Home /gurdaspur /

Gurdaspur: ਪੰਜਾਬ ਵਿੱਚ 15 ਅਗਸਤ ਨੂੰ ਖੋਲ੍ਹੇ ਜਾਣਗੇ ਮੁਹੱਲਾ ਕਲੀਨਿਕ, AAP ਕਰ ਰਹੀ ਜ਼ੋਰਦਾਰ ਤਿਆਰੀ

Gurdaspur: ਪੰਜਾਬ ਵਿੱਚ 15 ਅਗਸਤ ਨੂੰ ਖੋਲ੍ਹੇ ਜਾਣਗੇ ਮੁਹੱਲਾ ਕਲੀਨਿਕ, AAP ਕਰ ਰਹੀ ਜ਼ੋਰਦਾਰ ਤਿਆਰੀ

ਪੰਜਾਬ

ਪੰਜਾਬ ਸਰਕਾਰ ਵੱਲੋਂ ਬਣਾਏ ਗਏ ਮੁਹੱਲਾ ਕਲੀਨਿਕ ਦੀ ਤਸਵੀਰ 

ਗੁਰਦਾਸਪੁਰ: ਆਮ ਆਦਮੀ ਪਾਰਟੀ 15 ਅਗਸਤ ਨੂੰ ਪੂਰੇ ਪੰਜਾਬ ਵਿੱਚ 100 ਮੁਹੱਲਾ ਕਲੀਨਿਕ ਖੋਲ੍ਹੇਗੀ ਜਿਸ ਦਾ ਆਮ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਵਾਹਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਵਾਅਦੇ ਪੂਰੇ ਕਰਦੇ ਹੋਏ 15 ਅਗਸਤ ਨੂੰ ਆਜ਼ਾਦੀ ਦੇ ਸ਼ੁਭ ਦਿਹਾੜੇ ਤੇ ਲੋਕਾਂ ਨੂੰ 100 ਮੁਹਲਾ ਕਲੀਨਿਕ ਖੋਲ ਕੇ ਦੇਵੇਗੀ ਜਿਸ ਨਾਲ ਲੋਕਾਂ ਨੂੰ ਬਹੁਤ ਜ਼ਿਆਦਾ ਫ਼ਾਇਦਾ ਹੋਵੇਗਾ। ਉਨ੍ਹਾਂ ਕਿਹਾ ਹੈ ਕਿ ਇਨ੍ਹਾਂ ਮੁਹੱਲਾ ਕਲੀਨਿਕਾਂ ਵਿੱਚ 40 ਦੇ ਕਰੀਬ ਮੁਫ਼ਤ ਟੈਸਟ ਕੀਤੇ ਜਾਣਗੇ ਅਤੇ ਹੁਣ ਲੋਕ ਆਪਣੀ ਛੋਟੀ ਤੋਂ ਛੋਟੀ ਬਿਮਾਰੀ ਦਾ ਮੁਫ਼ਤ ਟੈਸਟ ਕਰਵਾ ਸਕਣਗੇ।

ਹੋਰ ਪੜ੍ਹੋ ...
  • Share this:
    ਜਤਿਨ ਸ਼ਰਮਾ

    ਉਨ੍ਹਾਂ ਕਿਹਾ ਕਿ ਆਮ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਉਨ੍ਹਾਂ ਨੇ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੰਦਿਆਂ ਕਿਹਾ ਕਿ ਵਿਰੋਧੀ ਕਹਿ ਰਹੇ ਹਨ ਕਿ ਸੇਵਾ ਕੇਂਦਰਾਂ ਵਿੱਚ ਮੁਹੱਲਾ ਕਲੀਨਿਕ ਕਿਉਂ ਬਣਾਏ ਜਾ ਰਹੇ ਹਨ, ਜਿਸ ਦਾ ਉਨ੍ਹਾਂ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਖਾਲੀ ਪਏ ਹਨ ਅਤੇ ਪਸ਼ੂਆਂ ਨੇ ਇੱਥੇ ਆਪਣੇ ਘਰ ਬਣਾ ਲਏ ਹਨ

    ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਇਨ੍ਹਾਂ ਸੇਵਾ ਕੇਂਦਰਾਂ ਨੂੰ ਮੁੜ ਵਰਤੋਂ ਵਿੱਚ ਲਿਆਂਦਾ ਗਿਆ ਹੈ ਅਤੇ ਇੱਥੇ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਵਿਰੋਧੀਆਂ ਦਾ ਕੰਮ ਵਿਰੋਧ ਕਰਨਾ ਹੈ ਪਰ ਉਹ ਇਹ ਨਹੀਂ ਸੋਚ ਰਹੇ ਕਿ ਇਸ ਨਾਲ ਲੋਕਾਂ ਦਾ ਕਿੰਨਾ ਭਲਾ ਹੋਵੇਗਾ।
    Published by:rupinderkaursab
    First published:

    Tags: AAP, AAP Punjab, Bhagwant Mann, Gurdaspur, Punjab

    ਅਗਲੀ ਖਬਰ