ਜਤਿਨ ਸ਼ਰਮਾ
ਗੁਰਦਾਸਪੁਰ: ਪਿਛਲੇ ਦਿਨੀਂ ਗੁਰਦਾਸਪੁਰ (Gurdaspur) ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਬਜ਼ਿਆਂ ਨੂੰ ਹਟਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਅੱਜ ਬਟਾਲਾ ਦੇ ਭੀੜ-ਭੜੱਕੇ ਵਾਲੇ ਸ਼ਹਿਰੀ ਖੇਤਰ ਵਿੱਚ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਨਗਰ ਕੌਂਸਲ ਦੇ ਅਧਿਕਾਰੀਆਂ ਨੇ ਜੇ.ਸੀ.ਬੀ.ਨਾਲ ਮੇਨ ਰੋਡ 'ਤੇ ਸਥਿਤ ਇੱਕ ਹੋਟਲ ਦੇ ਨਜਾਇਜ਼ ਕਬਜ਼ਿਆਂ (Encroachment) ਨੂੰ ਹਟਾਇਆ। ਇਸ ਦੇ ਨਾਲ ਹੀ ਮਾਰਕੀਟ ਦੇ ਦੁਕਾਨਦਾਰਾਂ ਵੱਲੋਂ ਕੀਤੇ ਨਜਾਇਜ਼ ਕਬਜ਼ਿਆਂ ਨੂੰ ਹਟਾਉਂਦੇ ਹੋਏ ਨਗਰ ਨਿਗਮ ਦਾ ਪੀਲਾ ਪੰਜਾ ਦੇਖਿਆ ਗਿਆ। ਨਗਰ ਨਿਗਮ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਪਹਿਲਾਂ ਵੀ ਨੋਟਿਸ ਦਿੱਤੇ ਗਏ ਸਨ ਪਰ ਇਸ ਦੇ ਬਾਵਜੂਦ ਇਨ੍ਹਾਂ ਨਾਜਾਇਜ਼ ਕਬਜ਼ਿਆਂ ਨੂੰ ਨਹੀਂ ਹਟਾਇਆ ਗਿਆ, ਜਿਸ ਕਾਰਨ ਅੱਜ ਇਹ ਕਾਰਵਾਈ ਕੀਤੀ ਗਈ ਹੈ।
ਇਸ ਸਬੰਧੀ ਨਗਰ ਨਿਗਮ ਬਟਾਲਾ (Nagar Nigam Batala) ਦੇ ਸੁਪਰਡੈਂਟ ਨਿਰਮਲ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਲੋਕਾਂ ਦੀ ਸ਼ਿਕਾਇਤ 'ਤੇ ਕੀਤੀ ਗਈ ਹੈ ਕਿਉਂਕਿ ਕੁੱਝ ਦੁਕਾਨਦਾਰਾਂ ਵਲੋਂ ਸੜਕ 'ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ, ਜਿਸ ਕਾਰਨ ਭਾਰੀ ਜਾਮ ਲਗ ਜਾਂਦਾ ਸੀ।
ਆਪਣਾ ਜ਼ਿਲ੍ਹਾ ਚੁਣੋ (ਗੁਰਦਾਸਪੁਰ)
ਉਨ੍ਹਾਂ ਨੇ ਕਿਹਾ ਕਿ ਬਾਕੀ ਦੁਕਾਨਦਾਰਾਂ ਨੂੰ ਵੀ ਚਿਤਾਵਨੀ (Warning) ਦਿੱਤੀ ਜਾ ਰਹੀ ਹੈ ਕਿ ਜੇਕਰ ਉਨ੍ਹਾਂ ਨੇ ਆਪਣੀਆਂ ਦੁਕਾਨਾਂ ਦੇ ਬਾਹਰ ਨਾਜਾਇਜ਼ ਕਬਜ਼ੇ ਕੀਤੇ ਤਾਂ ਉਨ੍ਹਾਂ 'ਤੇ ਵੀ ਅਜਿਹੀ ਕਾਰਵਾਈ ਕੀਤੀ ਜਾਵੇਗੀ।
Published by:Drishti Gupta
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।