Home /gurdaspur /

ਭਾਰਤੀ ਹਵਾਈ ਫ਼ੌਜ ਦੇ ਅਧਿਕਾਰੀਆਂ ਤੇ ਜ਼ਿਲ੍ਹਾ ਵਲੋਂ ਲਗਾਇਆ ਗਿਆ ਅਗਨੀਵੀਰ ਵਾਯੂ ਦੀ ਭਰਤੀ ਸਬੰਧੀ ਸੈਮੀਨਾਰ

ਭਾਰਤੀ ਹਵਾਈ ਫ਼ੌਜ ਦੇ ਅਧਿਕਾਰੀਆਂ ਤੇ ਜ਼ਿਲ੍ਹਾ ਵਲੋਂ ਲਗਾਇਆ ਗਿਆ ਅਗਨੀਵੀਰ ਵਾਯੂ ਦੀ ਭਰਤੀ ਸਬੰਧੀ ਸੈਮੀਨਾਰ

ਸੈਮੀਨਾਰ ਲਗਾਉਂਦੇ ਹੋਏ ਅਧਿਕਾਰੀ

ਸੈਮੀਨਾਰ ਲਗਾਉਂਦੇ ਹੋਏ ਅਧਿਕਾਰੀ

ਮੁੱਖ ਮਹਿਮਾਨ ਕਰਨਲ ਅੰਕੁਸ਼ ਨਗਿਆਲ ਵਲੋਂ ਅਗਨੀਵੀਰ ਵਾਯੂ ਦੀ ਭਰਤੀ ਸੰਬਧੀ ਅਤੇ ਰੱਖਿਆ ਸੈਨਾਵਾਂ ਵਿੱਚ ਭਰਤੀ ਲਈ ਨੌਜਵਾਨਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਰੱਖਿਆ ਸੇਵਾਵਾਂ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨੀ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੱਖਿਆ ਸੇਵਾਵਾਂ ਵਿੱਚ ਆਪਣਾ ਭਵਿੱਖ ਬਣਾਉਣ ਲਈ ਅੱਗੇ ਆਉ?

ਹੋਰ ਪੜ੍ਹੋ ...
  • Share this:

ਜਤਿਨ ਸ਼ਰਮਾ


ਗੁਰਦਾਸਪੁਰ: ਭਾਰਤੀ ਹਵਾਈ ਫ਼ੌਜ ਦੇ ਅਧਿਕਾਰੀਆਂ ਵਲੋਂ ਏਅਰ ਫੋਰਸ ਵਿੱਚ ਅਗਨੀਵੀਰ ਵਾਯੂ ਦੀ ਭਰਤੀ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਦੇ ਸਹਿਯੋਗ ਨਾਲ ਐੱਸ.ਐੱਸ.ਐੱਮ ਕਾਲਜ ਦੀਨਾਨਗਰ ਵਿਖੇ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਕਰਨਲ ਅੰਕੁਸ਼ ਨਗਿਆਲ, ਕਮਾਡਿੰਗ ਅਫਸਰ 7 ਪੰਜਾਬ ਬਟਾਲੀਅਨ, ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪ੍ਰਸ਼ੋਤਮ ਸਿੰਘ ਚਿੱਬ ਅਤੇ ਪ੍ਰਿੰਸੀਪਲ ਡਾ. ਆਰ.ਕੇ. ਤੁੱਲੀ ਨੇ ਹਾਜ਼ਰੀ ਭਰੀ।

ਮੁੱਖ ਮਹਿਮਾਨ ਕਰਨਲ ਅੰਕੁਸ਼ ਨਗਿਆਲ ਵਲੋਂ ਅਗਨੀਵੀਰ ਵਾਯੂ ਦੀ ਭਰਤੀ ਸੰਬਧੀ ਅਤੇ ਰੱਖਿਆ ਸੈਨਾਵਾਂ ਵਿੱਚ ਭਰਤੀ ਲਈ ਨੌਜਵਾਨਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਰੱਖਿਆ ਸੇਵਾਵਾਂ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨੀ ਮਾਣ ਵਾਲੀ ਗੱਲ ਹੈ। ਉਨ੍ਹਾਂ  ਨੇ ਕਿਹਾ ਕਿ ਨੌਜਵਾਨਾਂ ਨੂੰ ਰੱਖਿਆ ਸੇਵਾਵਾਂ ਵਿੱਚ ਆਪਣਾ ਭਵਿੱਖ ਬਣਾਉਣ ਲਈ ਅੱਗੇ ਆਉਣਾ ਚਾਹੀਦਾ ਹੈ।

ਭਾਰਤੀ ਹਵਾਈ ਫ਼ੌਜ ਦੇ ਅਧਿਕਾਰੀ ਰਾਜਿੰਦਰ ਸਿੰਘ ਅਤੇ ਰਾਜ ਕੁਮਾਰ ਰਾਏ ਵਲੋਂ ਅਗਨੀਵੀਰ ਵਾਯੂ ਦੀ ਭਰਤੀ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਭਰਤੀ ਲਈ ਨੌਜਵਾਨ ਦਾ ਬਾਰਵੀਂ ਪਾਸ ਹੋਣਾ ਜਰੂਰੀ ਹੈ ਅਤੇ ਅਗਨੀਵੀਰ ਵਾਯੂ ਦੀ ਭਰਤੀ ਸਬੰਧੀ ਪਹਿਲਾਂ ਲਿਖਤੀ ਪ੍ਰੀਖਿਆ ਹੋਵੇਗੀ ਅਤੇ ਲਿਖਤੀ ਪ੍ਰੀਖਿਆ ਪਾਸ ਕਰਨ ਵਾਲੇ ਨੌਜਵਾਨ ਲੜਕੇ-ਲੜਕੀਆਂ ਨੂੰ ਫਿਜਿਕਲ ਟੈਸਟ, ਇੰਟਰਵਿਉ ਦੇ ਵੱਖ-ਵੱਖ ਪੜਾਵਾਂ ਵਿਚੋਂ ਗੁਜ਼ਰਨਾ ਪਵੇਗਾ ਅਤੇ ਫਿਰ ਮੈਡੀਕਲ ਪਾਸ ਹੋਣ ਉਪਰੰਤ ਬਤੌਰ ਅਗਨੀਵੀਰ ਵਾਯੂ ਭਰਤੀ ਕੀਤਾ ਜਾਵੇਗਾ।

Published by:Drishti Gupta
First published:

Tags: Gurdaspur, Punjab