Home /gurdaspur /

AAP Clinic: ਆਮ ਆਦਮੀ ਕਲੀਨਿਕ 'ਚ ਪਹਿਲੇ ਦਿਨ ਇਲਾਜ ਕਰਵਾਉਣ ਆਏ ਲੋਕ ਕੀ ਬੋਲੇ, ਦੇਖੋ ਰਿਪੋਰਟ

AAP Clinic: ਆਮ ਆਦਮੀ ਕਲੀਨਿਕ 'ਚ ਪਹਿਲੇ ਦਿਨ ਇਲਾਜ ਕਰਵਾਉਣ ਆਏ ਲੋਕ ਕੀ ਬੋਲੇ, ਦੇਖੋ ਰਿਪੋਰਟ

ਆਮ

ਆਮ ਆਦਮੀ ਕਲੀਨਿਕ 'ਚ ਪਹਿਲੇ ਦਿਨ ਇਲਾਜ ਕਰਵਾਉਣ ਆਈ ਔਰਤ 

ਗੁਰਦਾਸਪੁਰ: ਆਮ ਆਦਮੀ ਪਾਰਟੀ (Aam Aasmi Party) ਵੱਲੋਂ 15 ਅਗਸਤ ਆਜ਼ਾਦੀ ਦਿਹਾੜੇ 'ਤੇ ਪੰਜਾਬ (Punjab) ਭਰ ਵਿੱਚ 75 ਆਮ ਆਦਮੀ ਕਲੀਨਿਕ (Aam Aadmi Clinic) ਖੋਲ੍ਹੇ ਗਏ ਅਤੇ ਲੋਕਾਂ ਨੂੰ ਆਜ਼ਾਦੀ ਦਿਵਸ 'ਤੇ ਤੋਹਫ਼ੇ ਦਿੱਤੇ ਗਏ। ਲੋਕਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਕਲੀਨਿਕ ਖੋਲ ਕੇ ਲੋਕਾਂ ਨੂੰ ਬਹੁਤ ਫਾਇਦਾ ਦਿੱਤਾ ਹੈ, ਸਾਨੂੰ ਮੁਫਤ ਦਵਾਈ ਮਿਲ ਰਹੀ ਹੈ ਅਤੇ ਡਾਕਟਰ ਵੀ ਬਹੁਤ ਵਧੀਆ ਤਰੀਕੇ ਨਾਲ ਸਾਡਾ ਚੈਕਅੱਪ ਕਰ ਰਹੇ ਹਨ।

ਹੋਰ ਪੜ੍ਹੋ ...
  • Share this:
    ਜਤਿਨ ਸ਼ਰਮਾ

    ਗੁਰਦਾਸਪੁਰ: ਆਮ ਆਦਮੀ ਪਾਰਟੀ (Aam Aasmi Party) ਵੱਲੋਂ 15 ਅਗਸਤ ਆਜ਼ਾਦੀ ਦਿਹਾੜੇ 'ਤੇ ਪੰਜਾਬ (Punjab) ਭਰ ਵਿੱਚ 75 ਆਮ ਆਦਮੀ ਕਲੀਨਿਕ (Aam Aadmi Clinic) ਖੋਲ੍ਹੇ ਗਏ ਅਤੇ ਲੋਕਾਂ ਨੂੰ ਆਜ਼ਾਦੀ ਦਿਵਸ 'ਤੇ ਤੋਹਫ਼ੇ ਦਿੱਤੇ ਗਏ। ਲੋਕਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਕਲੀਨਿਕ ਖੋਲ ਕੇ ਲੋਕਾਂ ਨੂੰ ਬਹੁਤ ਫਾਇਦਾ ਦਿੱਤਾ ਹੈ, ਸਾਨੂੰ ਮੁਫਤ ਦਵਾਈ ਮਿਲ ਰਹੀ ਹੈ ਅਤੇ ਡਾਕਟਰ ਵੀ ਬਹੁਤ ਵਧੀਆ ਤਰੀਕੇ ਨਾਲ ਸਾਡਾ ਚੈਕਅੱਪ ਕਰ ਰਹੇ ਹਨ।

