ਜਤਿਨ ਸ਼ਰਮਾ
ਗੁਰਦਾਸਪੁਰ: ਸਤਿਗੁਰੂ ਸ਼੍ਰੀ ਬਾਵਾ ਲਾਲ ਦਿਆਲ ਜੀ ਦੇ 668ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਅਤੇ ਪਰਮ ਪੂਜਨੀਕ ਸ਼੍ਰੀ 1008 ਸ਼੍ਰੀ ਗੁਰੂਦੇਵ ਮਹਾਰਾਜ ਰਾਮ ਸੁੰਦਰ ਦਾਸ ਜੀ ਦੀ ਆਗਿਆ ਨਾਲ ਸੰਗਤਾਂ ਵੱਲੋਂ ਵਿਸ਼ਾਲ ਗੁਰਦਰਸ਼ਨ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਦਰਬਾਰ ਸ੍ਰੀ ਧਿਆਨਪੁਰ ਧਾਮ ਦੇ ਪੀਥਾਧੀਸ਼ਵਰ ਗੁਰੂ ਮਹਾਰਾਜ ਰਾਮ ਸੁੰਦਰ ਦਾਸ ਜੀ ਸੰਗਤਾਂ ਨੂੰ ਅਸ਼ੀਰਵਾਦ ਦੇਣ ਲਈ ਪਹੁੰਚੇ ਅਤੇ ਰੱਥ ਵਿੱਚ ਸਵਾਰ ਹੋ ਕੇ ਸ਼ੋਭਾ ਯਾਤਰਾ ਸ਼ਹਿਰ ਵਿੱਚ ਸ਼ੋਭਾ ਯਾਤਰਾ ਕੱਢੀ ਗਈ।
ਗੁਰੂ ਜੀ ਦੇ ਦਰਸ਼ਨਾਂ ਲਈ ਸਵੇਰ ਤੋਂ ਹੀ ਸ਼ਰਧਾਲੂਆਂ ਦੀ ਜਹਾਜ ਚੌਂਕ ਵਿੱਚ ਭੀੜ ਇਕੱਠੀ ਹੋਣੀ ਸ਼ੁਰੂ ਹੋ ਗਈ। ਚਾਰੇ ਪਾਸੇ ਜੈ ਸ਼੍ਰੀ ਬਾਵਾ ਲਾਲ ਜੀ ਦੇ ਜੈਕਾਰੇ ਲੱਗ ਰਹੇ ਸਨ।ਗੁਰਦਾਸਪੁਰ ਪਹੁੰਚਣ 'ਤੇ ਮਹਾਰਾਜ ਰਾਮ ਸੁੰਦਰ ਦਾਸ ਜੀ ਨੇ ਸੰਗਤਾਂ ਨੂੰ ਆਸ਼ੀਰਵਾਦ ਦਿੱਤਾ, ਉਪਰੰਤ ਰਾਮ ਸੁੰਦਰ ਦਾਸ ਮਹਾਰਾਜ ਰੱਥ 'ਤੇ ਸਵਾਰ ਹੋ ਕੇ ਸ਼ੋਭਾ ਯਾਤਰਾ ਦੇ ਰੂਪ 'ਚ ਧਿਆਨਪੁਰ ਧਾਮ ਵੱਲ ਰਵਾਨਾ ਹੋਏ।
ਇਸ ਸ਼ੋਭਾ ਯਾਤਰਾ ਦੌਰਾਨ ਸ਼ਰਧਾਲੂਆਂ ਨੇ ਫੁੱਲਾਂ ਦੀ ਵਰਖਾ ਕੀਤੀ। ਮਹਾਰਾਜ ਰਾਮ ਸੁੰਦਰ ਦਾਸ ਜੀ ਰੱਥ ਯਾਤਰਾ ਦਾ ਸਵਾਗਤ ਕਰਨ ਲਈ ਆਮ ਆਦਮੀ ਆਗੂ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਬੀਰਇੰਦਰਮੀਤ ਸਿੰਘ ਪਾਹੜਾ ਵੀ ਯਾਤਰਾ 'ਚ ਸ਼ਾਮਲ ਹੋਏ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Gurdaspur, Punjab, Rath yatra