ਜਤਿਨ ਸ਼ਰਮਾ
ਗੁਰਦਾਸਪੁਰ: ਗੁਰਦਾਸਪੁਰ (Gurdaspur) ਦੇ ਸਿਵਲ ਹਸਪਤਾਲ (Civil hospital) ਵਿੱਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਸਿਵਲ ਹਸਪਤਾਲ ਵਿੱਚ ਇਲਾਜ ਅਧੀਨ ਇਕ ਕੈਦੀ ਬਾਥਰੂਮ ਜਾਣ ਦੇ ਬਹਾਨੇ ਪੁਲਿਸ ਨੂੰ ਚਕਮਾ ਦੇ ਕੇ ਮੌਕੇ ਤੋਂ ਫਰਾਰ ਹੋ ਗਿਆ ਅਤੇ ਪੁਲਿਸ ਮੁਲਾਜ਼ਮਾਂ ਨੇ ਦੌੜ ਕੇ ਉਕਤ ਕੈਦੀ ਨੂੰ ਸਿਵਲ ਹਸਪਤਾਲ ਦੇ ਗੇਟ ਤੋਂ ਕਾਬੂ ਕਰ ਲਿਆ ਅਤੇ ਹਸਪਤਾਲ ਵਿੱਚ ਬਣੇ ਕੈਦੀ ਵਾਰਡ ਵਿੱਚ ਬੰਦ ਕਰ ਦਿੱਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਕੈਦੀ ਵਾਰਡ ਦੀ ਇੰਚਾਰਜ ਸਟਾਫ ਨਰਸ (Staff Nurse) ਮੋਨਿਕਾ ਨੇ ਦੱਸਿਆ ਕਿ ਇਸ ਕੈਦੀ ਦਾ ਨਾਮ ਗੁਰਜੀਤ ਸਿੰਘ ਹੈ ਜੋ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ ਅਤੇ ਉਹ ਅੱਜ ਪੁਲਿਸ ਵਾਲਿਆਂ ਨੂੰ ਦੱਸ ਰਿਹਾ ਸੀ ਕਿ ਉਸਦੇ ਪੇਟ ਵਿੱਚ ਦਰਦ ਹੈ। ਜਿਸ ਲਈ ਇਸ ਕੈਦੀ ਦੀ ਜਾਂਚ ਕੀਤੀ ਜਾ ਰਹੀ ਸੀ, ਜਾਂਚ ਦੌਰਾਨ ਇਸ ਕੈਦੀ ਨੇ ਦੱਸਿਆ ਕਿ ਉਸ ਨੇ ਬਾਥਰੂਮ ਜਾਣਾ ਹੈ,
ਜਦੋਂ ਇਹ ਕੈਦੀ ਬਾਥਰੂਮ ਗਿਆ ਤਾਂ ਉਹ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਉਥੋਂ ਫਰਾਰ ਹੋ ਗਿਆ, ਜਿਸ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਅਤੇ ਆਸ-ਪਾਸ ਦੇ ਲੋਕਾਂ ਨੇ ਰੌਲਾ ਪਾਇਆ ਅਤੇ ਆਮ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ ਨੇ ਇਸ ਕੈਦੀ ਨੂੰ ਸਿਵਲ ਹਸਪਤਾਲ ਦੇ ਗੇਟ ਦੇ ਬਾਹਰੋਂ ਕਾਬੂ ਕਰਕੇ ਇਸ ਕੈਦੀ ਨੂੰ ਦੁਬਾਰਾ ਹਸਪਤਾਲ ਦੇ ਕੈਦੀ ਵਾਰਡ ਵਿੱਚ ਬੰਦ ਕਰ ਦਿੱਤਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।