Home /gurdaspur /

 Historical Places : ਗੁਰਦਾਸਪੁਰ ਜ਼ਿਲ੍ਹੇ 'ਚ ਇਤਿਹਾਸਕ ਸਥਾਨਾਂ ਦੀ ਸਾਂਭ-ਸੰਭਾਲ ਵੱਲ ਹੁਣ ਦਿੱਤਾ ਜਾਵੇਗਾ ਵਿਸ਼ੇਸ਼ ਧਿਆਨ

 Historical Places : ਗੁਰਦਾਸਪੁਰ ਜ਼ਿਲ੍ਹੇ 'ਚ ਇਤਿਹਾਸਕ ਸਥਾਨਾਂ ਦੀ ਸਾਂਭ-ਸੰਭਾਲ ਵੱਲ ਹੁਣ ਦਿੱਤਾ ਜਾਵੇਗਾ ਵਿਸ਼ੇਸ਼ ਧਿਆਨ

ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਗੁਰਦਾਸਪੁਰ 

ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਗੁਰਦਾਸਪੁਰ 

Gurdaspur Historical Place: ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਲਾਨੌਰ ਸਥਿਤ ਤਖ਼ਤ-ਏ-ਅਕਬਰੀ ਨੂੰ ਜਾਂਦੇ ਰਸਤੇ ਨੂੰ ਚੌੜਾ ਕੀਤਾ ਜਾਵੇਗਾ ਤਾਂ ਜੋ ਯਾਤਰੂ ਅਸਾਨੀ ਨਾਲ ਇਸ ਇਤਿਹਾਸਕ ਸਥਾਨ ਤੱਕ ਪਹੁੰਚ ਸਕਣ। ਇਸੇ ਤਰਾਂ ਗੁਰਦਾਸਪੁਰ ਤੋਂ ਕੇਸ਼ੋਪੁਰ ਤੱਕ ਸੜਕ ਨੂੰ ਵੀ ਚੌੜਿਆਂ ਕਰਨ ਦੀ ਤਜਵੀਜ ਰਾਜ ਸਰਕਾਰ ਨੂੰ ਭੇਜੀ ਗਈ ਹੈ।

ਹੋਰ ਪੜ੍ਹੋ ...
  • Share this:

