Home /gurdaspur /

ਲਗਾਤਾਰ ਪੈ ਰਹੀ ਬਰਸਾਤ ਕਾਰਨ ਦਰਿਆਵਾਂ ਦੇ ਕੰਢੇ ਵਸਦੇ ਲੋਕਾਂ ਲਈ ਜਰੂਰੀ ਸੂਚਨਾ

ਲਗਾਤਾਰ ਪੈ ਰਹੀ ਬਰਸਾਤ ਕਾਰਨ ਦਰਿਆਵਾਂ ਦੇ ਕੰਢੇ ਵਸਦੇ ਲੋਕਾਂ ਲਈ ਜਰੂਰੀ ਸੂਚਨਾ

ਹਾੜ੍ਹ ਦੇ ਹਾਲਾਤਾਂ ਬਾਰੇ ਜਾਣਕਾਰੀ ਦਿੰਦੇ ਹੋਈ ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮਦ

ਹਾੜ੍ਹ ਦੇ ਹਾਲਾਤਾਂ ਬਾਰੇ ਜਾਣਕਾਰੀ ਦਿੰਦੇ ਹੋਈ ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮਦ

ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮਦ ਬੰਬਾ ਨੇ ਅੱਜ ਜ਼ਿਲ੍ਹੇ ਦੇ ਸਮੂਹ ਐੱਸ.ਡੀ.ਐੱਮ, ਨਗਰ ਕੌਂਸਲਾਂ ਦੇ ਈ.ਓਜ਼, ਡਰੇਨਜ਼ ਵਿਭਾਗ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਅਧਿਕਾਰੀਆਂ ਵੱਲੋਂ ਦਰਿਆਵਾਂ ਦੇ ਪਾਣੀ ਦੇ ਪੱਧਰ ਦਾ ਖਿਆਲ ਰੱਖਿਆ ਜਾਵੇ ਅਤੇ ਜੇਕਰ ਕੋਈ ਹੜ੍ਹ ਵਰਗੀ ਸਥਿਤੀ ਬਣਦੀ ਹੈ ਤਾਂ ਸਮਾਂ ਰਹਿੰਦਿਆਂ ਉਸ ਉੱਪਰ ਕਾਰਵਾਈ ਕੀਤੀ ਜਾਵੇ।

ਹੋਰ ਪੜ੍ਹੋ ...
  • Share this:

    ਜਤਿਨ ਸ਼ਰਮਾ

    ਗੁਰਦਾਸਪੁਰ: ਜ਼ਿਲ੍ਹਾ ਗੁਰਦਾਸਪੁਰ (Gurdaspur), ਹਿਮਾਚਲ ਪ੍ਰਦੇਸ਼ (Himachal Pradesh) ਅਤੇ ਜੰਮੂ (Jammu) ਦੇ ਪਹਾੜੀ ਇਲਾਕਿਆਂ ਵਿੱਚ ਕੱਲ ਤੋਂ ਲਗਾਤਾਰ ਹੋ ਰਹੀ ਬਾਰਿਸ਼ (Rain) ਕਾਰਨ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ਦਰਿਆਵਾਂ ਦੇ ਨੇੜੇ ਵੱਸਦੇ ਲੋਕਾਂ ਨੂੰ ਸੁਚੇਤ (Alert) ਰਹਿਣ ਦੀ ਅਪੀਲ ਕੀਤੀ ਹੈ। ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮਦ ਬੰਬਾ ਨੇ ਅੱਜ ਜ਼ਿਲ੍ਹੇ ਦੇ ਸਮੂਹ ਐੱਸ.ਡੀ.ਐੱਮ, ਨਗਰ ਕੌਂਸਲਾਂ ਦੇ ਈ.ਓਜ਼, ਡਰੇਨਜ਼ ਵਿਭਾਗ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਅਧਿਕਾਰੀਆਂ ਵੱਲੋਂ ਦਰਿਆਵਾਂ ਦੇ ਪਾਣੀ ਦੇ ਪੱਧਰ ਦਾ ਖਿਆਲ ਰੱਖਿਆ ਜਾਵੇ ਅਤੇ ਜੇਕਰ ਕੋਈ ਹੜ੍ਹ ਵਰਗੀ ਸਥਿਤੀ ਬਣਦੀ ਹੈ ਤਾਂ ਸਮਾਂ ਰਹਿੰਦਿਆਂ ਉਸ ਉੱਪਰ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਕਿਸੇ ਵੀ ਹੰਗਾਮੀ ਹਾਲਤ ਲਈ ਪੂਰੀ ਤਰ੍ਹਾਂ ਚੌਕਸ ਰਹਿਣ।

    ਇਸੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸ਼ਹਿਰਾਂ ਦੇ ਈ.ਓਜ਼ ਨੂੰ ਹਦਾਇਤ ਕੀਤੀ ਕਿ ਬਾਰਸ਼ ਦੌਰਾਨ ਸ਼ਹਿਰਾਂ ਦੇ ਨੀਵੇਂ ਇਲਾਕਿਆਂ ਵਿੱਚੋਂ ਪਾਣੀ ਦੇ ਨਿਕਾਸ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਬਾਰਸ਼ ਦਾ ਪਾਣੀ ਲੋਕਾਂ ਦੇ ਘਰਾਂ ਤੇ ਦੁਕਾਨਾਂ ਅੰਦਰ ਜਾ ਕੇ ਨੁਕਸਾਨ ਨਾ ਕਰੇ। ਇਸੇ ਤਰਾਂ ਪਿੰਡਾਂ ਵਿੱਚ ਬਾਰਸ਼ ਦੇ ਪਾਣੀ ਦੀ ਨਿਕਾਸੀ ਲਈ ਪੰਚਾਇਤ ਵਿਭਾਗ ਦੇ ਕਰਮਚਾਰੀ ਜ਼ਿੰਮੇਵਾਰ ਹਨ।

    ਡਾ. ਨਿਧੀ ਕੁਮਦ ਨੇ ਕਿਹਾ ਕਿ ਫ਼ਿਲਹਾਲ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਆਮ ਵਾਂਗ ਹੈ ਪਰ ਜੇਕਰ ਮੀਂਹ ਨਾ ਰੁੱਕਿਆ ਤਾਂ ਪਾਣੀ ਦਾ ਪੱਧਰ ਵੱਧ ਸਕਦਾ ਹੈ। ਇਸ ਲਈ ਦਰਿਆਵਾਂ ਦੇ ਨੇੜੇ ਰਹਿੰਦੀ ਵਸੋਂ ਪੂਰੀ ਤਰਾਂ ਚੌਕਸ ਰਹੇ।

    Published by:Tanya Chaudhary
    First published:

    Tags: Flood, Gurdaspur, Himachal, Water