ਬਿਸ਼ੰਬਰ ਬਿੱਟੂ ਬਟਾਲਾ
ਬਟਾਲਾ ਸ਼ਹਿਰ ਵਿੱਚ ਅਮਨਸ਼ਾਂਤੀ ਬਣਾਈ ਰੱਖਣ ਲਈ ਬਟਾਲਾ ਪੁਲਿਸ ਨੇ ਐਸ.ਪੀ. ਬਟਾਲਾ ਦੀ ਅਗਵਾਈ ਵਿੱਚ ਫਲੈਗ ਮਾਰਚ ਕੱਢਿਆ। ਪੁਲਿਸ ਵੱਲੋਂ ਬੀ.ਐਸ.ਐਫ. ਦੇ ਜਵਾਨਾਂ ਨਾਲ ਮਿਲਕੇ ਬਟਾਲਾ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ।
ਜਿਸ ਦੀ ਅਗਵਾਈ ਐਸ.ਪੀ. ਬਟਾਲਾ ਗੁਰਪ੍ਰੀਤ ਸਿੰਘ ਅਤੇ ਤਹਿਸੀਲਦਾਰ ਲਖਵਿੰਦਰ ਸਿੰਘ ਨੇ ਕੀਤੀ। ਇਹ ਫਲੈਗ ਮਾਰਚ ਸ਼ਹਿਰ ਦੇ ਗਾਂਧੀ ਚੌਕ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ, ਮੁੜ ਗਾਂਧੀ ਚੌਂਕ ਵਿਖੇ ਸਮਾਪਤ ਹੋਇਆ।
ਜਾਣਕਾਰੀ ਦਿੰਦਿਆ ਐਸ.ਪੀ. ਗੁਰਪ੍ਰੀਤ ਸਿੰਘ ਅਤੇ ਤਹਿਸੀਲਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਸ਼ਹਿਰ ਵਿੱਚ ਅਮਨਸ਼ਾਂਤੀ ਬਣਾਈ ਰੱਖਣ ਲਈ ਬਟਾਲਾ ਪੁਲਿਸ ਅਤੇ ਬੀਐਸਐਫ ਵਲੋਂ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦਾ ਮੁੱਖ ਮਕਸਦ ਲੋਕਾਂ ਵਿੱਚ ਆਤਮਵਿਸ਼ਵਾਸ ਪੈਦਾ ਕਰਨਾ ਹੈ।
ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਅਫ਼ਵਾਹ 'ਤੇ ਯਕੀਨ ਨਾ ਕਰਨ। ਜੇਕਰ ਉਹਨਾਂ ਨੂੰ ਕੋਈ ਵੀ ਸ਼ੱਕੀ ਵਿਅਕਤੀ ਜਾਂ ਵਸਤੂ ਦਿਖਾਈ ਦਿੰਦੀ ਹੈ ਤਾਂ ਤੁਰੰਤ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Batala, Gurdaspur news, Punjab Police