Home /gurdaspur /

Heavy Rain In Gurdaspur: ਇਸ ਤਕਨੀਕ ਨਾਲ ਆਪਣੀਆਂ ਫ਼ਸਲਾਂ ਨੂੰ ਮੀਂਹ ਤੋਂ ਬਚਾਓ !

Heavy Rain In Gurdaspur: ਇਸ ਤਕਨੀਕ ਨਾਲ ਆਪਣੀਆਂ ਫ਼ਸਲਾਂ ਨੂੰ ਮੀਂਹ ਤੋਂ ਬਚਾਓ !

X
ਇਸ

ਇਸ ਤਕਨੀਕ ਨਾਲ ਮੀਂਹ ਤੋਂ ਬਚਾਈਆਂ ਜਾ ਸਕਦੀਆਂ ਨੇ ਫਸਲਾਂ-ਮਾਹਿਰ

ਖੇਤੀਬਾੜੀ ਸਿਖਲਾਈ ਅਫ਼ਸਰ ਡਾ: ਅਮਰੀਕ ਸਿੰਘ ਨੇ ਖੇਤਾਂ ਦਾ ਦੌਰਾ ਕਰਦਿਆਂ ਦੱਸਿਆ ਕਿ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ। ਇਸ ਦੇ ਨਾਲ ਹੀ ਸਰੋਂ ਦੀ ਫ਼ਸਲ ਅਤੇ ਸਬਜ਼ੀਆਂ 'ਤੇ ਵੀ ਮੀਂਹ ਦਾ ਅਸਰ ਸਾਫ਼ ਨਜ਼ਰ ਆ ਰਿਹਾ ਹੈ।

  • Local18
  • Last Updated :
  • Share this:

ਜਤਿਨ ਸ਼ਰਮਾ,ਪਠਾਨਕੋਟ

ਪਠਾਨਕੋਟ:ਪੰਜਾਬ (Punjab) ਵਿੱਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੀ ਖੇਤਾਂ ਵਿੱਚ ਖੜ੍ਹੀ ਫ਼ਸਲ ਨੂੰ ਭਾਰੀ ਨੁਕਸਾਨ ਹੋਇਆ ਹੈ। ਪੰਜਾਬ 'ਚ ਇਕ ਵਾਰ ਫਿਰ ਮੀਂਹ ਪੈਣ ਕਾਰਨ ਕਿਸਾਨਾਂ ਦੇ ਚਿਹਰਿਆਂ 'ਤੇ ਹੰਝੂ ਸਾਫ ਨਜ਼ਰ ਆ ਰਹੇ ਹਨ। ਵਿਸਾਖੀ (Baisakhi) ਕੁਝ ਹੀ ਦਿਨ ਦੂਰ ਹੈ ਅਤੇ ਇਨ੍ਹਾਂ ਦਿਨਾਂ ਵਿੱਚ ਕਣਕ ਦੀ ਫ਼ਸਲ ਪੱਕ ਕੇ ਤਿਆਰ ਹੋ ਜਾਂਦੀ ਹੈ। ਪਰ ਇਸ ਸਾਲ ਕਣਕ ਦੀ ਫਸਲ ਕੁਦਰਤ ਦੀ ਮਾਰ ਹੇਠ ਆਈ ਹੈ। ਲਗਾਤਾਰ ਪਏ ਮੀਂਹ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਤਿਆਰ ਫ਼ਸਲਾਂ ਤਬਾਹ ਹੋ ਗਈਆਂ। ਇਸ ਸਭ ਨੂੰ ਦੇਖਦਿਆਂ ਖੇਤੀਬਾੜੀ ਵਿਭਾਗ ਵਲੋਂ ਜ਼ਮੀਨੀ ਪੱਧਰ ’ਤੇ ਜਾ ਕੇ ਫ਼ਸਲਾਂ ਦਾ ਨਿਰੀਖਣ ਕੀਤਾ ਜਾ ਰਿਹਾ ਹੈ।

ਖੇਤੀਬਾੜੀ ਸਿਖਲਾਈ ਅਫ਼ਸਰ ਡਾ: ਅਮਰੀਕ ਸਿੰਘ (Dr Amrik Singh) ਨੇ ਖੇਤਾਂ ਦਾ ਦੌਰਾ ਕਰਦਿਆਂ ਦੱਸਿਆ ਕਿ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ। ਇਸ ਦੇ ਨਾਲ ਹੀ ਸਰੋਂ ਦੀ ਫ਼ਸਲ ਅਤੇ ਸਬਜ਼ੀਆਂ 'ਤੇ ਵੀ ਮੀਂਹ ਦਾ ਅਸਰ ਸਾਫ਼ ਨਜ਼ਰ ਆ ਰਿਹਾ ਹੈ।


ਉਨ੍ਹਾਂ ਕਿਹਾ ਕਿ ਮੀਂਹ ਕਾਰਨ ਜ਼ਿਆਦਾਤਰ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੋਇਆ ਹੈ, ਜਿਨ੍ਹਾਂ ਕਿਸਾਨਾਂ ਦੀ ਫ਼ਸਲ ਦਾ ਨੁਕਸਾਨ ਨਹੀਂ ਹੋਇਆ ਹੈ, ਉਹ ਆਪਣੇ ਖੇਤਾਂ ਦੀ ਲਗਾਤਾਰ ਨਿਗਰਾਨੀ ਕਰਨ ਅਤੇ ਖੇਤਾਂ ਵਿੱਚ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਕਿਸਾਨ ਆਪਣੀ ਫ਼ਸਲ ਨੂੰ ਬਚਾ ਸਕਦਾ ਹੈ।

Published by:Shiv Kumar
First published:

Tags: Crop Damage, Gurdaspur news, Punjab news, Rain, Wheat crop