Home /gurdaspur /

ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਸਰਹੱਦ ਨੇੜੇ ਪਿੰਡਾਂ ਵਿੱਚ ਵਿਸ਼ੇਸ਼ ਟੀਮਾਂ ਦਾ ਗਠਨ

ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਸਰਹੱਦ ਨੇੜੇ ਪਿੰਡਾਂ ਵਿੱਚ ਵਿਸ਼ੇਸ਼ ਟੀਮਾਂ ਦਾ ਗਠਨ

BSF ਅਤੇ ਪਿੰਡਵਾਸੀਆਂ ਨਾਲ ਬੈਠਕ ਕਰਦੇ ਹੋਏ ਡਿਪਟੀ ਕਮਿਸ਼ਨਰ 

BSF ਅਤੇ ਪਿੰਡਵਾਸੀਆਂ ਨਾਲ ਬੈਠਕ ਕਰਦੇ ਹੋਏ ਡਿਪਟੀ ਕਮਿਸ਼ਨਰ 

Gurdaspur News: ਦੁਸ਼ਮਣ ਦੇਸ਼ ਨੇ ਹੁਣ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਲਈ ਡਰੋਨ ਦੀ ਵਰਤੋਂ ਸ਼ੁਰੂ ਕਰ ਦਿੱਤੀ ਹੈ, ਇਸ ਲਈ ਜਦੋਂ ਵੀ ਅਸੀਂ ਡਰੋਨ ਦੀ ਆਵਾਜ਼ ਸੁਣਦੇ ਹਾਂ ਤਾਂ ਤੁਰੰਤ 112 'ਤੇ ਸੂਚਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।

ਹੋਰ ਪੜ੍ਹੋ ...
  • Share this:

    ਜਤਿਨ ਸ਼ਰਮਾ

    ਗੁਰਦਾਸਪੁਰ: ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਅੱਜ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡਾਂ ਦੀਆਂ ਰੱਖਿਆ ਕਮੇਟੀਆਂ ਦੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗਾਂ ਦੌਰਾਨ ਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ, ਡਰੋਨ ਗਤੀਵਿਧੀ ਅਤੇ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਬੀ.ਐਸ.ਐਫ. ਅਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਲਈ ਕਿਹਾ ਗਿਆ।

    ਇਸ ਮੌਕੇ ਉਨ੍ਹਾਂ ਨਾਲ ਬੀ.ਐੱਸ.ਐੱਫ ਦੀ 58 ਬਟਾਲੀਅਨ ਦੇ ਕਮਾਂਡਿਟ ਐੱਨ. ਗਾਂਗੁਲੀ, ਸੈਕੰਡ-ਇਨ ਕਮਾਂਡ ਸੁਖਦੇਵ, ਐੱਸ.ਡੀ.ਐੱਮ. ਦੀਨਾਨਗਰ ਵਿਰਕਮਜੀਤ ਸਿੰਘ, ਡੀ.ਐੱਸ.ਪੀ. ਮੰਗਲ ਸਿੰਘ, ਡੀ.ਡੀ.ਪੀ.ਓ ਸੰਦੀਪ ਮਲਹੋਤਰਾ, ਨਾਇਬ ਤਹਿਸੀਲਦਾਰ ਦੀਨਾਨਗਰ ਅਭਿਸ਼ੇਕ ਵਰਮਾਂ, ਬੀ.ਡੀ.ਪੀ.ਓ. ਦੋਰਾਂਗਲਾ ਤੀਰਥ ਸਿੰਘ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

    ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਵੱਲੋਂ ਅੱਜ ਦੌਰਾਂਗਲਾ ਬਲਾਕ ਦੇ ਸਰਹੱਦ ਨਾਲ ਲੱਗਦੇ ਪਿੰਡਾਂ ਸਲਾਚ, ਹਸਨਪੁਰ, ਇਸਲਾਮਪੁਰ ਅਤੇ ਤਾਜਪੁਰ ਵਿਖੇ ਮੀਟਿੰਗਾਂ ਕਰਕੇ ਇਨ੍ਹਾਂ ਪਿੰਡਾਂ ਤੋਂ ਇਲਾਵਾ ਬਹਾਦਰਪੁਰ, ਚੌਂਤਰਾ, ਮੁਰਾਦਪੁਰ, ਮਿਰਜਾਪੁਰ, ਨਿੱਥਰ, ਠਾਕੁਰਪੁਰ, ਵਜ਼ੀਰਪੁਰ ਜੱਟਾਂ, ਲਾਲੂਚੱਕ, ਸੰਦਲਪੁਰ, ਮਨਸੂਰਾ, ਸਮਸ਼ੇਰਪੁਰਾ, ਚੱਕਰੀ, ਮੈਨੀ ਮਿਲਾਹ, ਮਲੂਕ ਚੱਕ, ਨਡਾਲਾ ਠੁੰਡੀ, ਗੁੰਜੀਆਂ, ਝੰਡੇ, ਚੱਕ ਰਾਜਾ ਹਕੀਮਪੁਰ ਅਤ ਮੱਦੇਪੁਰ ਦੇ ਵਸਨੀਕਾਂ ਅਤੇ ਰੱਖਿਆ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਸਰਹੱਦ ਨੇੜੇ ਹਰ ਛੋਟੀ ਤੋਂ ਛੋਟੀ ਹਰਕਤ 'ਤੇ ਤਿੱਖੀ ਨਜ਼ਰ ਰੱਖਣ ਲਈ ਕਿਹਾ।

    ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਡੇ ਬੀ.ਐਸ.ਐਫ. ਜਵਾਨ ਸਾਡੀ ਸੁਰੱਖਿਆ ਲਈ ਦਿਨ-ਰਾਤ ਸਰਹੱਦ 'ਤੇ ਖੜ੍ਹੇ ਹਨ ਅਤੇ ਸਾਨੂੰ ਵੀ ਆਪਣੇ ਦੇਸ਼ ਦੀ ਸੁਰੱਖਿਆ ਲਈ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਨੇ  ਕਿਹਾ ਕਿ ਸਰਹੱਦੀ ਪਿੰਡਾਂ ਵਿੱਚ ਘੁੰਮ ਰਹੇ ਅਣਪਛਾਤੇ ਵਿਅਕਤੀਆਂ 'ਤੇ ਨਜ਼ਰ ਰੱਖੀ ਜਾਵੇ ਅਤੇ ਇਸ ਦੀ ਸੂਚਨਾ ਬੀ.ਐਸ.ਐਫ ਅਤੇ ਪੰਜਾਬ ਪੁਲਿਸ ਨੂੰ ਦਿੱਤੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੁਸ਼ਮਣ ਦੇਸ਼ ਨੇ ਹੁਣ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਲਈ ਡਰੋਨ ਦੀ ਵਰਤੋਂ ਸ਼ੁਰੂ ਕਰ ਦਿੱਤੀ ਹੈ, ਇਸ ਲਈ ਜਦੋਂ ਵੀ ਅਸੀਂ ਡਰੋਨ ਦੀ ਆਵਾਜ਼ ਸੁਣਦੇ ਹਾਂ ਤਾਂ ਤੁਰੰਤ 112 'ਤੇ ਸੂਚਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਬੀ.ਐੱਸ.ਐੱਫ. ਦੇ ਆਈ.ਜੀ. ਵੱਲੋਂ ਨਸ਼ੇ ਜਾਂ ਹਥਿਆਰਾਂ ਦੀ ਖੇਪ ਫੜਾਉਣ ਵਿੱਚ ਸਹਿਯੋਗ ਕਰਨ ਵਾਲੇ ਵਿਅਕਤੀ ਨੂੰ ਇੱਕ ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਵੀ ਕੀਤਾ ਗਿਆ ਹੈ।

    ਉਨ੍ਹਾਂ ਨੇ ਕਿਹਾ ਕਿ ਪਿੰਡਾਂ ਦੀਆਂ ਰੱਖਿਆ ਕਮੇਟੀਆਂ ਸਰਗਰਮੀ ਨਾਲ ਕੰਮ ਕਰਨਗੀਆਂ ਅਤੇ ਇਸ ਵਿੱਚ ਪਿੰਡ ਦੇ ਨੰਬਰਦਾਰ, ਸਰਪੰਚ, ਚੌਕੀਦਾਰ ਅਤੇ ਹੋਰ ਅਹਿਮ ਵਿਅਕਤੀ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਰੱਖਿਆ ਕਮੇਟੀਆਂ ਦੇ ਕੰਮ ਦੀ ਹਰ ਮਹੀਨੇ ਸਮੀਖਿਆ ਕੀਤੀ ਜਾਵੇਗੀ ਅਤੇ ਜਿਹੜੀਆਂ ਕਮੇਟੀਆਂ ਚੰਗਾ ਕੰਮ ਕਰਨਗੀਆਂ, ਉਨ੍ਹਾਂ ਨੂੰ ਸਨਮਾਨਤ ਵੀ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਸਰਹੱਦੀ ਪਿੰਡਾਂ ਦੇ ਵਸਨੀਕਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਦੀਆਂ ਵਿਕਾਸ ਸਬੰਧੀ ਸਮੱਸਿਆਵਾਂ ਵੀ ਸੁਣੀਆਂ ਅਤੇ ਮੌਕੇ 'ਤੇ ਮੌਜੂਦ ਅਧਿਕਾਰੀਆਂ ਨੂੰ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ।

    Published by:Drishti Gupta
    First published:

    Tags: Gurdaspur, Pakistan, Punjab