ਜਤਿਨ ਸ਼ਰਮਾ
ਗੁਰਦਾਸਪੁਰ: ਡਿਪਟੀ ਕਮਿਸ਼ਨਰ ਗੁਰਦਾਸਪੁਰ (Gurdaspur) ਮੁਹੰਮਦ ਇਸ਼ਫ਼ਾਕ ਨੇ ਪੰਚਾਇਤ ਵਿਭਾਗ (Panchayat Department) ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡਾਂ ਵਿੱਚ ਬਣੀਆਂ 147 ਪਾਰਕਾਂ ਦਾ ਰੱਖ-ਰਖਾਅ ਵਧੀਆ ਢੰਗ ਨਾਲ ਕੀਤਾ ਜਾਵੇ ਤਾਂ ਲੋਕ ਇਨ੍ਹਾਂ ਪਾਰਕਾਂ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Punjab Government) ਵੱਲੋਂ ਦਿਹਾਤੀ ਖੇਤਰਾਂ ਦੀ ਵਸੋਂ ਦੀ ਸਹੂਲਤ ਲਈ ਇਹ ਪਾਰਕਾਂ ਬਣਾਈਆਂ ਗਈਆਂ ਹਨ ਅਤੇ ਇਨ੍ਹਾਂ ਦਾ ਰੱਖ-ਰਖਾਅ ਅਤੇ ਦੇਖ-ਭਾਲ ਕਰਨੀ ਪੰਚਾਇਤ ਵਿਭਾਗ ਤੇ ਪੰਚਾਇਤਾਂ ਦੀ ਸਮੂਹਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇੱਕ ਹਫ਼ਤੇ ਦੇ ਅੰਦਰ-ਅੰਦਰ ਸਾਰੇ ਪਾਰਕਾਂ ਦੀ ਸਫਾਈ ਅਤੇ ਸੁੰਦਰ ਦਿੱਖ ਦੇਣ ਦੇ ਨਾਲ ਹੋਰ ਲੋੜੀਂਦੀ ਕਾਰਵਾਈ ਕਰਕੇ ਇਸਦੀ ਰਿਪੋਰਟ ਪੇਸ਼ ਕੀਤੀ ਜਾਵੇੇ।
ਡਿਪਟੀ ਕਮਿਸ਼ਨਰ ਨੇ ਅੱਜ ਆਪਣੇ ਦਫ਼ਤਰ ਵਿੱਚ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਵਿਭਾਗ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਸਮੇਂ ਝੋਨੇ ਦੀ ਕਟਾਈ ਹੋਣ ਕਾਰਨ ਖੇਤ ਖ਼ਾਲੀ ਪਏ ਹਨ ਅਤੇ ਇਸ ਮੌਕੇ ਦਾ ਲਾਭ ਉਠਾਉਂਦੇ ਹੋਏ ਜ਼ਿਲ੍ਹੇ ਦੀਆਂ ਸਮੂਹ ਸੰਪਰਕ ਸੜਕਾਂ 'ਤੇ ਮਿੱਟੀ ਪਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇ।
ਉਨ੍ਹਾਂ ਕਿਹਾ ਕਿ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਪਿੰਡਾਂ ਵਿੱਚ ਬਣਾਈਆਂ ਵਿਲੇਜ ਡਿਫੈਂਸ ਕਮੇਟੀਆਂ ਦੀਆਂ ਰੈਗੂਲਰ ਮੀਟਿੰਗਾਂ ਕੀਤੀਆਂ ਜਾਣ ਅਤੇ ਇਨ੍ਹਾਂ ਮੀਟਿੰਗ ਵਿੱਚ ਬੀ.ਐੱਸ.ਐੱਫ ਅਤੇ ਪੰਜਾਬ ਪੁਲਿਸ ਦੇ ਨੁਮਾਇੰਦਿਆਂ ਨੂੰ ਵੀ ਸ਼ਾਮਲ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਹਰ ਪਿੰਡ ਵਿੱਚ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਵੀ ਪ੍ਰੇਰਿਤ ਕੀਤਾ ਜਾਵੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Gurdaspur, Panchayats