ਜਤਿਨ ਸ਼ਰਮਾ
ਗੁਰਦਾਸਪੁਰ: ਝੋਨੇ (Paddy) ਦੀ ਖਰੀਦ ਦੌਰਾਨ ਮੰਡੀਆਂ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਿਹਤ (Health) ਦਾ ਖਿਆਲ ਰੱਖਣ ਲਈ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀਆਂ ਤਿੰਨ ਵੱਡੀਆਂ ਦਾਣਾ ਮੰਡੀਆਂ ਗੁਰਦਾਸਪੁਰ (Gurdaspur), ਬਟਾਲਾ (Batala) ਅਤੇ ਫ਼ਤਹਿਗੜ੍ਹ ਚੂੜੀਆਂ ਵਿਖੇ ਵਿਸ਼ੇਸ਼ ਮੈਡੀਕਲ ਟੀਮਾਂ (Medical Teams) ਤਾਇਨਾਤ ਕੀਤੀਆਂ ਗਈਆਂ ਹਨ। ਇਨ੍ਹਾਂ ਮੈਡੀਕਲ ਟੀਮਾਂ ਵਿੱਚ ਇੱਕ ਡਾਕਟਰ, ਫਾਰਮਾਸਿਸਟ ਹੋਣਗੇ ਅਤੇ ਉਨ੍ਹਾਂ ਕੋਲ ਜਰੂਰਤ ਅਨੁਸਾਰ ਦਵਾਈ ਹੋਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫ਼ਾਕ (Muhammad Ishfaq) ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਪੁਰੇ ਜ਼ੋਰਾਂ 'ਤੇ ਚੱਲ ਰਹੀ ਹੈ। ਜਿਸ ਕਾਰਨ ਰੋਜ਼ਾਨਾਂ ਮੰਡੀਆਂ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ (Farmer) ਆਪਣੀ ਫਸਲ ਲੈ ਕੇ ਆ ਰਹੇ ਹਨ। ਇਸ ਤੋਂ ਇਲਾਵਾ ਬਹੁਤ ਸਾਰੀ ਲੇਬਰ ਵੀ ਮੰਡੀਆਂ ਵਿੱਚ ਕੰਮ ਕਰ ਰਹੀ ਹੈ। ਕਿਸਾਨਾਂ ਅਤੇ ਲੇਬਰ ਨੂੰ ਸਿਹਤ ਪੱਖੋਂ ਕਿਸੇ ਵੀ ਤਰਾਂ ਦੀ ਮੁਸ਼ਕਲ ਪੇਸ਼ ਨਾ ਆਵੇ ਇਸ ਲਈ ਜ਼ਿਲ੍ਹੇ ਦੀਆਂ ਤਿੰਨ ਵੱਡੀਆਂ ਮੰਡੀਆਂ ਗੁਰਦਾਸਪੁਰ, ਬਟਾਲਾ ਅਤੇ ਫ਼ਤਹਿਗੜ੍ਹ ਚੂੜੀਆਂ ਵਿਖੇ ਵਿਸ਼ੇਸ਼ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।
ਉਨ੍ਹਾਂ ਨੇ ਕਿਹਾ ਕਿ 11 ਅਕਤੂਬਰ ਤੋਂ 15 ਨਵੰਬਰ 2022 ਤੱਕ ਇਹ ਮੈਡੀਕਲ ਟੀਮਾਂ ਰੋਜ਼ਾਨਾਂ ਸਵੇਰੇ 8:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਉਪਰੋਕਤ ਮੰਡੀਆਂ ਵਿੱਚ ਡਾਕਟਰੀ ਸੇਵਾਵਾਂ ਦੇਣਗੀਆਂ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਮੰਡੀ ਅਫ਼ਸਰ ਵੱਲੋਂ ਮੰਡੀਆਂ ਵਿੱਚ ਮੈਡੀਕਲ ਟੀਮਾਂ ਦੇ ਬੈਠਣ ਅਤੇ ਮਰੀਜ਼ਾਂ ਨੂੰ ਦੇਖਣ ਦੇ ਪ੍ਰਬੰਧ ਕੀਤੇ ਗਏ ਹਨ। ਇਸਦੇ ਨਾਲ ਹੀ ਕੈਂਪ ਦੌਰਾਨ ਮਰੀਜ਼ ਨੂੰ ਮੁਫ਼ਤ ਦਵਾਈ ਦਿੱਤੀ ਜਾਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Farmers, Gurdaspur, Health care, Health tips, Punjab