    ਇਸ ਸਬੰਧੀ ਜਾਣਕਾਰੀ ਦਿੰਦਿਆਂ ਲੋਕਾਂ ਨੇ ਦੱਸਿਆ ਕਿ 15 ਅਗਸਤ ਅਜ਼ਾਦੀ ਦਿਵਸ ਮੌਕੇ ਆਮ ਆਦਮੀ ਪਾਰਟੀ ਵੱਲੋਂ ਪੂਰੇ ਪੰਜਾਬ ਵਿੱਚ 75 ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ ਅਤੇ ਗੁਰਦਾਸਪੁਰ ਵਿੱਚ ਵੀ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ।

    ਅੱਜ ਆਮ ਆਦਮੀ ਕਲੀਨਿਕ ਦਾ ਪਹਿਲਾ ਦਿਨ ਸੀ ਅਤੇ ਕਲੀਨਿਕ ਤੋਂ ਦਵਾਈ (Medicine) ਲੈਣ ਲਈ ਆਏ ਵੱਡੀ ਗਿਣਤੀ ਲੋਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਬਹੁਤ ਵਧੀਆ ਉਪਰਾਲਾ ਹੈ ਜਿਸ ਕਾਰਨ ਕਰੀਬ 8 ਪਿੰਡਾਂ ਦੇ ਲੋਕ ਡਾਕਟਰਾਂ ਤੋਂ ਲਾਭ ਉਠਾ ਰਹੇ ਹਨ। ਅੱਜ ਪਹਿਲੇ ਦਿਨ ਡਾਕਟਰਾਂ ਵਲੋਂ ਮਰੀਜਾਂ ਦਾ ਚੈਕਅੱਪ ਕੀਤਾ ਗਿਆ। ਮਰੀਜ਼ਾਂ ਨੇ ਕਿਹਾ ਕਿ ਅਜਿਹੇ ਕਲੀਨਿਕ ਖੋਲ੍ਹ ਕੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ।

    ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਕਲੀਨਿਕ ਵਿੱਚ ਕੰਮ ਕਰ ਰਹੇ ਡਾ: ਮਨਿੰਦਰਪਾਲ ਸਿੰਘ ਨੇ ਦੱਸਿਆ ਕਿ ਪਿੰਡ ਭੋਪਰ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਕੀਤਾ | ਉਨ੍ਹਾਂ ਦੱਸਿਆ ਕਿ ਅੱਜ ਪਹਿਲੇ ਦਿਨ ਮੁਹੱਲਾ ਕਲੀਨਿਕ ਵਿਖੇ 100 ਦੇ ਕਰੀਬ ਵਿਅਕਤੀਆਂ ਦਾ ਚੈਕਅੱਪ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਦਾ ਮੁਫ਼ਤ ਚੈਕਅੱਪ ਕੀਤਾ ਗਿਆ ਅਤੇ ਮੁਫ਼ਤ ਦਵਾਈ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਵਿੱਚ 41 ਦੇ ਕਰੀਬ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਸਾਹ ਦੀ ਬਿਮਾਰੀ ਹੈ ਤਾਂ ਉਸ ਲਈ ਵੀ ਸਾਡੇ ਮੁਹੱਲਾ ਕਲੀਨਿਕ ਵਿੱਚ ਵਿਸ਼ੇਸ਼ ਸਹੂਲਤ ਹੈ। ਉਨ੍ਹਾਂ ਕਿਹਾ ਕਿ ਹੁਣ ਗਰੀਬ ਲੋਕ ਦਵਾਈ ਲੈ ਸਕਣਗੇ। ਉਨ੍ਹਾਂ ਕਿਹਾ ਕਿ ਮਰੀਜਾਂ ਨੂੰ ਹੁਣ ਨਾ ਦੂਰ ਜਾਣ ਦੀ ਲੋੜ ਹੈ ਅਤੇ ਨਾ ਹੀ ਪੈਸੇ ਦੇਣ ਦੀ ਲੋੜ ਹੈ, ਤੁਸੀਂ ਆਮ ਆਦਮੀ ਮੁਹੱਲਾ ਕਲੀਨਿਕ ਵਿੱਚ ਆ ਕੇ ਮੁਫਤ ਦਵਾਈ ਲੈ ਸਕਦੇ ਹੋ।
    Published by:rupinderkaursab
    First published:

    Tags: AAP, Bhagwant Mann, Gurdaspur, Punjab

    ਅਗਲੀ ਖਬਰ