ਜਤਿਨ ਸ਼ਰਮਾ,
ਗੁਰਦਾਸਪੁਰ: ਭਾਰਤ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਲਿੰਗ ਅਧਾਰਤ ਹਿੰਸਾ ਦੇ ਵਿਰੁੱਧ ਮਿਤੀ 25 ਨਵੰਬਰ ਤੋਂ 20 ਦਸੰਬਰ ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਤਹਿਤ ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਔਰਤਾਂ ਨੂੰ ਘਰੇਲੂ ਹਿੰਸਾ (Domestic violence) ਵਿਰੁੱਧ ਅਵਾਜ਼ ਉਠਾਉਣ ਅਤੇ ਕਾਨੂੰਨੀ ਮਦਦ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਮੋਹਨ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਗੁਰਦਾਸਪੁਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਹਰੇਕ ਬਲਾਕ ਵਿੱਚੋਂ 15 ਪਿੰਡਾਂ ਵਿੱਚ ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਔਰਤਾਂ ਨੂੰ ਘਰੇਲੂ ਹਿੰਸਾ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਔਰਤਾਂ ਨੂੰ ਦਿੱਤੀ ਜਾਂਦੀ ਕਾਨੂੰਨੀ ਮਦਦ ਅਤੇ ਸਰਕਾਰ ਵੱਲੋਂ ਵੱਖ-ਵੱਖ ਸਕੀਮਾਂ ਅਧੀਨ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਜਾਣੂ ਕਰਵਾਇਆ ਜਾ ਰਿਹਾ ਹੈ।
ਅਮਰਪਾਲ ਸਿੰਘ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ, ਆਜੀਵਿਕਾ ਮਿਸ਼ਨ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਹੁਣ ਤੱਕ ਕੁੱਲ 3725 ਸਵੈ ਸਹਾਇਤਾ ਸਮੂਹਾਂ ਵਿੱਚ ਤਕਰੀਬਨ 41869 ਔਰਤਾਂ ਨੂੰ ਜੋੜਿਆ ਗਿਆ ਹੈ। ਇਨ੍ਹਾਂ ਸਵੈ ਸਹਾਇਤਾ ਸਮੂਹਾਂ ਵਿੱਚ ਜੁੜ ਕੇ ਔਰਤਾਂ ਵੱਲੋਂ ਸਰਕਾਰ ਅਤੇ ਬੈਂਕਾਂ ਤੋਂ ਵਿੱਤੀ ਸਹਾਇਤਾ ਪ੍ਰਾਪਤ ਕਰਕੇ ਕਿੱਤਾ ਮੁੱਖੀ ਰੁਜ਼ਗਾਰ ਚਲਾਏ ਜਾ ਰਹੇ ਹਨ। ਜਿਸ ਨਾਲ ਉਨ੍ਹਾਂ ਦੁਆਰਾ ਆਪਣੇ ਪਰਿਵਾਰ ਦੀ ਆਮਦਨ ਵਿੱਚ ਵਾਧਾ ਕੀਤਾ ਜਾਂਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Domestic violence, Gurdaspur, Punjab, Women Safety