ਜਤਿਨ ਸ਼ਰਮਾ,
ਗੁਰਦਾਸਪੁਰ: ਜਵਾਹਰ ਨਵੋਦਿਆ ਵਿਦਿਆਲਿਆ ਦਬੂੜੀ (ਜ਼ਿਲ੍ਹਾ ਗੁਰਦਾਸਪੁਰ) ਦੇ ਪ੍ਰਿੰਸੀਪਲ ਨਰੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਸ਼ਨ 2023-2024 ਦੌਰਾਨ 6 ਵੀਂ ਜਮਾਤ ਵਿੱਚ ਦਾਖ਼ਲੇ ਲਈ ਆਨਲਾਈਨ ਅਰਜ਼ੀਆਂ ਮੰਗ ਕੀਤੀ ਗਈ ਹੈ। ਅਪਲਾਈ ਕਰਨ ਦੀ ਆਖਿਰੀ ਮਿਤੀ 31 ਜਨਵਰੀ 2023 ਹੈ। ਪ੍ਰਿੰਸੀਪਲ ਨਰੇਸ਼ ਕੁਮਾਰ ਨੇ ਦੱਸਿਆ ਕਿ ਅਪਲਾਈ ਕਰਨ ਦੇ ਇੱਛੁਕ ਉਮੀਦਵਾਰਾਂ ਦਾ ਜਨਮ 01.05.2011 ਤੋਂ 30.04.2013 ਦੇ ਵਿਚਕਾਰ ਦੋਵਾਂ ਦਿਨਾਂ ਸਮੇਤ ਹੋਣਾ ਚਾਹੀਦਾ ਹੈ।
ਪ੍ਰੀਖਿਆਰਥੀ ਨੇ ਤੀਜੀ ਤੇ ਚੌਥੀ ਜਮਾਤ ਕ੍ਰਮਵਾਰ 2020-21 ਅਤੇ 2021-22 ਵਿੱਚ ਕਿਸੇ ਵੀ ਸਰਕਾਰੀ ਜਾਂ ਸਰਕਾਰੀ ਮਾਨਤਾ ਪ੍ਰਾਪਤ ਸਕੂਲ ਤੋਂ ਬਿਨ੍ਹਾਂ ਫੇਲ੍ਹ ਹੋਏ ਪੂਰਾ ਵਿੱਦਿਅਕ ਵਰ੍ਹਾ ਲਗਾ ਕੇ ਪਾਸ ਕੀਤੀ ਹੋਵੇ ਅਤੇ ਵਿਦਿਅਕ ਵਰ੍ਹੇ 2022-2023 ਵਿੱਚ ਪ੍ਰੀਖਿਆਰਥੀ ਜ਼ਿਲ੍ਹਾ ਗੁਰਦਾਸਪੁਰ ਦੇ ਕਿਸੇ ਵੀ ਸਰਕਾਰੀ ਜਾਂ ਸਰਕਾਰੀ ਮਾਨਤਾ ਪ੍ਰਾਪਤ ਸਕੂਲ ਵਿੱਚ ਪੰਜਵੀਂ ਜਮਾਤ ਵਿੱਚ ਪੜ੍ਹਦਾ ਹੋਵੇ।
ਆਪਣਾ ਜ਼ਿਲ੍ਹਾ ਚੁਣੋ (ਗੁਰਦਾਸਪੁਰ)
ਇਸ ਸਬੰਧੀ ਦਿਲਚਸਪੀ ਰੱਖਣ ਵਾਲੇ ਉਮੀਦਵਾਰ ਨਵੋਦਿਆ ਵਿਦਿਆਲਿਆ ਸਮਿਤੀ ਦੀ ਵੈੱਬਸਾਈਟ http://www.navodaya.gov.in/nvs/en/Home1 ਅਤੇ http://www.navodaya.gov.in/nvs/nvs-school/Gurdaspur/en/home. ’ਤੇ ਦਿੱਤੇ ਗਏ ਲਿੰਕ ਰਾਹੀਂ 31 ਜਨਵਰੀ 2023 ਤੱਕ ਆਨਲਾਈਨ ਅਰਜ਼ੀ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪ੍ਰਵੇਸ਼ ਪ੍ਰੀਖਿਆ ਮਿਤੀ 29 ਅਪ੍ਰੈਲ 2023 ਦਿਨ ਸ਼ਨੀਵਾਰ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਵਿਦਿਆਲਿਆ ਦੇ ਹੈਲਪ ਡੈਸਕ ਨੰਬਰ 97810-24346 ਅਤੇ 94658-77303 'ਤੇ ਸੰਪਰਕ ਕੀਤਾ ਜਾ ਸਕਦਾ ਹੈ।
Published by:Tanya Chaudhary
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।