ਜਤਿਨ ਸ਼ਰਮਾ
ਗੁਰਦਾਸਪੁਰ: ਬੀਤੇ ਕੁਝ ਦਿਨ ਪਹਿਲਾਂ ਗੁਰਦਾਸਪੁਰ ਦੇ ਹਲਕਾ ਕਾਹਨੂੰਵਾਨ ਵਿਖੇ ਸਥਿਤ ਇਕ ਗੈਸ ਏਜੰਸੀ ਦੇ ਮੁਲਾਜ਼ਮ ਤੋਂ 2 ਲੱਖ 74 ਹਜਾਰ ਰੁਪਏ ਦੀ ਲੁੱਟ ਹੋਈ ਸੀ। ਇਸ ਮਾਮਲੇ ਵਿੱਚ ਗੁਰਦਾਸਪੁਰ ਪੁਲਿਸ ਨੇ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਲੁੱਟ ਦੀ ਰਕਮ ਵਿੱਚੋਂ 64 ਹਜ਼ਾਰ ਰੁਪਏ ਬਰਾਮਦ ਕੀਤੇ ਹਨ ਅਤੇ ਪੁਲਿਸ ਨੇ ਖੁਲਾਸਾ ਕੀਤਾ ਹੈ ਕਿ ਇਸ ਲੁੱਟ ਦੀ ਵਾਰਦਾਤ ਨੂੰ ਅੰਜਾਮ ਗੈਸ ਏਜੰਸੀ ਦੇ ਇਕ ਪੁਰਾਣੇ ਮੁਲਾਜ਼ਮ ਪਰਮਿੰਦਰ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਦਿੱਤਾ ਹੈ ਜੋ ਕਿ ਗੈਸ ਏਜੰਸੀ ਨੂੰ ਛੱਡ ਚੁੱਕਾ ਸੀ।
ਇਸ ਸਬੰਧੀ ਪੁਲਿਸ ਅਧਿਕਾਰੀ ਮੁਕੇਸ਼ ਕੁਮਾਰ ਨੇ ਦੱਸਿਆ ਕਿ ਬੀਤੇ ਕੁਝ ਦਿਨ ਪਹਿਲਾਂ ਦੌਲਤ ਸਿੰਘ ਨਾਮਕ ਵਿਅਕਤੀ ਨੇ ਥਾਣਾ ਕਾਹਨੂੰਵਾਨ ਦੀ ਪੁਲਿਸ ਨੂੰ ਬਿਆਨ ਦਰਜ ਕਰਵਾਏ ਸਨ ਕਿ ਉਹ ਗੈਸ ਏਜੰਸੀ ਵਿੱਚ ਨੌਕਰੀ ਕਰਦਾ ਹੈ ਅਤੇ ਡਿਲੀਵਰ ਕੀਤੇ ਗਏ ਸਿਲੰਡਰਾਂ ਦੀ ਰਕਮ ਕਰੀਬ 2 ਲੱਖ 74 ਹਜ਼ਾਰ ਰੁਪਏ ਦਫ਼ਤਰ ਵਿਚ ਜਮ੍ਹਾਂ ਕਰਵਾਉਣ ਦੇ ਲਈ ਜਾ ਰਿਹਾ ਸੀ ਅਤੇ ਜਦ ਉਹ ਪਿੰਡ ਬਸੰਤਗੜ੍ਹ ਨਜ਼ਦੀਕ ਪਹੁੰਚਿਆ ਤਾਂ ਕਾਹਨੂੰਵਾਨ ਸਾਈਡ ਤੋਂ ਇਕ ਚਿੱਟੇ ਰੰਗ ਦੀ ਕਾਰ ਉਸ ਦੇ ਕੋਲ ਆ ਕੇ ਖੜ੍ਹੀ ਹੋ ਗਈ। ਜਿਸ ਵਿੱਚੋਂ ਤਿੰਨ ਤੋਂ ਚਾਰ ਨੌਜਵਾਨ ਨਿਕਲੇ ਅਤੇ ਉਸ ਨੂੰ ਧੱਕਾ ਦੇ ਕੇ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ। ਇਸ ਮਾਮਲੇ ਵਿੱਚ ਗੁਰਦਾਸਪੁਰ ਦੀ ਪੁਲਿਸ ਨੇ ਅੱਜ 5 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਘਟਨਾ ਵਿਚ ਵਰਤੀ ਗਈ ਕਾਰ ਅਤੇ ਖੋਹ ਕੀਤੀ ਗਈ ਰਕਮ ਵਿਚੋਂ 64 ਹਜ਼ਾਰ ਰੁਪਏ ਬਰਾਮਦ ਕਰ ਲਏ ਹਨ ਅਤੇ ਦੋਸ਼ੀਆਂ ਕੋਲੋਂ ਅਗਲੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਪੁਲਿਸ ਨੇ ਖੁਲਾਸਾ ਕੀਤਾ ਹੈ ਕਿ ਇਸ ਲੁੱਟ ਦੀ ਵਾਰਦਾਤ ਨੂੰ ਅੰਜਾਮ ਗੈਸ ਏਜੰਸੀ ਦੇ ਇਕ ਪੁਰਾਣੇ ਮੁਲਾਜ਼ਮ ਪਰਮਿੰਦਰ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਅੰਜਾਮ ਦਿੱਤਾ ਹੈ ਜੋ ਕਿ ਗੈਸ ਏਜੰਸੀ ਨੂੰ ਛੱਡ ਚੁੱਕਾ ਸੀ...
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।