੇ ਉਨ੍ਹਾਂ ਸਰਕਾਰ ਤੋਂ ਖਰਾਬ ਹੋ ਚੁੱਕੀ ਫਸਲ ਦੇ ਉਚਿਤ ਮੁਆਵਜ਼ੇ ਦੀ ਮੰਗ ਕੀਤੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Farmers, Gurdaspur news, Kisan