ਜਤਿਨ ਸ਼ਰਮਾ
ਗੁਰਦਾਸਪੁਰ: ਪੰਜਾਬ ਸਰਕਾਰ (Punjab Government) ਅਤੇ ਸ਼ੂਗਰਫੈੱਡ ਪੰਜਾਬ (Sugarfed Punjab) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਹਿਕਾਰੀ ਖੰਡ ਮਿੱਲ ਗੁਰਦਾਸਪੁਰ (Gurdaspur) ਦਾ ਪਿੜਾਈ ਸੀਜਨ 2022-23 ਮਿਤੀ 25 ਨਵੰਬਰ 2022 ਤੋਂ ਆਰੰਭ ਹੋ ਰਿਹਾ ਹੈ, ਜਿਸ ਦਾ ਉਦਘਾਟਨ ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਵੱਲੋਂ ਸਾਂਝੇ ਤੌਰ 'ਤੇ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਿਕਾਰੀ ਖੰਡ ਮਿੱਲ ਗੁਰਦਾਸਪੁਰ ਦੇ ਜਨਰਲ ਮੈਨੇਜਰ ਪਵਨ ਕੁਮਾਰ ਭੱਲਾ ਨੇ ਦੱਸਿਆ ਕਿ ਇਸ ਸਬੰਧੀ ਅੱਜ ਮਿੱਲ ਦੇ ਗੁਰਦੁਆਰਾ ਸਾਹਿਬ ਵਿੱਚ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ ਅਤੇ ਪਾਠ ਦੇ ਭੋਗ ਉਪਰੰਤ ਜਨਰਲ ਮੈਨੇਜਰ ਜੀ ਵੱਲੋ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਗਈ ਕਿ ਉਹ ਲੇਬਰ ਦਾ ਪ੍ਰਬੰਧ ਕਰ ਲੈਣ ਤਾਂ ਜੋ ਕੰਲੈਡਰ ਚਲਾਉਣ ਵਿੱਚ ਕੋਈ ਮੁਸਕਿਲ ਪੇਸ ਨਾ ਆਵੇ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਪਰਚੀਆਂ ਕੰਲੈਡਰ ਅਨੁਸਾਰ ਹੀ ਦਿੱਤੀਆਂ ਜਾਣਗੀਆਂ।
ਮਿੱਲ ਦੇ ਮੁੱਖ ਗੰਨਾ ਵਿਕਾਸ ਅਫਸਰ ਰਾਜ ਕਮਲ ਵੱਲੋ ਕਿਸਾਨ ਭਰਾਵਾਂ ਨੂੰ ਬੇਨਤੀ ਕੀਤੀ ਗਈ ਕਿ ਪਰਚੀ ਆਉਣ 'ਤੇ ਹੀ ਗੰਨੇ ਦੀ ਛਿਲਾਈ ਕੀਤੀ ਜਾਵੇ ਅਤੇ ਮਿੱਲ ਨੂੰ ਗੰਨਾ ਤਾਜਾ, ਸਾਫ- ਸੁੱਥਰਾਂ, ਆਗ-ਖੋਰੀ ਅਤੇ ਕੱਚੀ ਪੋਰੀ ਰਹਿਤ ਸਪਲਾਈ ਕੀਤਾ ਜਾਵੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।