ਜਤਿਨ ਸ਼ਰਮਾ

ਗੁਰਦਾਸਪੁਰ:ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹੇ ਦੀਆਂ ਸਾਰੀਆਂ ਇਤਿਹਾਸਕ ਮਹੱਤਤਾ ਵਾਲੀਆਂ ਥਾਵਾਂ (Historical Place) ਦੀ ਸਾਂਭ-ਸੰਭਾਲ ਵੱਲ ਵੱਧ ਤੋਂ ਵੱਧ ਧਿਆਨ ਦਿੱਤਾ ਜਾਵੇ ਤਾਂ ਜੋ ਜ਼ਿਲ੍ਹੇ ਦੀ ਅਮੀਰ ਧਾਰਮਿਕ (Rich Religious) ਤੇ ਇਤਿਹਾਸਕ ਵਿਰਾਸਤ (Historical Heritage) ਨੂੰ ਦੁਨੀਆਂ ਸਾਹਮਣੇ ਲਿਆਂਦਾ ਜਾ ਸਕੇ। ਡਿਪਟੀ ਕਮਿਸ਼ਨਰ ਅੱਜ ਆਪਣੇ ਦਫ਼ਤਰ ਵਿੱਚ ਜ਼ਿਲ੍ਹਾ ਹੈਰੀਟੇਜ ਸੁਸਾਇਟੀ (District Heritage Society) ਦੇ ਮੈਂਬਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਵਾਪਰੀਆਂ ਪ੍ਰਮੁੱਖ ਇਤਿਹਾਸਕ ਘਟਨਾਵਾਂ ਅਤੇ ਹੋਰ ਪ੍ਰਮੁੱਖ ਦਿਹਾੜਿਆਂ ਨੂੰ ਮਨਾਉਣ ਲਈ ਇੱਕ ਕੈਲੰਡਰ ਤਿਆਰ ਕੀਤਾ ਜਾਵੇਗਾ ਅਤੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵੱਲੋਂ ਉਸ ਮੁਤਾਬਕ ਵਿਸ਼ੇਸ਼ ਪ੍ਰੋਗਰਾਮ ਕੀਤੇ ਜਾਣਗੇ। ਮੀਟਿੰਗ ਦੌਰਾਨ ਇਹ ਫੈਸਲਾ ਕੀਤਾ ਗਿਆ ਕਿ ਨਵੰਬਰ ਮਹੀਨੇ ਵਿੱਚ ਬਟਾਲਾ ਸ਼ਹਿਰ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਅਤੇ ਸ਼ਿਵ ਕੁਮਾਰ ਬਟਾਲਵੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕੀਤੇ ਜਾਣਗੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਲਾਨੌਰ ਸਥਿਤ ਤਖ਼ਤ-ਏ-ਅਕਬਰੀ ਨੂੰ ਜਾਂਦੇ ਰਸਤੇ ਨੂੰ ਚੌੜਾ ਕੀਤਾ ਜਾਵੇਗਾ ਤਾਂ ਜੋ ਯਾਤਰੂ ਅਸਾਨੀ ਨਾਲ ਇਸ ਇਤਿਹਾਸਕ ਸਥਾਨ ਤੱਕ ਪਹੁੰਚ ਸਕਣ। ਇਸੇ ਤਰਾਂ ਗੁਰਦਾਸਪੁਰ ਤੋਂ ਕੇਸ਼ੋਪੁਰ ਤੱਕ ਸੜਕ ਨੂੰ ਵੀ ਚੌੜਿਆਂ ਕਰਨ ਦੀ ਤਜਵੀਜ ਰਾਜ ਸਰਕਾਰ ਨੂੰ ਭੇਜੀ ਗਈ ਹੈ। ਇਸ ਦੌਰਾਨ ਸ੍ਰੀ ਹਰਗੋਬਿੰਦਪੁਰ, ਡੇਰਾ ਬਾਬਾ ਨਾਨਕ, ਦੀਨਾਨਗਰ, ਫ਼ਤਹਿਗੜ੍ਹ ਚੂੜੀਆਂ, ਬਟਾਲਾ ਸਮੇਤ ਹੋਰ ਸ਼ਹਿਰਾਂ ਦੇ ਇਤਿਹਾਸਕ ਸਥਾਨਾਂ ਦੀ ਸਾਂਭ-ਸੰਭਾਲ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।

ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ, ਕਾਹਨੂੰਵਾਨ ਛੰਬ ਦੇ ਰੱਖ-ਰਖਾਵ ਬਾਰੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਮਾਰਕ ਵਿੱਚ ਇੱਕ ਸ਼ਹੀਦੀ ਗੈਲਰੀ ਸਥਾਪਤ ਕੀਤੀ ਜਾ ਰਹੀ ਹੈ ਜਿਸ ਵਿੱਚ ਛੋਟਾ ਘੱਲੂਘਾਰਾ ਦੀ ਘਟਨਾ ਨਾਲ ਸਬੰਧਤ ਚਿੱਤਰ ਲਗਾਏ ਜਾਣਗੇ। ਇਸਤੋਂ ਇਲਾਵਾ ਇਥੇ ਇੱਕ ਵਿਸ਼ੇਸ਼ ਗੈਲਰੀ ਜ਼ਿਲ੍ਹਾ ਗੁਰਦਾਸਪੁਰ ਦੇ ਹੋਏ ਸ਼ਹੀਦਾਂ ਨੂੰ ਵੀ ਸਮਰਪਿਤ ਕੀਤੀ ਗਈ ਹੈ। ਇਸਤੋਂ ਇਲਾਵਾ ਇਥੇ ਇੱਕ ਲਾਇਬ੍ਰੇਰੀ ਸਥਾਪਤ ਕੀਤੀ ਗਈ ਹੈ ਜਿਸ ਵਿੱਚ ਇਤਿਹਾਸ ਨਾਲ ਸਬੰਧਤ ਕਿਤਾਬਾਂ ਰੱਖੀਆਂ ਗਈਆਂ ਹਨ। ਮੀਟਿੰਗ ਦੌਰਾਨ ਇਸ ਸਮਾਰਕ ਦੀ ਖੂਬਸੂਰਤੀ ਵਿੱਚ ਵਾਧਾ ਕਰਨ ਲਈ ਨਵੀਂਆਂ ਲਾਈਟਾਂ ਲਗਾਉਣ ਦਾ ਫੈਸਲਾ ਵੀ ਕੀਤਾ ਗਿਆ।

Published by:Shiv Kumar
First published:

Tags: Gurdaspur, Indian history, Road, Temple