ਜਤਿਨ ਸ਼ਰਮਾ,ਪਠਾਨਕੋਟ
ਪਠਾਨਕੋਟ:ਪੰਜਾਬ (Punjab) ਵਿੱਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੀ ਖੇਤਾਂ ਵਿੱਚ ਖੜ੍ਹੀ ਫ਼ਸਲ ਨੂੰ ਭਾਰੀ ਨੁਕਸਾਨ ਹੋਇਆ ਹੈ। ਪੰਜਾਬ 'ਚ ਇਕ ਵਾਰ ਫਿਰ ਮੀਂਹ ਪੈਣ ਕਾਰਨ ਕਿਸਾਨਾਂ ਦੇ ਚਿਹਰਿਆਂ 'ਤੇ ਹੰਝੂ ਸਾਫ ਨਜ਼ਰ ਆ ਰਹੇ ਹਨ। ਵਿਸਾਖੀ (Baisakhi) ਕੁਝ ਹੀ ਦਿਨ ਦੂਰ ਹੈ ਅਤੇ ਇਨ੍ਹਾਂ ਦਿਨਾਂ ਵਿੱਚ ਕਣਕ ਦੀ ਫ਼ਸਲ ਪੱਕ ਕੇ ਤਿਆਰ ਹੋ ਜਾਂਦੀ ਹੈ। ਪਰ ਇਸ ਸਾਲ ਕਣਕ ਦੀ ਫਸਲ ਕੁਦਰਤ ਦੀ ਮਾਰ ਹੇਠ ਆਈ ਹੈ। ਲਗਾਤਾਰ ਪਏ ਮੀਂਹ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਤਿਆਰ ਫ਼ਸਲਾਂ ਤਬਾਹ ਹੋ ਗਈਆਂ। ਇਸ ਸਭ ਨੂੰ ਦੇਖਦਿਆਂ ਖੇਤੀਬਾੜੀ ਵਿਭਾਗ ਵਲੋਂ ਜ਼ਮੀਨੀ ਪੱਧਰ ’ਤੇ ਜਾ ਕੇ ਫ਼ਸਲਾਂ ਦਾ ਨਿਰੀਖਣ ਕੀਤਾ ਜਾ ਰਿਹਾ ਹੈ।
ਖੇਤੀਬਾੜੀ ਸਿਖਲਾਈ ਅਫ਼ਸਰ ਡਾ: ਅਮਰੀਕ ਸਿੰਘ (Dr Amrik Singh) ਨੇ ਖੇਤਾਂ ਦਾ ਦੌਰਾ ਕਰਦਿਆਂ ਦੱਸਿਆ ਕਿ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ। ਇਸ ਦੇ ਨਾਲ ਹੀ ਸਰੋਂ ਦੀ ਫ਼ਸਲ ਅਤੇ ਸਬਜ਼ੀਆਂ 'ਤੇ ਵੀ ਮੀਂਹ ਦਾ ਅਸਰ ਸਾਫ਼ ਨਜ਼ਰ ਆ ਰਿਹਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Crop Damage, Gurdaspur news, Punjab news, Rain, Wheat crop