ਜਤਿਨ ਸ਼ਰਮਾ
ਗੁਰਦਾਸਪੁਰ: ਦੀਨਾਨਗਰ (Dinanagar) ਦੇ ਪਿੰਡ ਚੰਦਰ ਭਾਨ ਵਿਖੇ ਕਿਸਾਨਾਂ ਵੱਲੋਂ ਕਿਸਾਨ ਮਹਾਂ ਪੰਚਾਇਤ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਕਿਸਾਨ ਆਗੂ ਚੌਧਰੀ ਰਾਕੇਸ਼ ਟਿਕੈਤ (Rakesh Tikait), ਹਰਵਿੰਦਰ ਸਿੰਘ ਲੱਖੋਵਾਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਰਾਕੇਸ਼ ਟਿਕੈਤਨੇ ਕੇਂਦਰ ਸਰਕਾਰ ਨੂੰ ਐਮ.ਐਸ.ਪੀ (MSP) ਅਤੇ ਪੰਜਾਬ ਸਰਕਾਰ ਨੂੰ ਪਰਾਲੀ ਦੇ ਮੁੱਦੇ ਬਾਰੇ ਸਵਾਲ ਪੁੱਛੇ। ਉਨ੍ਹਾਂ ਪੰਜਾਬ ਸਰਕਾਰ ਦੇ ਵਲੋਂ ਕੇਂਦਰ ਸਰਕਾਰ ਨੂੰ ਫੇਂਸਿੰਗ ਨੂੰ ਅਗੇ ਵਧਾਉਣ ਦੇ ਦਿੱਤੇ ਪ੍ਰਸਤਾਵ ਨੂੰ ਸ਼ਹੀ ਕਹਿੰਦੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ 'ਤੇ ਅਮਲ ਕਰਨਾ ਚਾਹੀਦਾ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਦਿੱਲੀ ਵਿੱਚ ਕਿਸਾਨਾਂ ਦੀ ਪਰਾਲੀ ਦਾ ਧੂੰਆਂ ਨਹੀਂ ਜਾਂਦਾ, ਦਿੱਲੀ ਵਿੱਚ ਫੈਕਟਰੀਆਂ ਅਤੇ ਵਾਹਨਾਂ ਵਿੱਚੋਂ ਧੂੰਆਂ ਨਿਕਲਦਾ ਹੈ।
ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਕੇਂਦਰ ਸਰਕਾਰ ਫਸਲਾਂ ਦੇ ਐਮ.ਐਸ.ਪੀਅਤੇ ਕੀਮਤਾਂ ਸਬੰਧੀ ਕੋਈ ਫੈਸਲਾ ਨਹੀਂ ਲੈ ਰਹੀ ਹੈ, ਜਿਸ ਕਾਰਨ ਜਲਦ ਹੀ ਮੁੜ ਤੋਂ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ, ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਸਰਕਾਰਾਂ ਤੋਂ ਆਪਣਾ ਹੱਕ ਲੈਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਮੁੜ ਇਕਜੁੱਟ ਹੋਣਾ ਪਵੇਗਾ।
ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਵਾਮੀਨਾਥਨ ਰਿਪੋਰਟ ਲਾਗੂ ਨਹੀਂ ਕਰਦਾ, ਉਦੋਂ ਤੱਕ ਕਿਸਾਨ ਨੂੰ ਕੋਈ ਲਾਭ ਨਹੀਂ ਮਿਲੇਗਾ। ਉਨ੍ਹਾਂ ਕਿਹਾ ਕਿ 26 ਨਵੰਬਰ ਨੂੰ ਪੂਰੇ ਦੇਸ਼ ਦੇ ਰਾਜਪਾਲਾਂ ਨੂੰ ਮੰਗ ਪੱਤਰ ਭੇਜੇ ਜਾਣਗੇ ਅਤੇ ਇਸ ਤੋਂ ਪਹਿਲਾਂ 14 ਨਵੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਲੀ ਵਿਖੇ ਮੀਟਿੰਗ ਕੀਤੀ ਜਾਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Air pollution, Delhi, Factory, Farmers, Paddy straw, Paddy Straw Burning, Pollution, Rakesh, Rakesh Tikait BKU