ਗੁਰਦਾਸਪੁਰਪ: ਜੇਕਰ ਤੁਹਾਡੇ ਅੰਦਰ ਕੁਝ ਕਰਨ ਦੀ ਇੱਛਾ ਹੈ ਤਾਂ ਉਮਰ ਵੀ ਕੋਈ ਰੁਕਾਵਟ ਨਹੀਂ ਬਣਦੀ, ਅਜਿਹਾ ਹੀ ਕੁਝ ਬਟਾਲਾ (Batala) ਵਿਖੇ ਹੋ ਰਹੀ ਓਪਨ ਪੰਜਾਬ ਮਾਸਟਰਜ਼ ਐਥਲੈਟਿਕਸ ਮੀਟ ਦੌਰਾਨ ਦੇਖਣ ਨੂੰ ਮਿਲਿਆ, ਜਿੱਥੇ ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸੀਨੀਅਰ ਵੈਟਰਨ ਐਥਲੀਟਾਂ ਨੇ 100 ਮੀਟਰ, 200 ਮੀਟਰ, 400 ਮੀਟਰ ਅਤੇ 5000 ਮੀਟਰ ਦੌੜ ਵਰਗੀਆਂ ਵੱਖ-ਵੱਖ ਈਵੈਂਟਾਂ ਵਿੱਚ ਭਾਗ ਲਿਆ। ਉੱਥੇ ਹੀ ਇਸ ਮੁਕਾਬਲੇ ਵਿੱਚ ਔਰਤਾਂ ਵੀ ਸ਼ਾਮਲ ਹੋਈਆਂ ਅਤੇ ਉਨ੍ਹਾਂ ਨੇ ਦੌੜ ਮੁਕਾਬਲੇ ਵਿੱਚ ਵੀ ਹਿੱਸਾ ਲਿਆ
ਮਾਸਟਰ ਅਥਲੈਟਿਕ ਐਸੋਸੀਏਸ਼ਨ ਗੁਰਦਾਸਪੁਰ ਵੱਲੋਂ ਇਹ ਮੁਕਾਬਲਾ ਪਹਿਲੀ ਵਾਰ ਬਟਾਲਾ ਵਿੱਚ ਕਰਵਾਇਆ ਗਿਆ ਅਤੇ ਇਸ ਮੁਕਾਬਲੇ ਵਿੱਚ ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਦਿੱਗਜ ਖਿਡਾਰੀਆਂ ਨੇ ਭਾਗ ਲਿਆ ਅਤੇ ਵੱਖ-ਵੱਖ ਸਮਾਗਮਾਂ ਵਿੱਚ ਆਪਣੀ ਖੇਡ ਦੇ ਜੌਹਰ ਦਿਖਾਏ। ਇਸ ਦੇ ਨਾਲ ਹੀ ਇਨ੍ਹਾਂ ਖਿਡਾਰੀਆਂ ਅਤੇ ਖਾਸਕਰ ਔਰਤਾਂ ਨੇ ਆਪਣੇ ਆਪ ਨੂੰ ਨੌਜਵਾਨ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਦੀ ਪਛਾਣ ਇੱਕ ਮਾਸਟਰ ਸਪੋਰਟਸਮੈਨ ਵਜੋਂ ਹੈ ਜਿਸ ਕਰਕੇ ਉਨ੍ਹਾਂ ਨੂੰ ਇਸ ਪਹਿਚਾਣ ਨਾਲ ਖੁਸ਼ੀ ਮਿਲਦੀ ਹੈ ਅਤੇ ਇਸ ਸਭ ਵਿੱਚ ਉਨ੍ਹਾਂ ਦੇਪਰਿਵਾਰ ਦਾ ਵੱਡਾ ਸਹਿਯੋਗ ਮਿਲਦਾ ਹੈ। ਅਜਿਹਾ ਕਰਨ ਨਾਲ ਉਹ ਸਿਹਤਮੰਦ ਜੀਵਨ ਬਤੀਤ ਕਰਦੇ ਹਨ ਅਤੇ ਬਿਮਾਰੀਆਂ ਤੋਂ ਦੂਰ ਰਹਿੰਦੇ ਹਨ
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Gurdaspur, Punjab, Senior citizen, Sports