ਜਤਿਨ ਸ਼ਰਮਾ
ਗੁਰਦਾਸਪੁਰ: ਪੰਜਾਬ ਵਿਚ ਕਾਂਗਰਸੀ ਆਗੂਆਂ (Congress Leaders) ਦੀ ਆਪਸੀ ਝਗੜਾ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਕੁਝ ਕਾਂਗਰਸੀ ਆਗੂਆਂ ਅਨੁਸਾਰ ਇਸ ਆਪਸੀ ਕਲੇਸ਼ ਦੇ ਕਾਰਨ ਹੀ ਕਾਂਗਰਸ ਪੰਜਾਬ (Punjab Congress) ਵਿੱਚ ਆਪਣੀ ਸਰਕਾਰ ਨਹੀਂ ਬਣਾ ਸਕੀ ਅਤੇ ਹੁਣ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਖਿਲਾਫ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ ਜਾਖੜ (Sunil Jakhar) ਵੱਲੋਂ ਵਰਤੀ ਗਈ ਭੱਦੀ ਭਾਸ਼ਾ ਨੂੰ ਲੈ ਕੇ ਪੰਜਾਬ ਭਰ ਦੇ ਐੱਸਸੀ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਵੱਖ-ਵੱਖ ਥਾਵਾਂ 'ਤੇ ਸੁਨੀਲ ਜਾਖੜ ਦੇ ਪੁਤਲੇ ਸਾੜੇ ਜਾ ਰਹੇ ਹਨ।
ਜਿਸ ਕਾਰਨ ਦੀਨਾਨਗਰ ਤੋਂ ਕਾਂਗਰਸੀ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਅਰੁਣਾ ਚੌਧਰੀ (Aruna Chaudhary) ਨੇ ਵੀ ਸੁਨੀਲ ਜਾਖੜ ਦੇ ਬਿਆਨ ਨੂੰ ਬੇਹੱਦ ਨਿੰਦਣਯੋਗ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸੀਨੀਅਰ ਆਗੂਆਂ ਦੇ ਮੂਹੋਅਜਿਹੇ ਸ਼ਬਦ ਸ਼ੋਭਾ ਨਹੀਂ ਦਿੰਦੇ। ਉਨ੍ਹਾਂ ਕਿਹਾ ਕਿ ਸੀਨੀਅਰ ਆਗੂਆਂ ਦੀ ਬਦੌਲਤ ਹੀ ਕਾਂਗਰਸ ਪਾਰਟੀ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Charanjit Singh Channi, Congress, Gurdaspur, Sunil Jakhar